ਮੋਟਾ ਮੁਨਾਫ਼ਾ ਦੇ ਕਮਾਉਣ ਦੇ ਚੱਕਰ ਚ ਕੱਪੜਾ ਵਪਾਰੀ 1.15 ਕਰੋੜ ਦੀ ਹੈਰੋਇਨ ਸਮੇਤ ਕਾਬੂ
Published : Jul 20, 2019, 8:15 pm IST
Updated : Jul 20, 2019, 8:15 pm IST
SHARE ARTICLE
Punjab Police
Punjab Police

ਸਪੈਸ਼ਲ ਟਾਸਕ ਫੋਰਸ ਨੇ ਲੁਧਿਆਣਾ ਦੇ ਇਕ ਕੱਪੜਾ ਵਪਾਰੀ ਨੂੰ 1 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ...

ਲੁਧਿਆਣਾ: ਸਪੈਸ਼ਲ ਟਾਸਕ ਫੋਰਸ ਨੇ ਲੁਧਿਆਣਾ ਦੇ ਇਕ ਕੱਪੜਾ ਵਪਾਰੀ ਨੂੰ 1 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਸ ਸੰਬੰਧੀ ਅੱਜ ਐਸਟੀਐਫ਼ ਦੇ ਲੁਧਿਆਣਾ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਸਲੀ ਸੀ ਕਿ ਨਸ਼ਾ ਸਮੱਗਲਰ ਹੈਰੋਇਨ ਦੀ ਖੇਪ ਲੈ ਕੇ ਪਿੰਡ ਹੁਸੈਨਪੁਰਾ ਵਿਚ ਆਪਣੇ ਗ੍ਰਾਹਕਾਂ ਨੂੰ ਵੇਚ ਰਿਹਾ ਹੈ। ਜਿਸ ਦੌਰਾਨ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਹੁਸੈਨਪੁਰਾ ਵਿਚ ਵਿਨੋਦ ਟਰੈਡਰ ਫੈਕਟਰੀ ਦੇ ਸਾਹਮਣੇ ਖਾਲੀ ਪਲਾਟ ਵਿਚ ਖੜੀ ਸਵਿਫਟ ਕਾਰ ਦੇ ਸ਼ੱਕ ਹੋਣ ‘ਤੇ ਤਲਾਸ਼ੀ ਲਈ।

Heroin recovered from Ferozepur border areaHeroin 

ਜਿਸ ਵਿਚੋਂ 230 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਬਾਜ਼ਾਰੀ ਕੀਮਤ 1 ਕਰੋੜ 15 ਲੱਖ ਰੁਪਏ ਆਂਕੀ ਜਾ ਰਹੀ ਹੈ। ਦੋਸ਼ੀ ਦੀ ਪਛਾਣ ਕੁਲਵਿੰਦਰ ਸਿੰਘ ਬੱਬੂ ਵਾਸੀ ਸਿਰਸਾ ਦੁਰਿਆਨਾ ਦੇ ਰੂਪ ਵਿਚ ਕੀਤੀ ਗਈ ਹੈ। ਹਰਬੰਸ ਸਿੰਘ ਨੇ ਦੱਸਿਆ ਕਿ ਦੋਸ਼ੀ ਦਿੱਲੀ ਤੋਂ ਨਾਈਜੀਰੀਅਨ ਤੋਂ ਸਸਤੇ ਮੁੱਲ ‘ਤੇ ਹੈਰੋਇਨ ਖਰੀਦ ਕੇ ਉਕਤ ਖੇਪ ਲਿਆਇਆ ਸੀ, ਜਿਸ ਨੇ ਬੀਏ ਦੀ ਪੜ੍ਹਾਈ ਕੀਤੀ ਹੈ ਅਤੇ ਉਸ ਦੀ ਆਪਣੀ ਕੱਪੜਿਆਂ ਦੀ ਦੁਕਾਨ ਹੈ ਜੋ ਮੋਟਾ ਮੁਨਾਫ਼ਾ ਕਮਾਉਣ ਦੇ ਚੱਕਰ ਵਿਚ ਹੈਰੋਇਨ ਦੀ ਤਸਕਰੀ ਕਰਨ ਲੱਗ ਪਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement