ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ’ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ : ਹਰਪਾਲ ਚੀਮਾ
Published : Jun 20, 2024, 10:10 pm IST
Updated : Jun 20, 2024, 10:10 pm IST
SHARE ARTICLE
Harpal Singh Cheema
Harpal Singh Cheema

"ਅਸੀਂ ਪਿਛਲੇ ਦੋ ਸਾਲਾਂ ਵਿੱਚ ਸੂਬੇ ਅੰਦਰ ਸਿੱਖਿਆ ਵਿੱਚ ਇੱਕ ਕ੍ਰਾਂਤੀ ਦੇਖੀ ਹੈ"

Punjab News : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ’ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

 ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ ’ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪ੍ਰਸ਼ਾਸਕੀ ਵਿਭਾਗ ਘਾਟੇ ਦੇ ਵਿਸ਼ਲੇਸ਼ਣ ਦਾ ਸਹੀ ਮੁਲਾਂਕਣ ਕਰਨ ਲਈ ਸਾਰੇ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਪਿਛਲੇ ਤਿੰਨ ਸਾਲਾਂ ਦੇ ਵਿੱਤੀ ਅੰਕੜਿਆਂ ਦੀ ਪੜਚੋਲ ਕਰਨਗੇ ਅਤੇ ਵਿੱਤੀ ਲੋੜਾਂ ਸਮੇਤ ਵਿਸਤ੍ਰਿਤ ਪ੍ਰਸਤਾਵ ਭੇਜਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਕੀ ਵਿਭਾਗਾਂ ਦੇ ਪ੍ਰਸਤਾਵ ’ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਵਿਭਾਗ ਇਨ੍ਹਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਦੇਵੇਗਾ।

ਵਿੱਤ ਮੰਤਰੀ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਸੁਧਾਰ ਲਈ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਿਹਾ, "ਅਸੀਂ ਪਿਛਲੇ ਦੋ ਸਾਲਾਂ ਵਿੱਚ ਸੂਬੇ ਅੰਦਰ ਸਿੱਖਿਆ ਵਿੱਚ ਇੱਕ ਕ੍ਰਾਂਤੀ ਦੇਖੀ ਹੈ, ਅਤੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦੇ ਰਹਾਂਗੇ।" ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement