Mohali News : ਮੋਹਾਲੀ ਦੇ ਇੱਕ ਹੋਟਲ 'ਚ ਔਰਤ ਦਾ ਕਤਲ , ਨਾਲ ਰਹਿਣ ਵਾਲਾ ਨੌਜਵਾਨ ਕਾਬੂ ,4 ਸਾਲਾ ਬੱਚਾ ਲਾਪਤਾ
Published : Jun 20, 2024, 2:48 pm IST
Updated : Jun 20, 2024, 3:40 pm IST
SHARE ARTICLE
 woman murder
woman murder

ਪੁਲਿਸ ਮੁਤਾਬਕ ਮਹਿਲਾ ਅਤੇ ਨੌਜਵਾਨ ਨੇ ਬੁੱਧਵਾਰ ਨੂੰ ਮੋਹਾਲੀ ਦੇ ਫੇਜ਼-1 ਸਥਿਤ ਇਕ ਹੋਟਲ 'ਚ ਕਮਰਾ ਲਿਆ ਸੀ

 Mohali News : ਮੋਹਾਲੀ ਜ਼ਿਲ੍ਹੇ ਵਿੱਚ ਦੇਰ ਰਾਤ ਹੋਟਲ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਉਸ ਦੀ ਲਾਸ਼ ਕਮਰੇ 'ਚੋਂ ਮਿਲੀ ਹੈ। ਔਰਤ ਦੇ ਗਲੇ 'ਤੇ ਨਿਸ਼ਾਨ ਮਿਲੇ ਹਨ। ਮ੍ਰਿਤਕਾ ਦੀ ਪਛਾਣ ਸੁਨੀਤਾ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 26 ਸਾਲ ਦੱਸੀ ਜਾ ਰਹੀ ਹੈ।

ਪੁਲਿਸ ਮੁਤਾਬਕ ਮਹਿਲਾ ਅਤੇ ਨੌਜਵਾਨ ਨੇ ਬੁੱਧਵਾਰ ਨੂੰ ਮੋਹਾਲੀ ਦੇ ਫੇਜ਼-1 ਸਥਿਤ ਇਕ ਹੋਟਲ 'ਚ ਕਮਰਾ ਲਿਆ ਸੀ। ਉਨ੍ਹਾਂ ਦੇ ਨਾਲ 4 ਸਾਲ ਦਾ ਬੱਚਾ ਵੀ ਸੀ।

ਦਰਅਸਲ 'ਚ ਵੀਰਵਾਰ ਸਵੇਰੇ ਜਦੋਂ ਹੋਟਲ ਸਟਾਫ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਨੌਜਵਾਨ ਅਤੇ ਬੱਚਾ ਲਾਪਤਾ ਸਨ ਪਰ ਪੁਲਿਸ ਸੂਤਰਾਂ ਅਨੁਸਾਰ ਆਰੋਪੀ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ। 

ਉਹ ਨਵਾਂਸ਼ਹਿਰ ਦਾ ਰਹਿਣ ਵਾਲਾ ਵੀ ਦੱਸਿਆ ਜਾ ਰਿਹਾ ਹੈ।ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਪੁਲਸ ਇਸ ਦੀ ਜਾਣਕਾਰੀ ਪ੍ਰੈਸ ਕਾਨਫਰੰਸ ਦੌਰਾਨ ਦੇਵੇਗੀ। ਆਰੋਪੀ ਮ੍ਰਿਤਕਾ ਦਾ ਪਤੀ ਜਾਂ ਲਿਵਿੰਗ ਰੂਮ 'ਚ ਰਹਿੰਦਾ ਦੱਸਿਆ ਜਾ ਰਿਹਾ ਹੈ।

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement