ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ
Published : Jun 20, 2024, 9:49 pm IST
Updated : Jun 20, 2024, 9:49 pm IST
SHARE ARTICLE
Dr. Baljit Kaur
Dr. Baljit Kaur

'ਲੰਬਿਤ ਰਹਿੰਦੇ ਕੇਸ ਵੀ ਜਲਦ ਕੀਤੇ ਜਾਣਗੇ ਕਲੀਅਰ'

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 337 ਲਾਭਪਾਤਰੀਆਂ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਦਸੰਬਰ 2022  ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਦਸੰਬਰ 2022 ਦੇ 84,  ਜਨਵਰੀ 2023 ਦੇ 68,  ਫਰਵਰੀ 2023 ਦੇ 80 ਅਤੇ ਮਾਰਚ 2023 ਦੇ 105 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਕੀ ਲੰਬਿਤ ਪਏ ਕੇਸਾਂ ਨੂੰ ਵੀ ਜਲਦ ਹੀ ਕਲੀਅਰ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਡਾਕਟਰ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement