
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਨਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਨਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ। ਮੌਜੂਦਾ ਸਮੇਂ ‘ਚ ਚੰਡੀਗੜ੍ਹ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ ਤੇ ਇਹ ਵਿਵਾਦ ਕਾਫੀ ਲੰਮੇ ਸਮੇਂ ਤੋ ਚਲਦਾ ਆ ਰਿਹਾ ਹੈ। ਪੰਜਾਬ ਪੁਨਰਗਠਨ ਐਕਟ, 1966 ਤੋਂ ਬਾਅਦ ਵੀ ਪੰਜਾਬ ਅਤੇ ਹਰਿਆਣਾ ਵਿਚਕਾਰ ਰਾਜਧਾਨੀ ਚੰਡੀਗੜ੍ਹ ਦਾ ਵਿਵਾਦ ਹੱਲ ਨਹੀ ਹੋਇਆ ਹੈ। Chandigarh
ਉਨ੍ਹਾਂ ਲਿਖਿਆ ਕਿ ਬਹੁਤ ਲੰਮੇ ਸਘੰਰਸ਼ ਬਾਅਦ ਪੰਜਾਬ ‘ਚ ਸ਼ਾਂਤੀ ਦਾ ਮਾਹੌਲ ਬਣਿਆ ਹੈ, ਪਰ ਪਿਛਲੇ ਕੁਝ ਸਾਲਾਂ ਤੋਂ ਗਲਤ ਬਿਆਨਬਾਜ਼ੀ ਕਰਕੇ ਮਾਹੌਲ ਨੂੰ ਫਿਰ ਤੋਂ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰਾਲੇ ਦੁਆਰਾ ਦੇਸ਼ ਦੇ ਬਾਹਰਲੇ ਰਾਜਾਂ ਤੋਂ ਚੰਡੀਗੜ੍ਹ ‘ਚ ਹੋਰ ਕੇਡਰਾਂ ਦੇ ਅਫਸਰ ਭੇਜ ਦਿੱਤੇ ਜਾਂਦੇ ਹਨ ਜਦਕਿ ਪੰਜਾਬ ਅਤੇ ਹਰਿਆਣਾ ਦੇ ਅਫਸਰਾਂ ਨੂੰ ਅਣਗੋਲਿਆ ਕੀਤਾ ਜਾਂਦਾ ਹੈ। Chandigarhਕਾਨੂੰਨ ਮੁਤਾਬਕ ਪੰਜਾਬ ਦੇ ਜਿਆਦਾ ਅਫਸਰ ਯੂਟੀ ਕੇਡਰ ‘ਚ ਸ਼ਾਮਲ ਕੀਤੇ ਜਾਣੇ ਚਾਹੀਦੇ ਸਨ। ਪਰ ਇਸ ਕਾਨੂੰਨ ਨੂੰ ਬਿਲਕੁਲ ਨਜ਼ਰਅੰਦਾਜ਼ ਕੀਤਾ ਗਿਆ, ਜਿਸ ਨਾਲ ਸੂਬੇ ‘ਚ ਅਸ਼ਾਂਤੀ ਦਾ ਮਾਹੌਲ ਹੈ। ਚੰਡੀਗੜ੍ਹ ਦੇ ਕਈ ਵਿਭਾਗਾਂ ‘ਚ ਪੰਜਾਬ ਤੇ ਹਰਿਆਣਾ ਦੇ ਅਫਸਰਾਂ ਦੀ ਗਿਣਤੀ ਘਟਾ ਦਿੱਤੀ ਗਈ ਹੈ ਤੇ ਯੂ ਟੀ ਕੇਡਰ ਦੇ ਅਫਸਰ ਨਿਯੁਕਤ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪਿੱਛੇ ਜਿਹੇ ਐੱਸ ਐੱਸ ਪੀ (ਮੁੱਖੀ ਚੰਡੀਗੜ੍ਹ ਪੁਲਿਸ) ਜੋ ਕਿ ਪੰਜਾਬ ਕੇਡਰ ਤੋਂ ਸੀ ਨੂੰ ਬਦਲ ਕੇ ਐੱਸ ਐੱਸ ਪੀ (ਲਾਅ ਤੇ ਆਰਡਰ) ਲਾ ਦਿੱਤਾ ਗਿਆ, ਜਦੋਂਕਿ ਚੰਡੀਗੜ੍ਹ ਪੁਲਿਸ ਦਾ ਮੁੱਖੀ ਪੰਜਾਬ ਕੇਡਰ ਦਾ ਅਧਿਕਾਰੀ ਹੋਣਾ ਚਾਹੀਦਾ ਸੀ।
No Caption ਚੰਡੀਗੜ੍ਹ ਉੱਪਰ ਸਿਰਫ ਪੰਜਾਬ ਦਾ ਅਧਿਕਾਰ ਹੈ, ਜੋ ਉਸਨੂੰ ਮਿਲਣਾ ਚਾਹੀਦਾ ਹੈ ਅਤੇ ਹੋਰ ਕੋਈ ਵੀ ਸੂਬਾ ਚੰਡੀਗੜ੍ਹ ਨੂੰ ਹਾਸਲ ਕਰਨ ਦਾ ਹੱਕਦਾਰ ਨਹੀਂ ਹੈ। ਕੇਂਦਰ ਨੂੰ ਇਸ ਗੰਭੀਰ ਮਾਮਲੇ ‘ਚ ਸਹੀ ਨਿਰਦੇਸ਼ਾ ਅਨੁਸਾਰ ਫੈਸਲਾ ਲੈਣਾ ਚਾਹੀਦਾ ਹੈ ਤੇ ਚੰਡੀਗੜ੍ਹ ਪੰਜਾਬ ਨੂੰ ਸੌਂਪ ਕੇ ਪੰਜਾਬ ਦੇ ਲੋਕਾਂ ਨਾਲ ਇਨਸਾਫ ਕਰਨਾ ਚਾਹੀਦਾ ਹੈ।