ਭਗਵੰਤ ਮਾਨ ਨੇ ਲੋਕ ਸਭਾ 'ਚ ਪਰਲ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਦੀ ਠੱਗੀ ਦਾ ਮੁੱਦਾ ਚੁਕਿਆ
Published : Jul 20, 2018, 1:59 am IST
Updated : Jul 20, 2018, 1:59 am IST
SHARE ARTICLE
Bhagwant Mann
Bhagwant Mann

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਅੱਜ ਲੋਕ ਸਭਾ ਵਿਚ ਪਰਲ, ਕਰਾਊਨ ਆਦਿ ਚਿੱਟ ਫ਼ੰਡ ਕੰਪਨੀਆਂ ਦੁਆਰਾ...........

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਅੱਜ ਲੋਕ ਸਭਾ ਵਿਚ ਪਰਲ, ਕਰਾਊਨ ਆਦਿ ਚਿੱਟ ਫ਼ੰਡ ਕੰਪਨੀਆਂ ਦੁਆਰਾ ਲੋਕਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਠੱਗੀ ਦਾ ਮੁੱਦਾ ਅੱਜ ਲੋਕ ਸਭਾ ਵਿਚ ਚੁੱਕਿਆ। ਆਰਥਿਕ ਅਪਰਾਧੀ ਬਿੱਲ 'ਤੇ ਬੋਲਦਿਆਂ ਕਿਹਾ ਕਿ ਇਹ ਬਿੱਲ ਲਾਗੂ ਹੋਣ ਤੋਂ ਬਾਅਦ ਜੋ ਲੋਕਾਂ ਦੇ ਪੈਸੇ ਲੈ ਕੇ ਭੱਜੇਗਾ ਉਸ ਉੱਤੇ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਮਤਲਬ ਕੱਢਿਆ ਜਾਵੇ ਕਿ ਸਰਕਾਰ ਨੇ ਲੋਕਾਂ ਦਾ ਅਰਬਾਂ ਰੁਪਇਆ ਲੈ ਕੇ ਭੱਜਣ ਵਾਲੇ ਵਿਜੈ ਮਾਲਿਆ, ਲਲਿਤ ਮੋਦੀ, ਨੀਰਵ ਮੋਦੀ ਆਦਿ ਲੋਕਾਂ ਨੂੰ ਮੁਆਫ਼ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦਾ ਦੇਸ਼ ਦੇ ਬੈਂਕਾਂ ਤੋਂ ਵਿਸ਼ਵਾਸ ਉੱਠ ਗਿਆ ਹੈ ਕਿ ਪਤਾ ਨਹੀਂ ਕਦੋਂ ਕੋਈ ਮਾਲਿਆ, ਮੋਦੀ ਆਦਿ ਉਨ੍ਹਾਂ ਦਾ ਪੈਸਾ ਲੈ ਕੇ ਫ਼ਰਾਰ ਹੋ ਜਾਵੇਗਾ। ਜਿਸ ਕਾਰਨ ਉਹ ਬੈਂਕਾਂ ਵਿਚ ਪੈਸੇ ਜਮਾ ਕਰਵਾਉਣ ਤੋਂ ਡਰਨ ਲੱਗ ਪਏ ਹਨ। ਮਾਨ ਨੇ ਕਿਹਾ ਕਿ ਬੈਂਕਾਂ ਕੋਲੋਂ ਕੁੱਝ ਕੁ ਹਜ਼ਾਰ ਰੁਪਏ ਦਾ ਕਰਜ਼ਾ ਲੈਣ ਵਾਲੇ ਕਿਸਾਨਾਂ ਦੀਆਂ ਤਾਂ ਬੈਂਕ ਫ਼ੋਟੋਆਂ ਲਗਾ ਕੇ ਉਨ੍ਹਾਂ ਨੂੰ ਸ਼ਰੇਆਮ ਜ਼ਲੀਲ ਕਰਦਾ ਹੈ ਪਰੰਤੂ ਅਰਬਾਂ ਰੁਪਏ ਲੈ ਕੇ ਫ਼ਰਾਰ ਹੋਣ ਵਾਲੇ ਵੱਡੇ ਉਦਯੋਗਪਤੀ ਆਰਾਮ ਨਾਲ ਵਿਦੇਸ਼ਾਂ ਵਿਚ ਬੈਠੇ ਹਨ ਪਰੰਤੂ ਬੈਂਕਾਂ ਨੂੰ ਧੋਖਾ ਦੇ ਕੇ ਆਮ ਲੋਕਾਂ ਦਾ ਅਰਬਾਂ ਰੁਪਏ ਲੁੱਟਣ ਵਾਲੇ ਤੋਂ ਕੋਈ ਪੁੱਛ ਪੜਤਾਲ ਵੀ ਨਹੀਂ ਕਰਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement