Punjab Weather Update: ਪੰਜਾਬ ਵਿਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਕਈ ਇਲਾਕਿਆਂ ਵਿਚ ਸਵੇਰ ਤੋਂ ਪੈ ਰਿਹਾ ਮੀਂਹ
Published : Jun 20, 2025, 8:10 am IST
Updated : Jun 20, 2025, 9:57 am IST
SHARE ARTICLE
Punjab Weather Update
Punjab Weather Update

Punjab Weather Update: ਕਈ ਇਲਾਕਿਆਂ ਵਿਚ ਠੰਢੀਆਂ ਹਵਾਵਾਂ ਚੱਲਣ ਨਾਲ ਛਾਏ ਕਾਲੇ ਬੱਦਲ

Punjab Weather Update: ਪੰਜਾਬ ਵਿੱਚ ਅਗਲੇ 3 ਦਿਨਾਂ ਵਿੱਚ ਮੌਨਸੂਨ ਆ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਮੌਨਸੂਨ ਮੱਧ ਰਾਜਸਥਾਨ ਤੱਕ ਪਹੁੰਚ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਵੱਲ ਵੀ ਤੇਜ਼ੀ ਨਾਲ ਵਧ ਰਿਹਾ ਹੈ। ਅੱਜ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈ ਰਿਹਾ ਹੈ।  ਜਿਸ ਨਾਲ ਮੌਸਮ ਠੰਢਾ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਅੰਮ੍ਰਿਤਸਰ, ਲੁਧਿਆਣਾ, ਫ਼ਰੀਦਕੋਟ ਅਤੇ ਜਲੰਧਰ ਵਿੱਚ ਵੀ ਤਾਪਮਾਨ 36 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ ਹੈ। ਅੱਜ ਵੀ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਦੇਖਿਆ ਜਾ ਸਕਦਾ ਹੈ ਪਰ ਅਗਲੇ 24 ਘੰਟਿਆਂ ਬਾਅਦ ਤਾਪਮਾਨ ਵਿੱਚ ਫਿਰ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਅਨੁਸਾਰ, 1 ਜੂਨ ਤੋਂ 19 ਜੂਨ, 2025 ਤੱਕ, ਪੰਜਾਬ ਵਿੱਚ ਔਸਤਨ 26.65 ਮਿਲੀਮੀਟਰ ਮੀਂਹ ਪਿਆ ਹੈ, ਜਦੋਂ ਕਿ ਇਸ ਸਮੇਂ ਦੌਰਾਨ ਆਮ ਮੀਂਹ 45 ਤੋਂ 50 ਮਿਲੀਮੀਟਰ ਮੰਨਿਆ ਜਾਂਦਾ ਹੈ। ਯਾਨੀ ਇਸ ਵਾਰ 40% ਤੋਂ ਵੱਧ ਮੀਂਹ ਦੀ ਘਾਟ ਦਰਜ ਕੀਤੀ ਗਈ ਹੈ।

ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮੁਕਤਸਰ ਸਾਹਿਬ, ਮਾਨਸਾ ਵਰਗੇ ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਹੈ, ਜਿਸ ਕਾਰਨ ਕਿਸਾਨਾਂ ਵਿੱਚ ਚਿੰਤਾ ਦਾ ਮਾਹੌਲ ਹੈ। ਭਾਰਤੀ ਮੌਸਮ ਵਿਭਾਗ ਨੇ 23 ਜੂਨ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਲਈ ਮੌਸਮ ਸੰਬੰਧੀ ਚੇਤਾਵਨੀਆਂ ਜਾਰੀ ਕੀਤੀਆਂ ਹਨ
 

20 ਜੂਨ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਗਰਜ ਅਤੇ ਬਿਜਲੀ ਡਿੱਗਣ ਲਈ ਯੈਲੋ ਚੇਤਾਵਨੀ। ਜਾਰੀ ਕੀਤੀ ਗਈ ਹੈ।

21 ਤੋਂ 22 ਜੂਨ: ਲੁਧਿਆਣਾ, ਪਟਿਆਲਾ, ਜਲੰਧਰ, ਨਵਾਂਸ਼ਹਿਰ, ਅੰਮ੍ਰਿਤਸਰ, ਸੰਗਰੂਰ, ਰੂਪਨਗਰ, ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਭਾਰੀ ਮੀਂਹ ਦੀ ਸੰਭਾਵਨਾ।

23 ਜੂਨ: ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ, ਮੌਨਸੂਨ ਦੇ ਸਰਗਰਮ ਰਹਿਣ ਦੀ ਸੰਭਾਵਨਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement