Punjab News: ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : Jun 20, 2024, 4:49 pm IST
Updated : Jun 20, 2024, 4:49 pm IST
SHARE ARTICLE
File Photo
File Photo

ਖੇਤੀਬਾੜੀ ਮੰਤਰੀ ਨੇ ਨਵ-ਨਿਯਕਤ ਸਟਾਫ਼ ਨੂੰ ਪੂਰੀ ਇਮਾਨਦਾਰੀ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ

Punjab News:  ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਨੀਤੀ ਵਿੱਚ ਇਮਾਨਦਾਰੀ, ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਣ ਗੋਇਲ ਤੇ ਸਤਿੰਦਰ ਕੌਰ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਮੇਲ ਸਿੰਘ ਤੋਂ ਇਲਾਵਾ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement