ਮੁੱਖ ਮੰਤਰੀ ਵੱਲੋਂ ਪ੍ਰੋਬੇਸ਼ਨਰ IAS ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ, ਸੰਜੀਦਗੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ
Published : Jun 20, 2024, 9:45 pm IST
Updated : Jun 20, 2024, 9:45 pm IST
SHARE ARTICLE
CM Bhagwant Mann
CM Bhagwant Mann

ਸਾਲ 2023 ਬੈਚ ਦੇ ਪੰਜ ਆਈ.ਏ.ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸੰਜੀਦਗੀ, ਇਮਾਨਦਾਰੀ ਅਤੇ ਪੇਸੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਦਿੱਤਾ।

ਪੰਜ ਪ੍ਰੋਬੇਸਨਰ ਅਫਸਰਾਂ ਆਦਿਤਿਆ ਸਰਮਾ, ਸੁਨੀਲ, ਸੋਨਮ, ਕਿ੍ਰਤਿਕਾ ਗੋਇਲ ਅਤੇ ਰਾਕੇਸ ਕੁਮਾਰ ਮੀਨਾ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਬਿਹਤਰੀਨ ਪ੍ਰਸ਼ਾਸਨ, ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਭਲਾਈ ਤੇ ਵਿਕਾਸ ਯੋਜਨਾਵਾਂ ਨੂੰ ਸਮਾਂਬੱਧ ਲਾਗੂ ਕਰਨਾ ਦੇ ਚੰਗੇ ਟੀਚਿਆਂ ਦੀ ਪੂਰਤੀ ਲਈ ਆਪਣੀ ਸਮਰੱਥਾ ਅਨੁਸਾਰ ਸੇਵਾਵਾਂ ਪ੍ਰਦਾਨ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸਾਲ 2023 ਬੈਚ ਦੇ ਇਹ ਨਵੇਂ ਆਈ.ਏ.ਐਸ. ਅਧਿਕਾਰੀ ਸੂਬੇ ਦੀ ਸਾਨ ਨੂੰ ਸਿਖਰਾਂ ‘ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮਿਸਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਆਈ.ਏ.ਐਸ. ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਚੋਣ ਪੂਰੀ ਮਿਹਨਤ, ਯੋਗਤਾ ਅਤੇ ਕਾਬਲੀਅਤ ਦੇ ਆਧਾਰ ‘ਤੇ ਹੋਈ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਲੋਕਾਂ ਦੇ ਮਾਰਗਦਰਸਕ ਬਣ ਕੇ ਉਨ੍ਹਾਂ ਦੀ ਬਿਹਤਰੀ ਲਈ ਆਪਣੀ ਸਿੱਖਿਆ ਅਤੇ ਸਿਖਲਾਈ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਅਧਿਕਾਰੀ ਮਾਨਵਤਾਵਾਦੀ ਪਹੁੰਚ ਅਪਣਾ ਕੇ ਲੋਕ ਸੇਵਾ ਵਿੱਚ ਨਵਾਂ ਕੀਰਤੀਮਾਨ ਸਥਾਪਤ ਕਰਨਗੇ। ਭਗਵੰਤ ਸਿੰਘ ਮਾਨ ਨੇ ਠੋਸ ਵਿਉਂਤਬੰਦੀ ਅਤੇ ਇਸ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨ ‘ਤੇ ਜੋਰ ਦਿੰਦੇ ਹੋਏ ਪ੍ਰੋਬੇਸਨਰਾਂ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਲਈ ਸੰਵਿਧਾਨ ਦੀ ਸਮਝ ਸਭ ਤੋਂ ਮਹੱਤਵਪੂਰਨ ਹੈ, ਜੋ ਉਨ੍ਹਾਂ ਨੂੰ ਵੱਖ-ਵੱਖ ਪੱਧਰਾਂ ‘ਤੇ ਆਪਣੇ ਫਰਜਾਂ ਨੂੰ ਨਿਭਾਉਣ ਵਿੱਚ ਮਦਦ ਕਰੇਗੀ।

ਨਵੇਂ ਅਧਿਕਾਰੀਆਂ ਦੇ ਸਾਨਦਾਰ ਕੈਰੀਅਰ ਅਤੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੂਰੇ ਉਤਸਾਹ ਤੇ ਲਗਨ ਨਾਲ ਸਮਾਜ ਦੀ ਸੇਵਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਕੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਲਾਜਮੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਇਸ ਮਿਸਨ ‘ਤੇ ਕੰਮ ਕਰ ਰਹੀ ਟੀਮ ਦਾ ਹਿੱਸਾ ਬਣਨ ਲਈ ਨਵੇਂ ਅਧਿਕਾਰੀਆਂ ਦਾ ਸਵਾਗਤ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement