ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਕੀਤਾ ਪਰਦਾਫਾਸ਼ , ਅੱਠ ਗ੍ਰਿਫ਼ਤਾਰ
Published : Jun 20, 2024, 6:19 pm IST
Updated : Jun 20, 2024, 7:29 pm IST
SHARE ARTICLE
Punjab Police
Punjab Police

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ, 2.07 ਰੁਪਏ ਅਤੇ 7 ਵਾਹਨ ਬਰਾਮਦ ਕੀਤੇ: ਡੀਜੀਪੀ ਗੌਰਵ ਯਾਦਵ

Amritsar News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

 ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਦੀ ਪਛਾਣ ਰਜਿੰਦਰ ਉਰਫ਼ ਰਾਜਾ, ਅਭਿਸ਼ੇਕ ਉਰਫ਼ ਅਭੀ, ਵਿਸ਼ਾਲ ਉਰਫ਼ ਸ਼ਾਲੂ, ਲਵਪ੍ਰੀਤ ਉਰਫ਼ ਕਾਲੂ, ਗੁਰਭੇਜ ਉਰਫ਼ ਭੀਜਾ, ਗੁਰਜੰਟ ਅਤੇ ਜਸਪਾਲ ਸਾਰੇ ਵਾਸੀ ਘਰਿੰਡਾ ਅੰਮ੍ਰਿਤਸਰ , ਵਜੋਂ ਹੋਈ ਹੈ।

  ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ ਜਿਨ੍ਹਾਂ ਵਿੱਚ ਪਾਕਿਸਤਾਨ ਦਾ ਬਣਿਆ ਜ਼ਿਗਾਨਾ ਪਿਸਤੌਲ ਅਤੇ .32 ਬੋਰ ਦਾ ਪਿਸਤੌਲ ਸ਼ਾਮਲ ਹੈ ਸਮੇਤ 45 ਜਿੰਦਾ ਕਾਰਤੂਸ ਅਤੇ 2.07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਦੋਸ਼ੀਆਂ ਕੋਲੋਂ ਸੱਤ ਵਾਹਨ :- ਹੁੰਡਈ ਵਰਨਾ, ਮਹਿੰਦਰਾ ਥਾਰ, ਹੁੰਡਈ ਆਈ-20, ਮਾਰੂਤੀ ਸਵਿਫਟ ਡਿਜ਼ਾਇਰ, ਮਾਰੂਤੀ ਜ਼ੈਨ, ਐਕਟਿਵਾ ਸਕੂਟਰ ਅਤੇ ਸਪਲੈਂਡਰ ਮੋਟਰਸਾਈਕਲ , ਵੀ ਬਰਾਮਦ ਕੀਤੇ ਗਏ ਹਨ।

  ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਸਬੰਧਾਂ ਅਤੇ ਹਵਾਲਾ ਗਤੀਵਿਧੀਆਂ ਵਿੱਚ ਸ਼ਾਮਲ ਹੋਰ ਗਿਰੋਹਾਂ ਨੂੰ ਫੜਨ ਲਈ  ਮੁਹਿੰਮ ਅਜੇ ਵੀ ਜਾਰੀ ਹੈ।

  ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਬਾਰੀਕੀ ਨਾਲ ਅਗਲੀਆਂ -ਪਿਛਲੀਆਂ ਕੜੀਆਂ ਫਰੋਲਣ ਤੋਂ ਬਾਅਦ ਇੱਕ ਸਥਾਨਕ ਨਸ਼ਾ ਤਸਕਰ ਰਜਿੰਦਰ ਉਰਫ਼ ਰਾਜਾ (22) ਵਾਸੀ ਪਿੰਡ ਘਰਿੰਡਾ, ਅੰਮ੍ਰਿਤਸਰ ਦੀ ਗ੍ਰਿਫਤਾਰੀ ਤੋਂ ਬਾਅਦ ਸਾਹਮਣੇ ਆਈ ਹੈ । ਜ਼ਿਕਰਯੋਗ ਹੈ ਕਿ ਉਕਤ ਨਸ਼ਾ ਤਸਕਰ ਨੂੰ 500 ਗ੍ਰਾਮ ਹੈਰੋਇਨ, 40,000 ਰੁਪਏ ਡਰੱਗ ਮਨੀ  , ਵਰਨਾ ਕਾਰ ਅਤੇ ਇੱਕ ਪਿਸਤੌਲ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮ ਰਜਿੰਦਰ ਰਾਜਾ  ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ  ਵੀ ਇਰਾਦਾ-ਕਤਲ ਕੇਸ ਵਿੱਚ ਲੋੜੀਂਦਾ ਸੀ।

  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਸੀ.ਆਈ.ਏ 1 ਦੀ ਟੀਮ ਅਤੇ ਪੁਲਿਸ ਥਾਣਾ ਇਸਲਾਮਾਬਾਦ  ਦੀ ਟੀਮ ਨੇ ਏ.ਡੀ.ਸੀ.ਪੀ ਜ਼ੋਨ- 1  ਡਾ: ਦਰਪਣ ਆਹਲੂਵਾਲੀਆ ਅਤੇ  ਏ.ਡੀ.ਸੀ.ਪੀ. ਡਿਟੈਕਟਿਵ ਨਵਜੋਤ ਸਿੰਘ ਸੰਧੂ ਦੀ ਨਿਗਰਾਨੀ ਹੇਠ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਰਜਿੰਦਰ ਰਾਜਾ ਦੀਆਂ ਅਗਲੇਰੀਆਂ -ਪਿਛਲੇਰੀਆਂ ਕੜੀਆਂ ਦੀ  ਜਾਂਚ ਤੋਂ ਬਾਅਦ ਇਹ ਪਾਇਆ ਕਿ ਉਹ  ਸਾਜ਼ਿਸਕਰਤਾ ਰਣਜੀਤ ਸਿੰਘ ਉਰਫ਼ ਕਾਕਾ ਦੇ ਸੰਪਰਕ ਵਿੱਚ ਸੀ।

  ਉਨ੍ਹਾਂ ਦੱਸਿਆ ਕਿ ਵਿੱਤੀ ਟਰਾਇਲ ਅਤੇ ਤਕਨੀਕੀ ਜਾਂਚ ਦੀ ਬਾਰੀਕੀ ਨਾਲ ਪੈਰਵੀ ਕਰਨ ਤੋਂ ਬਾਅਦ, ਪੁਲਿਸ ਟੀਮਾਂ ਨੇ ਸਾਜ਼ਿਸ਼ਕਰਤਾ ਰਣਜੀਤ ਕਾਕਾ ਅਤੇ ਹੋਰ ਮੁਲਜ਼ਮਾਂ ਨੂੰ ਤਸਕਰੀ ਕੀਤੀ ਹੈਰੋਇਨ, ਅਸਲਾ ਅਤੇ ਜਿੰਦਾ ਕਾਰਤੂਸਾਂ  ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ।

  ਕਮਿਸ਼ਨਰ ਪੁਲੀਸ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਾਜਿਸ਼ਕਰਤਾ ਰਣਜੀਤ ਕਾਕਾ, ਜੋ ਕਿ ਪਾਕਿਸਤਾਨ ਅਧਾਰਤ ਸੰਸਥਾਵਾਂ ਨਾਲ ਸਿੱਧੇ ਸੰਪਰਕ ਵਿੱਚ ਸੀ, ਪੰਜਾਬ ਵਿੱਚ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦਾ ਰੈਕੇਟ ਚਲਾ ਰਿਹਾ ਸੀ ।

  ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀਆਂ-ਪਿਛਲੇਰੀਆਂ ਕੜੀਆਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement