Punjab News: ਹਰਭਜਨ ਸਿੰਘ ETO ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

By : BALJINDERK

Published : Jun 20, 2025, 8:50 pm IST
Updated : Jun 20, 2025, 8:50 pm IST
SHARE ARTICLE
ਹਰਭਜਨ ਸਿੰਘ ETO ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ
ਹਰਭਜਨ ਸਿੰਘ ETO ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

Punjab News :

Punjab News in Punjabi : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਅੱਜ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (ਪੀ.ਆਰ.ਬੀ.ਡੀ.ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਨੂੰ ਟਿਕਾਊ ਕਿਸਮ ਦੀਆਂ ਸੜਕਾਂ ਦੇ ਨਿਰਮਾਣ ਅਤੇ ਰੱਖ ਰਖਾਵ ਸਬੰਧੀ ਵਿੱਦਿਅਕ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕੀਤਾ ਜਾਵੇ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਵਿਦੇਸ਼ੀ ਮੁਲਕਾਂ ਵਿੱਚ ਭੇਜਿਆ ਜਾਵੇ ਜੋ ਕਿ ਸੜਕ ਨਿਰਮਾਣ, ਰੱਖ-ਰਖਾਵ ਅਤੇ ਸੜਕ ਸੁਰੱਖਿਆ ਦੇ ਮਾਮਲੇ ਵਿੱਚ ਮੋਹਰੀ ਹਨ।

ਮੀਟਿੰਗ ਦੌਰਾਨ ਉਨ੍ਹਾਂ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30.06.2025 ਤੱਕ ਰਾਜ ਮਾਰਗਾਂ ਤੋਂ ਪਟਰੋਲ ਪੰਪਾਂ ਅਤੇ ਹੋਰ ਵਪਾਰਿਕ  ਅਦਾਰਿਆਂ ਨੂੰ  ਪਹੁੰਚ ਮਾਰਗ ਦੀ ਸੇਵਾ ਲਈ ਬਣਦੀ ਸਰਕਾਰੀ ਫੀਸਾਂ  ਦੀ ਪ੍ਰਾਪਤੀ ਬਾਰੇ  ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ।

ਇਸ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਤੇ ਪਛਾਣੇ ਗਏ ਬਲੈਕ ਸਪੋਟਸ  ਨੂੰ ਦਰੁੱਸਤ ਕਰਨ ਲਈ ਕਾਰਜ ਵਿੱਚ ਤੇਜੀ ਲਿਆਂਦੀ ਜਾਵੇ ਤੇ ਇਸ ਸਬੰਧੀ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਨਾਲ ਵੀ ਤਾਲਮੇਲ ਕੀਤਾ ਜਾਵੇ।
 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਿਹਤਰੀਨ ਸੜਕੀ ਨੈਟਵਰਕ ਸਥਾਪਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ।

(For more news apart from  Harbhajan Singh ETO orders to prepare proposal for sending PWD officials abroad on study tour News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement