Hoshiarpur News : ਹੁਸ਼ਿਆਰਪੁਰ ਦੇ ਪਿੰਡ ਸ਼ਾਹਪੁਰ 'ਚ ਕਤਲ ਦਾ ਮਾਮਲਾ, ਅਸਲੇ ਤੇ ਗੱਡੀ ਸਮੇਤ ਤਿੰਨ ਨੌਜਵਾਨ ਗ੍ਰਿਫ਼ਤਾਰ

By : BALJINDERK

Published : Jun 20, 2025, 5:08 pm IST
Updated : Jun 20, 2025, 5:08 pm IST
SHARE ARTICLE
ਹੁਸ਼ਿਆਰਪੁਰ ਦੇ ਪਿੰਡ ਸ਼ਾਹਪੁਰ 'ਚ ਕਤਲ ਦਾ ਮਾਮਲਾ, ਅਸਲੇ ਤੇ ਗੱਡੀ ਸਮੇਤ ਤਿੰਨ ਨੌਜਵਾਨ ਗ੍ਰਿਫ਼ਤਾਰ
ਹੁਸ਼ਿਆਰਪੁਰ ਦੇ ਪਿੰਡ ਸ਼ਾਹਪੁਰ 'ਚ ਕਤਲ ਦਾ ਮਾਮਲਾ, ਅਸਲੇ ਤੇ ਗੱਡੀ ਸਮੇਤ ਤਿੰਨ ਨੌਜਵਾਨ ਗ੍ਰਿਫ਼ਤਾਰ

Hoshiarpur News : ਕਾਰੋਬਾਰ 'ਚ ਰੰਜਿਸ਼ ਨੂੰ ਲੈ ਕੇ ਕੀਤਾ ਕਤਲ, ਸੁੰਨਸਾਨ ਜਗ੍ਹਾ ਲਿਜਾ ਮਾਰੀ ਛਾਤੀ 'ਚ ਗੋਲੀ

Hoshiarpur News in Punjabi : ਬੀਤੇ ਦਿਨੀਂ ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਵਿਖੇ ਅਣਪਛਾਤੇ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ਼ ਕਰ ਦਿੱਤਾ ਸੀ। ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਅੰਨੇ ਕਤਲ ਦੀ ਗੁੱਥੀ ਨੂੰ 24 ਘੰਟੇ ‘ਚ ਸੁਲਝਾਇਆ ਲਿਆ ਗਿਆ ਹੈ। ਅਸਲੇ ਅਤੇ ਗੱਡੀ ਸਮੇਤ ਤਿੰਨ ਨੌਜਵਾਨ ਗ੍ਰਿਫ਼ਤਾਰ ਕੀਤਾ ਗਿਆ ਹੈ। 

ਜਿਸ ਦੇ ਸਬੰਧ ਵਿਚ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਸ ਪੀ ਡੀ ਡਾ. ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਥਾਣਾ ਗੜ੍ਹਸ਼ੰਕਰ ਤੇ ਮਾਹਿਲਪੁਰ ਪੁਲਿਸ ਵਲੋਂ ਜਾਂਚ ਪੜਤਾਲ ਪਤਾ ਲੱਗਾ ਕਿ ਮਿਤੀ 18/06/25 ਦੀ ਰਾਤ ਨੂੰ ਆਰੀਅਨ ਪੁੱਤਰ ਅਮਿਤ ਕੁਮਾਰ ਵਾਸੀ ਸੀਹਵਾਂ ਥਾਣਾ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਰੀਬ 11 ਵਜੇ ਨੰਗਲ ਰੋਡ ਸ਼ਾਹਪੁਰ ਘਾਟਾ ਨਜ਼ਦੀਕ ਪਿੰਡ ਸ਼ਾਹਪੁਰ ਥਾਣਾ ਗੜ੍ਹਸ਼ੰਕਰ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਸੀ। 

ਨਵੀਨ ਕੁਮਾਰ (ਦੋਸ਼ੀ) ਰੇਡੀਮੇਡ ਕੱਪੜੇ ਦੀ ਨਵੀ ਫੈਸ਼ਨ ਪੁਆਇੰਟ ਝੂੰਗੀਆ (ਬੀਨੇਵਾਲ) ਥਾਣਾ ਗੜ੍ਹਸ਼ੰਕਰ ਦੁਕਾਨ ਕਰਦਾ ਸੀ। ਨਵੀਨ ਕੁਮਾਰ (ਦੋਸ਼ੀ) ਦੀ ਦੁਕਾਨ ਤੇ ਉਸਦੇ ਮਾਮੇ ਦਾ ਲੜਕਾ ਆਰੀਅਨ (ਮ੍ਰਿਤਕ) ਪੁੱਤਰ ਅਮਿਤ ਕੁਮਾਰ ਵਾਸੀ ਸੀਹਵਾਂ ਥਾਣਾ ਗੜ੍ਹਸ਼ੰਕਰ ਕੰਮ ਕਰਦਾ ਸੀ। ਜੇ ਹੁਣ ਆਪਣੀ ਅਲੱਗ ਦੁਕਾਨ ਪਿੰਡ ਝੁੰਗੀਆਂ (ਬੀਨੇਵਾਲ) ਕਰਨਾ ਚਾਹੁੰਦਾ ਸੀ। ਨਵੀਨ ਕੁਮਾਰ (ਦੋਸ਼ੀ) ਦੇ ਸਾਰੇ ਗਾਹਕਾਂ ਨਾਲ ਆਰੀਅਨ (ਮ੍ਰਿਤਕ) ਦਾ ਮੋਲਜੋਲ ਬਹੁਤ ਜ਼ਿਆਦਾ ਸੀ। ਜੋ ਆਰੀਅਨ ਵੱਲੋ ਆਪਣੀ ਦੁਕਾਨ ਨਵੀਨ ਕੁਮਾਰ (ਦੋਸ਼ੀ) ਦੀ ਦੁਕਾਨ ਦੇ ਬਰਾਬਰ ਖੁੱਲਣ ਨਾਲ ਉਸਦੀ ਦੁਕਾਨ ਦੀ ਸੇਲ ਨੂੰ ਬਹੁਤ ਨੁਕਸਾਨ ਹੋਣਾ ਸੀ। ਇਸੇ ਰੰਜਿਸ਼ ਕਰਕੇ ਨਵੀਨ ਕੁਮਾਰ (ਦੋਸ਼ੀ) ਨੇ ਆਪਣੇ ਮਾਮੇ ਦੇ ਲੜਕੇ ਆਰੀਅਨ (ਮ੍ਰਿਤਕ) ਪੁੱਤਰ ਅਮਿਤ ਕੁਮਾਰ ਵਾਸੀ ਸੀਹਵਾਂ ਥਾਣਾ ਗੜ੍ਹਸ਼ੰਕਰ ਨੂੰ ਮਾਰ ਦੇਣ ਦੀ ਨੀਅਤ ਨਾਲ ਨੰਗਲ ਰੋਡ ਸ਼ਾਹਪੁਰ ਘਾਟੇ ਵਿੱਚ ਸੁੰਨਸਾਨ ਜਗ੍ਹਾ ਪਰ ਬਹਾਨਾ ਲਗਾ ਕੇ ਆਪਣੀ ਕਾਰ ਰੋਕ ਕੇ ਆਪਣੇ ਨਜਾਇਜ਼ ਪਿਸਟਲ 32 ਬੋਰ ਨਾਲ ਆਰੀਅਨ ਦੇ ਸਿਰ ਅਤੇ ਛਾਤੀ ਵਿੱਚ ਦੋ ਗੋਲੀਆ ਮਾਰ ਕੇ ਉਸਦਾ ਕਤਲ ਕਰ ਦਿੱਤਾ।

1

ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਕੁਮਾਰ ਨੇ ਜਾਣਕਾਰੀ ਦਿੰਦਿਆ ਉਨ੍ਹਾਂ ਕਿਹਾ ਕਿ ਗੁਰਮੁਖ ਪੁੱਤਰ ਸੋਮਨਾਥ ਗੁਰਦੀਪ ਪੁੱਤਰ ਸੋਮਨਾਥ ਵਾਸੀਆਨ ਮਹਿੰਦਵਾਣੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੋਸ਼ੀਆਨ ਗੁਰਮੁੱਖ ਪੁੱਤਰ ਸੋਮਨਾਥ,ਗੁਰਦੀਪ ਪੁੱਤਰ ਸੋਮਨਾਥ ਵਾਸੀਆਨ ਮਹਿੰਦਵਾਣੀ ਵੱਲੋਂ ਦੋਸ਼ੀ ਨਵੀਨ ਕੁਮਾਰ ਨੂੰ ਜਿਸ ਕਾਰ ਰਾਹੀ ਪਿਸਟਲ ਮੁਹੱਈਆ ਕਰਵਾਇਆ ਗਿਆ ਸੀ, ਉਹ ਕਾਰ ਬ੍ਰਾਮਦ ਕੀਤੀ ਗਈ ਹੈ।

(For more news apart from Murder case in Shahpur village of Hoshiarpur, three youths arrested with weapons and vehicle News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement