Ludhiana Suicide : ਲੁਧਿਆਣਾ 'ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌ+ਤ

By : BALJINDERK

Published : Jun 20, 2024, 6:43 pm IST
Updated : Jun 20, 2024, 6:43 pm IST
SHARE ARTICLE
ਮ੍ਰਿਤਕਾ ਦੀ ਫਾਈਲ ਫੋਟੋ
ਮ੍ਰਿਤਕਾ ਦੀ ਫਾਈਲ ਫੋਟੋ

Ludhiana Suicide : 3 ਮਹੀਨੇ ਦੀ ਗਰਭਵਤੀ ਸੀ, ਸਹੁਰਾ ਪਰਿਵਾਰ ਕਰਦਾ ਦਾਜ ਲਈ ਤੰਗ ਪ੍ਰੇਸ਼ਾਨ 

Ludhiana Suicide : ਲੁਧਿਆਣਾ 'ਚ ਇਕ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੈਂਸਰ ਹਸਪਤਾਲ 'ਚ ਦਾਖ਼ਲ ਔਰਤ ਦੀ ਮੌਤ ਹੋ ਗਈ। ਮਹਿਲਾ ਦੇ ਪਰਿਵਾਰ ਨੇ ਸਹੁਰਿਆਂ 'ਤੇ ਉਨ੍ਹਾਂ ਦੀ ਲੜਕੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।  ਮ੍ਰਿਤਕ ਦੀ ਪਛਾਣ ਔਰਤ ਦਾ ਨਾਂ ਅਨੁਸ਼ਰੀਆ (22) ਵਜੋਂ ਹੋਈ ਹੈ।

ਇਹ ਵੀ ਪੜੋ:Punjab Rain Alert : ਪੰਜਾਬ ’ਚ ਹਲਕੀ ਬਰਸਾਤ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਮਿਲੀ ਵੱਡੀ ਰਾਹਤ

ਜਾਣਕਾਰੀ ਮੁਤਾਬਕ ਅਨੁਸ਼ਰੀਆ ਦੇ ਪਿਤਾ ਅਕਸ਼ੈ ਬੇਹੜਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ 3 ਸਾਲ ਪਹਿਲਾਂ ਲੁਧਿਆਣਾ ਦੇ ਪ੍ਰਦੀਪ ਕੁਮਾਰ ਨਾਲ ਹੋਇਆ ਸੀ। ਜਦੋਂ ਵੀ ਉਸ ਦੀ ਧੀ ਆਪਣੇ ਪੇਕੇ ਘਰ ਆਉਂਦੀ ਤਾਂ ਉਸ ਦਾ ਪਤੀ ਪ੍ਰਦੀਪ ਅਤੇ ਬਾਕੀ ਸਹੁਰਾ ਪਰਵਾਰ ਕੋਈ ਨਾ ਕੋਈ ਮੰਗ ਕਰਦੇ ਰਹਿੰਦੇ ਸੀ। ਕਈ ਵਾਰ ਉਹ ਲੜਕੀ ਨੂੰ ਤਾਅਨੇ ਮਾਰਦੇ ਸੀ ਕਿ ਵਿਆਹ ’ਚ ਸੋਨੇ ਦੀ ਚੇਨ ਪਤਲੀ ਪਾਈ ਹੈ। ਕਈ ਵਾਰ ਉਸ 'ਤੇ ਨਕਦੀ ਲਿਆਉਣ ਲਈ ਦਬਾਅ ਪਾਇਆ ਜਾਂਦਾ ਸੀ। 
ਪਿਤਾ ਅਕਸ਼ੈ ਬੇਹਰਾ ਨੇ ਦੱਸਿਆ ਕਿ ਉਹ ਜੰਮੂ ਦਾ ਰਹਿਣ ਵਾਲਾ ਹੈ। ਉਨ੍ਹਾਂ ਦੀ ਧੀ ਦੇ ਤਿੰਨ ਮਹੀਨੇ ਦੀ ਗਰਭਵਤੀ ਸੀ। ਪਰਿਵਾਰ ਅਕਸਰ ਪਰੇਸ਼ਾਨ ਕਰਦਾ ਸੀ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਮੇਰੀ ਬੇਟੀ ਦੀ ਸਿਹਤ ਠੀਕ ਨਹੀਂ ਹੈ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਦੋਂ ਉਹ ਕੈਂਸਰ ਹਸਪਤਾਲ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਲੜਕੀ ਨੇ ਫ਼ਾਹਾ ਲੱਗਾ ਖੁਤਕੁਸ਼ੀ ਕਰ ਲਈ ਹੈ।

ਇਹ ਵੀ ਪੜੋ:Punjab And Haryana High Court : ਹਾਈ ਕੋਰਟ ਨੇ ਕੁੱਤੇ ਦੇ ਕੱਟਣ ਦੇ ਮਾਮਲਿਆਂ ’ਚ ਮੁਆਵਜ਼ੇ ਲਈ ਮਾਣਹਾਨੀ ਪਟੀਸ਼ਨ 'ਤੇ ਨੋਟਿਸ ਕੀਤਾ ਜਾਰੀ 

ਪਿਤਾ ਅਕਸ਼ੈ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਕਮਜ਼ੋਰ ਦਿਲ ਦੀ ਨਹੀਂ ਸੀ ਜੋ ਖੁਦਕੁਸ਼ੀ ਕਰ ਲਵੇ। ਉਸ ਦੀ ਧੀ ਦਾ ਕਤਲ ਕੀਤਾ ਗਿਆ ਹੈ। ਉਸ ਨੇ ਇਸ ਦੀ ਸ਼ਿਕਾਇਤ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਦਿੱਤੀ ਹੈ। ਫ਼ਿਲਹਾਲ ਮ੍ਰਿਤਕ ਅਨੁਸ਼ਰੀਆ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਮੋਤੀ ਨਗਰ ਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

(For more news apart from Married woman died under suspicious circumstances in Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement