ਵਿਦਿਅਕ ਮੁਕਾਬਲਿਆਂ ਦੀ ਲੜੀ ’ਚ ਗੀਤ ਗਾਇਨ ਪ੍ਰਤੀਯੋਗਤਾ ਅੱਜ ਤੋਂ
Published : Jul 20, 2020, 10:51 am IST
Updated : Jul 20, 2020, 10:51 am IST
SHARE ARTICLE
Vijay Inder Singla
Vijay Inder Singla

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ

ਚੰਡੀਗੜ੍ਹ, 19 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮਾਂ ਦੀ ਲੜੀ ’ਚ ਸਕੂਲ ਸਿਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ 20 ਜੁਲਾਈ ਤੋਂ ਸ਼ੁਰੂ ਹੋਵੇਗੀ।

ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਚੱਲ ਰਹੇ ਇਨ੍ਹਾਂ ਲੜੀਵਾਰ ਮੁਕਾਬਲਿਆਂ ਦੀ ਸ਼ੁਰੂਆਤ ‘ਸ਼ਬਦ ਗਾਇਨ’ ਪ੍ਰਤੀਯੋਗਤਾ ਨਾਲ ਹੋਈ ਹੈ। ਇਨ੍ਹਾਂ ਵਿਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰ ਕੇ ਗੁਰੂ ਸਾਹਿਬ ਪ੍ਰਤੀ ਅਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਸੀ।

ਸਿਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਰਾਜ ਸਿਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵਲੋਂ ਕਰਵਾਏ ਜਾ ਰਹੇ ਇਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤਕ ਅਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ’ਤੇ ਅਪਲੋਡ (ਆਮ ਲੋਕਾਂ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਅਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ’ਚ ਗੀਤ ਗਾਇਨ ਕਰ ਕੇ ਅਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ।

ਗੀਤ ਪੂਰੀ ਤਰ੍ਹਾਂ ਗੁਰ-ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ’ਤੇ ਅਧਾਰਤ ਪੇਸ਼ ਕੀਤੇ ਜਾਣਗੇ। 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵਲੋਂ ਦਿਤੇ ਗਏ ਗੂਗਲ ਫ਼ਾਰਮ ’ਚ ਭਰਨਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement