Hoshiarpur News : ਡਿਊਟੀ ਤੋਂ ਘਰ ਪਰਤ ਰਹੇ ਬਾਈਕ ਸਵਾਰ ਨੂੰ ਰੋਡਵੇਜ਼ ਦੀ ਬੱਸ ਨੇ ਮਾਰੀ ਟੱਕਰ, ਨੌਜਵਾਨ ਦੀ ਹੋਈ ਮੌਤ
Published : Jun 20, 2024, 5:28 pm IST
Updated : Jun 20, 2024, 5:28 pm IST
SHARE ARTICLE
Road Accident
Road Accident

ਹਰਿਆਣਾ ਦੇ ਢੋਲਵਾਹਾ ਰੋਡ ’ਤੇ ਸਥਿਤ ਜੰਗਲਾਤ ਵਿਭਾਗ ਦੇ ਦਫ਼ਤਰ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ ਮ੍ਰਿਤਕ

Hoshiarpur News : ਹੁਸ਼ਿਆਰਪੁਰ ਜ਼ਿਲੇ ਦੇ ਹਲਕਾ ਦਸੂਹਾ ਰੋਡ 'ਤੇ ਪਿੰਡ ਮਾਛੀਆਂ ਨੇੜੇ ਬੱਸ ਅਤੇ ਬਾਈਕ ਵਿਚਾਲੇ ਹੋਈ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਨੌਜਵਾਨ ਆਪਣੀ ਡਿਊਟੀ ਖਤਮ ਕਰਕੇ ਬਾਈਕ 'ਤੇ ਸਵਾਰ ਹੋ ਕੇ ਵਾਪਸ ਆਪਣੇ ਘਰ ਆ ਰਿਹਾ ਸੀ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੀਵਾਨ ਚੰਦ ਵਾਸੀ ਪਿੰਡ ਸ਼ੇਖਾ ਨੇ ਦੱਸਿਆ ਕਿ ਉਸ ਦਾ ਲੜਕਾ ਅਮਨਦੀਪ ਸਿੰਘ ਉਮਰ ਕਰੀਬ 32 ਸਾਲ ਹਰਿਆਣਾ ਦੇ ਢੋਲਵਾਹਾ ਰੋਡ ’ਤੇ ਸਥਿਤ ਜੰਗਲਾਤ ਵਿਭਾਗ ਦੇ ਦਫ਼ਤਰ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ। ਜੋ ਕੱਲ੍ਹ ਆਪਣੀ ਡਿਊਟੀ 'ਤੇ ਢੋਲਵਾਹਾ ਗਿਆ ਹੋਇਆ ਸੀ। ਅਮਨਦੀਪ ਸਿੰਘ ਦਫ਼ਤਰ ਤੋਂ ਛੁੱਟੀ ਕਰਕੇ ਆਪਣੇ ਪਿੰਡ ਸ਼ੇਖਾ ਪਰਤ ਰਿਹਾ ਸੀ।

ਜਦੋਂ ਉਹ ਬੱਸ ਸਟੈਂਡ ਮਾਛੀਆ ਪਹੁੰਚਿਆ ਤਾਂ ਹਰਿਆਣਾ ਰੋਡਵੇਜ਼ ਦੀ ਬੱਸ ਨੇ ਨੌਜਵਾਨ ਦੀ ਬਾਈਕ ਨੂੰ ਸਿੱਧੀ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਸਰੀਰ 'ਤੇ ਗੰਭੀਰ ਸੱਟਾਂ ਲੱਗੀਆਂ। ਬੱਸ ਚਾਲਕ ਨੇ ਕੁਝ ਦੂਰੀ 'ਤੇ ਜਾ ਕੇ ਆਪਣੀ ਬੱਸ ਰੋਕ ਲਈ ਅਤੇ ਪੁੱਛਣ 'ਤੇ ਉਸ ਨੇ ਆਪਣਾ ਨਾਮ ਸੁਸ਼ੀਲ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਨਰਾਣਾ ਥਾਣਾ, ਜ਼ਿਲ੍ਹਾ ਪਾਣੀਪਤ, ਹਰਿਆਣਾ ਦੱਸਿਆ।

ਡਰਾਈਵਰ ਬੱਸ ਛੱਡ ਕੇ ਹੋਇਆ ਫਰਾਰ 

ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਸੜਕ ’ਤੇ ਡਿੱਗੇ ਆਪਣੇ ਲੜਕੇ ਨੂੰ ਸੰਭਾਲਣ ਲੱਗਾ ਤਾਂ ਬੱਸ ਚਾਲਕ ਬੱਸ ਨੂੰ ਉਥੇ ਹੀ ਛੱਡ ਕੇ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਅਸੀਂ ਲੋਕਾਂ ਦੇ ਸਹਿਯੋਗ ਨਾਲ ਗੱਡੀ ਦਾ ਪ੍ਰਬੰਧ ਕੀਤਾ ਅਤੇ ਲੜਕੇ ਅਮਨਦੀਪ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਦਸੂਹਾ ਲੈ ਗਏ ,ਜਿੱਥੇ ਡਾਕਟਰ ਨੇ ਜਾਂਚ ਕਰਕੇ ਉਸ ਦੇ ਲੜਕੇ ਅਮਨਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਅਮਨਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੇ ਪਿਤਾ ਦੀਵਾਨ ਸਿੰਘ ਵਾਸੀ ਸ਼ੇਖਾ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement