ਸਰਕਾਰ ਖਿਲਾਫ਼ ਲਾਮਬੰਦੀ : ਟਰੈਕਟਰਾਂ ਸਮੇਤ ਸੜਕਾਂ 'ਤੇ ਉਤਰੇ ਕਿਸਾਨ, ਆਰਡੀਨੈਂਸ ਰੱਦ ਕਰਨ ਦੀ ਮੰਗ!
Published : Jul 20, 2020, 7:06 pm IST
Updated : Jul 20, 2020, 7:06 pm IST
SHARE ARTICLE
Tractor protest
Tractor protest

ਪੰਜਾਬ, ਹਰਿਆਣਾ, ਰਾਜਸਥਾਨ ਤੇ ਪੱਛਮੀ ਉਤਰ ਪ੍ਰਦੇਸ਼ ਸਮੇਤ ਕਈ ਥਾਵਾਂ 'ਤੇ ਹੋਇਆ 'ਟਰੈਕਟਰ ਅੰਦੋਲਨ'

ਚੰਡੀਗੜ੍ਹ : ਪਹਿਲਾਂ ਹੀ ਕਰਜ਼ੇ ਦੇ ਭਾਰ ਹੇਠ ਦੱਬੇ ਅਤੇ ਉਪਰੋਂ ਕਰੋਨਾ ਕਾਲ ਦੇ ਝੰਭੇ ਕਿਸਾਨ ਹੁਣ ਕੇਂਦਰ ਸਰਕਾਰ ਨਾਲ ਆਰ-ਪਾਰ ਦੇ ਮੂੜ 'ਚ ਆ ਗਏ ਹਨ। ਸਰਕਾਰਾਂ ਦੀਆਂ ਨੀਤੀਆਂ ਕਾਰਨ ਕਿਸਾਨੀ ਪਹਿਲਾਂ ਹੀ ਮਾੜੇ ਦੌਰ 'ਚੋਂ ਗੁਜ਼ਰ ਰਹੀ ਹੈ। ਉਪਰੋਂ ਸਰਕਾਰਾਂ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰਨ ਦੀ ਥਾਂ ਨਵੇਂ-ਨਵੇਂ ਤਜਰਬੇ ਕਰ ਕੇ ਕਿਸਾਨੀ ਦਾ ਹੋਰ ਬੇੜਾ ਡੋਬਣ 'ਤੇ ਉਤਾਰੂ ਹਨ। ਕਿਸਾਨਾਂ ਦੇ ਵੋਟ ਬੈਂਕ ਖ਼ਾਤਰ ਭਾਵੇਂ ਸਾਰੀਆਂ ਧਿਰਾਂ ਕਿਸਾਨੀ ਮਸਲਿਆਂ ਬਾਰੇ ਵਕਤੀ ਤੌਰ 'ਤੇ ਹਾਅ ਦਾ ਨਾਅਰਾ ਮਾਰਨ ਦਾ ਢੌਂਗ ਅਕਸਰ ਕਰਦੀਆਂ ਹਨ, ਪਰ ਕੇਂਦਰ ਸਰਕਾਰ 'ਚ ਭਾਈਵਾਲ ਹੋਣ ਜਾਂ ਖੁਦ ਕਾਬਜ਼ ਹੋਣ ਦੀ ਸੂਰਤ 'ਚ ਕਦੇ ਵੀ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਕੋਈ ਸੰਜੀਦਾ ਕਦਮ ਨਹੀਂ ਚੁਕਦੀਆਂ।

Tractor protestTractor protest

ਕਰੋਨਾ ਕਾਲ ਦੌਰਾਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਕਿਸਾਨੀ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਆਰਡੀਨੈਂਸ ਰੂਪੀ ਤੋਹਫ਼ਾ ਦੇ ਕੇ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਕਰ ਦਿਤਾ ਹੈ। ਉਧਰ ਸਰਕਾਰਾਂ ਵੀ ਕਰੋਨਾ ਬਹਾਨੇ ਲੋਕਾਂ ਦੇ ਹੱਕ ਮੰਗਣ 'ਤੇ ਪਾਬੰਦੀਆਂ ਲਾਉਣ ਲਈ ਉਤਾਰੂ ਹਨ। ਪਰ ਪੇਟ ਨਾ ਪਈਆਂ ਰੋਟੀਆਂ ਦੇ ਸਭੇ ਗੱਲਾਂ ਖੋਟੀਆਂ ਦੇ ਅਖਾਣ ਮੁਤਾਬਕ ਕਿਸਾਨਾਂ ਲਈ ਮੰਡੀਆਂ ਟੁੱਟਣ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਸਹੂਲਤ ਹੱਥੋਂ ਜਾਂਦੀ ਵੇਖ ਪਾਬੰਦੀਆਂ ਸਾਹਮਣੇ ਰੁਕਣਾ ਔਖਾ ਹੋ ਗਿਆ ਹੈ। ਇਹੀ ਕਾਰਨ ਹੈ ਕਿ ਅੱਜ ਪੰਜਾਬ ਭਰ ਦੇ ਕਿਸਾਨ ਟਰੈਕਟਰਾਂ ਸਮੇਤ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਹੋਏ ਹਨ।

Tractor protestTractor protest

ਮੋਦੀ ਸਰਕਾਰ ਦੇ ਆਰਡੀਨੈਂਸਾਂ ਅਤੇ ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਸੋਮਵਾਰ ਨੂੰ ਪੰਜਾਬ ਭਰ ਦੇ ਕਿਸਾਨਾਂ ਨੇ ਕੇਂਦਰ ਖਿਲਾਫ਼ 'ਟਰੈਕਟਰ ਅੰਦੋਲਨ' ਸ਼ੁਰੂ ਕਰ ਦਿਤਾ ਹੈ। ਕਰੋਨਾ ਮਹਾਮਾਰੀ ਦੀ ਆੜ ਹੇਠ ਸੂਬਾ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਵੀ ਸਰਕਾਰਾਂ ਦਾ ਰਸਤਾ ਨਹੀਂ ਰੋਕ ਸਕੀਆ। ਅੱਜ ਹਜ਼ਾਰਾਂ ਦੀ ਗਿਣਤੀ 'ਚ ਟਰੈਕਟਰ ਸੜਕਾਂ 'ਤੇ ਉਤਰ ਆਏ ਹਨ। ਕਿਸਾਨ ਜਥੇਬੰਦੀਆਂ ਨੇ ਕੇਂਦਰ 'ਤੇ ਖੇਤੀ ਅਰਥਚਾਰੇ ਨੂੰ ਤਬਾਹ ਕਰਨ ਦੇ ਦੋਸ਼ ਲਗਾਉਂਦੇ ਹੋਏ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ।

Tractor protestTractor protest

ਇਸੇ ਦੌਰਾਨ ਸਮਰਾਲਾ ਵਿਖੇ ਟਰੈਕਟਰ ਅੰਦੋਲਨ ਦੀ ਅਗਵਾਈ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ 'ਚ ਸਰਕਾਰ ਖਿਲਾਫ਼ ਅਥਾਹ ਗੁੱਸਾ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਸਿਰਫ਼ ਪੰਜਾਬ ਤਕ ਸੀਮਤ ਨਹੀਂ ਹੈ, ਇਹ ਹੁਣ ਦੇਸ਼ ਦੇ ਬਾਕੀ ਹਿੱਸਿਆਂ 'ਚ ਵੀ ਫ਼ੈਲਣ ਲੱਗਾ ਹੈ। ਇਹੀ ਕਾਰਨ ਹੈ ਕਿ ਗੁਆਢੀ ਸੂਬੇ ਹਰਿਆਣਾ ਤੋਂ ਇਲਾਵਾ ਰਾਜਸਥਾਨ ਅਤੇ ਪੱਛਮੀ ਉਤਰ ਪ੍ਰਦੇਸ਼ ਵਿਚ ਵੀ ਵੱਡੀ ਗਿਣਤੀ ਕਿਸਾਨਾਂ ਵਲੋਂ ਸੜਕਾਂ 'ਤੇ ਉਤਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

Tractor protestTractor protest

ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਵਿਡ-19 ਦੇ ਹੁੰਦਿਆਂ ਹੋਇਆ 12 ਜੁਲਾਈ ਨੂੰ ਇੰਗਲੈਂਡ 'ਚ ਵੀ ਕਿਸਾਨਾਂ ਨੇ ਅਪਣੇ ਟਰੈਕਟਰਾਂ ਨਾਲ ਇਸੇ ਤਰ੍ਹਾਂ ਬਰਤਾਨੀਆ ਦੀ ਪਾਰਲੀਮੈਂਟ ਨੂੰ ਘੇਰ ਕੇ ਉਥੇ ਦੀ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆਂ ਅੰਦਰ ਕੋਵਿਡ-19 ਦੇ ਹੁੰਦਿਆਂ ਅੰਦੋਲਨ ਦਾ ਇਹ ਨਵਾਂ ਤਰੀਕਾ ਇਜਾਦ ਹੋ ਗਿਆ ਹੈ। ਦੱਸ ਦਈਏ ਕਿ ਅੱਜ ਪੰਜਾਬ ਭਰ ਅੰਦਰ ਕਿਸਾਨ ਯੂਨੀਅਨਾਂ ਦੇ ਝੰਡੇ ਹੇਠ ਕਿਸਾਨ ਸੜਕਾਂ ਸਮੇਤ ਸੜਕਾਂ 'ਤੇ ਉਤਰੇ ਹਨ।

Tractor protestTractor protest

ਇਸੇ ਤਰ੍ਹਾਂ ਮਾਛੀਵਾੜਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਝੰਡੇ ਹੇਠ ਕਿਸਾਨਾਂ ਨੇ ਟਰੈਕਟਰਾਂ ਸਮੇਤ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਤੋਂ ਕਿਸਾਨ ਵਿਰੋਧੀ ਫ਼ੈਸਲਿਆਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਮੌਕੇ ਯੂਨੀਅਨ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਤੋਂ ਇਲਾਵਾ ਹੋਰ ਆਗੂਆਂ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ। ਕਿਸਾਨ ਯੂਨੀਅਨ ਲੱਖੋਵਾਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਲੋਕ ਮਾਰੂ ਫ਼ੈਸਲੇ ਵਾਪਸ ਨਾ ਲਏ ਤਾਂ ਉਨ੍ਹਾਂ ਦੀ ਯੂਨੀਅਨ ਹੋਰ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ। ਆਗੂਆਂ ਮੁਤਾਬਕ ਫ਼ੈਸਲੇ ਵਾਪਸ ਨਾ ਲੈਣ ਦੀ ਸੂਰਤ ਵਿਚ ਦਿੱਲੀ ਦਾ ਮੁਕੰਮਲ ਘਿਰਾਓ ਕਰਦਿਆਂ ਪ੍ਰਧਾਨ ਮੰਤਰੀ ਸਮੇਤ ਬਾਕੀ ਕੈਬਨਿਟ ਮੰਤਰੀਆਂ ਦਾ ਬਾਹਰ ਨਿਕਲਣਾ ਬੰਦ ਕਰ ਦਿਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement