Punjab News: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਲਕੇ ਪਾਕਿਸਤਾਨ ਜਾਵੇਗਾ 317 ਸ਼ਰਧਾਲੂਆਂ ਦਾ ਜਥਾ
Published : Jun 20, 2024, 3:57 pm IST
Updated : Jun 20, 2024, 3:57 pm IST
SHARE ARTICLE
 pilgrims Jatha
pilgrims Jatha

30 ਜੂਨ ਨੂੰ ਹੋਵੇਗੀ ਜਥੇ ਦੀ ਵਾਪਸੀ

Punjab News: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਯਾਨੀ ਭਲਕੇ ਇੱਕ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ ਰਵਾਨਾ ਕੀਤਾ ਜਾਵੇਗਾ। ਇਹ ਜੱਥਾ ਅਟਾਰੀ ਬਾਘਾ ਸਰੱਦ ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ।

ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੀ ਬਰਸੀ ਦੇ ਮੌਕੇ ਪਾਕਿਸਤਾਨ ਜਾਣ ਲਈ 340 ਲੋਕਾਂ ਨੇ ਅਪਲਾਈ ਕੀਤਾ ਸੀ ,ਜਿਹਦੇ ਵਿੱਚੋਂ 317 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜੱਥਾ ਅਟਾਰੀ ਬਾਘਾ ਸਰੱਦ ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ।

ਇਸ ਦੇ ਲਈ ਅੱਜ ਸੰਗਤਾਂ ਪਾਸਪੋਰਟ ਪ੍ਰਾਪਤ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪਹੁੰਚੀਆਂ ਹਨ। ਇਸ ਜਥੇ ਦੀ 30 ਜੂਨ ਨੂੰ ਵਾਪਸੀ ਹੋਵੇਗੀ। ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵਧੀਆ ਇੰਤਜ਼ਾਮ ਕੀਤਾ ਗਿਆ ਹੈ। ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸੰਗਤਾਂ ਦੇ ਮਨਾਂ ਵਿੱਚ ਕਾਫੀ ਉਤਸ਼ਾਹ ਹੈ। 

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 23 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ ਤੇ ਪਾਕਿਸਤਾਨ ਵਿੱਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਉਪਰੰਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਇਹ ਜਥਾ ਜੋ 30 ਜੂਨ ਨੂੰ ਵਾਪਿਸ ਪਰਤੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement