ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ
Published : Jun 20, 2024, 4:31 pm IST
Updated : Jun 20, 2024, 4:31 pm IST
SHARE ARTICLE
Harpal Cheema
Harpal Cheema

ਵਿੱਤ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਕੀ ਵਿਭਾਗਾਂ ਦੇ ਪ੍ਰਸਤਾਵ 'ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਵਿਭਾਗ ਇਨ੍ਹਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਦੇਵੇਗਾ।

ਚੰਡੀਗੜ੍ਹ - ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ।

ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪ੍ਰਸ਼ਾਸਕੀ ਵਿਭਾਗ ਘਾਟੇ ਦੇ ਵਿਸ਼ਲੇਸ਼ਣ ਦਾ ਸਹੀ ਮੁਲਾਂਕਣ ਕਰਨ ਲਈ ਸਾਰੇ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਪਿਛਲੇ ਤਿੰਨ ਸਾਲਾਂ ਦੇ ਵਿੱਤੀ ਅੰਕੜਿਆਂ ਦੀ ਪੜਚੋਲ ਕਰਨਗੇ ਅਤੇ ਵਿੱਤੀ ਲੋੜਾਂ ਸਮੇਤ ਵਿਸਤ੍ਰਿਤ ਪ੍ਰਸਤਾਵ ਭੇਜਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਕੀ ਵਿਭਾਗਾਂ ਦੇ ਪ੍ਰਸਤਾਵ 'ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਵਿਭਾਗ ਇਨ੍ਹਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਦੇਵੇਗਾ।

ਵਿੱਤ ਮੰਤਰੀ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਸੁਧਾਰ ਲਈ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਿਹਾ, "ਅਸੀਂ ਪਿਛਲੇ ਦੋ ਸਾਲਾਂ ਵਿੱਚ ਸੂਬੇ ਅੰਦਰ ਸਿੱਖਿਆ ਵਿੱਚ ਇੱਕ ਕ੍ਰਾਂਤੀ ਦੇਖੀ ਹੈ, ਅਤੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦੇ ਰਹਾਂਗੇ।" ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

SHARE ARTICLE

ਏਜੰਸੀ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement