ਕਾਗ਼ਜ਼-ਰਹਿਤ ਹੋਵੇਗੀ ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਐਲਾਨ
Published : Jun 20, 2023, 8:19 pm IST
Updated : Jun 20, 2023, 8:19 pm IST
SHARE ARTICLE
Speaker Kultar Singh Sandhwan
Speaker Kultar Singh Sandhwan

ਸਮੂਹ ਵਿਧਾਇਕਾਂ ਦੇ ਮੇਜ਼ਾਂ 'ਤੇ ਲੱਗਣਗੇ ਟੈਬਲੇਟ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਵਾਤਾਵਰਣ-ਪੱਖੀ ਪਹਿਲ ਤਹਿਤ ਪੰਜਾਬ ਵਿਧਾਨ ਸਭਾ ਦੇ ਸਦਨ ਦਾ ਸਾਰਾ ਕੰਮਕਾਜ ਛੇਤੀ ਹੀ ਕਾਗ਼ਜ਼-ਮੁਕਤ ਹੋਵੇਗਾ। ਅੱਜ ਵਿਧਾਨ ਸਭਾ ਦੇ ਇਜਲਾਸ ਦੌਰਾਨ ਜਾਣਕਾਰੀ ਦਿੰਦਿਆਂ ਸਪੀਕਰ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਜਟ ਸੈਸ਼ਨ ਦੌਰਾਨ ਕੀਤੇ ਐਲਾਨ ਮੁਤਾਬਕ ਵਾਤਾਵਰਣ-ਪੱਖੀ ਪਹਿਲ ਸਦਕਾ ਸਰਕਾਰ ਵਲੋਂ ਸਾਰੇ ਵਿਧਾਇਕਾਂ ਦੇ ਮੇਜ਼ਾਂ 'ਤੇ ਟੈਬਲੇਟ ਲਾਉਣ ਦਾ ਕਾਰਜ ਅਰੰਭਿਆ ਗਿਆ ਹੈ ਜਿਸ ਨਾਲ ਸਦਨ ਦੀ ਕਾਰਵਾਈ ਆਨਲਾਈਨ ਹੋ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਵਲੋਂ ਚਾਰ ਅਹਿਮ ਬਿੱਲ ਪਾਸ

ਉਨ੍ਹਾਂ ਦਸਿਆ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵਲੋਂ ਟੈਬਲੇਟ ਖ਼ਰੀਦਣ ਸਬੰਧੀ ਵਰਕ ਆਰਡਰ ਜਾਰੀ ਕਰ ਦਿਤਾ ਗਿਆ ਹੈ ਅਤੇ ਅਗਲੇ ਸੈਸ਼ਨ ਤੋਂ ਸਦਨ ਦੀ ਸਾਰੀ ਕਾਰਵਾਈ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਿਛੋਂ ਸਦਨ ਸਬੰਧੀ ਸਾਰੀ ਜਾਣਕਾਰੀ ਦਾ ਅਦਾਨ-ਪ੍ਰਦਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਰਾਹੀਂ ਹੋਵੇਗਾ ਅਤੇ ਸਦਨ ਦੇ ਟੇਬਲ 'ਤੇ ਰੱਖੇ ਜਾਣ ਕਾਗ਼ਜ਼-ਪੱਤਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਹੀ ਰੱਖੇ ਜਾਣਗੇ।

ਇਹ ਵੀ ਪੜ੍ਹੋ: ਇੰਟਰ ਸਟੇਟ ਮੀਟ ਵਿਚ ਤੇਜਿੰਦਰਪਾਲ ਸਿੰਘ ਤੂਰ ਨੇ ਬਣਾਇਆ ਨਵਾਂ ਏਸ਼ੀਅਨ ਤੇ ਕੌਮੀ ਰਿਕਾਰਡ

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਪ੍ਰਣਾਲੀ ਲਾਗੂ ਹੋਣ ਨਾਲ ਜਿਥੇ ਕਾਗ਼ਜ਼ ਦੀ ਬੱਚਤ ਹੋਵੇਗੀ, ਉਥੇ ਚੌਗਿਰਦੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਸਬੰਧੀ ਸਰਕਾਰ ਦੇ ਉਪਰਾਲਿਆਂ ਵਿਚ ਵੀ ਮਦਦ ਮਿਲੇਗੀ। ਉੁਨ੍ਹਾਂ ਕਿਹਾ ਕਿ ਇਸ ਨਾਲ ਸਦਨ ਦੇ ਕੰਮ-ਕਾਰ ਵਿਚ ਹੋਰ ਪਾਰਦਰਸ਼ਤਾ ਆਵੇਗੀ। ਉਨ੍ਹਾਂ ਦਸਿਆ ਕਿ ਵਿਧਾਨ ਸਭਾ ਸਕੱਤਰੇਤ ਵਲੋਂ ਐਨ.ਆਈ.ਸੀ. ਪੰਜਾਬ ਅਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਸਹਿਯੋਗ ਨਾਲ 26 ਜੂਨ, 2023 ਨੂੰ ਰਾਜ ਦੇ ਸਾਰੇ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਟ੍ਰੇਨਿੰਗ ਰੱਖੀ ਗਈ ਹੈ ਜਿਸ ਵਿਚ ਉਨ੍ਹਾਂ ਨੂੰ ਦਸਿਆ ਜਾਵੇਗਾ ਕਿ ਵਿਧਾਨ ਸਭਾ ਸਕੱਤਰੇਤ ਵਲੋਂ ਭੇਜੇ ਗਏ ਨੋਟਿਸਾਂ ਦੇ ਜਵਾਬ ਕਿਸੇ ਤਰ੍ਹਾਂ ਦਿਤੇ ਜਾਣੇ ਹਨ।

ਇਹ ਵੀ ਪੜ੍ਹੋ: ਰੱਥ ਯਾਤਰਾ ਦੌਰਾਨ ਮਕਾਨ ਦੀ ਬਾਲਕੋਨੀ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ, 5 ਜ਼ਖ਼ਮੀ  

ਸਪੀਕਰ ਨੇ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਸਦਕਾ ਜੁਲਾਈ ਮਹੀਨੇ ਵਿਚ ਸਾਰੇ ਵਿਧਾਇਕਾਂ ਲਈ ਦੋ ਦਿਨਾ ਵਰਕਸ਼ਾਪ ਲਗਾਈ ਜਾਵੇਗੀ ਜਿਸ ਵਿੱਚ ਸਾਰੇ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਸਾਰੀ ਜਾਣਕਾਰੀ ਦਿਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement