ਸੁਖਬੀਰ ਬਾਦਲ ਡੇਰਾ ਮੁਖੀ ਨਾਲ ਸਾਂਝ ਸਬੰਧੀ ਪੰਥ ਸਾਹਮਣੇ ਅਪਣੀ ਸਥਿਤੀ ਸਪੱਸ਼ਟ ਕਰੇ : ਜਾਖੜ
Published : Jul 20, 2020, 9:59 am IST
Updated : Jul 20, 2020, 10:10 am IST
SHARE ARTICLE
sunil jakhar
sunil jakhar

ਕਿਹਾ, ਜੇ 2007 ਵਿਚ ਡੇਰਾ ਮੁਖੀ ਦੇ ਸਵਾਂਗ ਰਚਣ 'ਤੇ ਕਾਰਵਾਈ ਹੁੰਦੀ ਤਾਂ 2015 ਦੀਆਂ ਮੰਦਭਾਗੀਆਂ ਘਟਨਾਵਾਂ ਨਾ ਹੁੰਦੀਆਂ

ਚੰਡੀਗੜ੍ਹ, 19 ਜੁਲਾਈ (ਨੀਲ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅਕਾਲੀ ਸਰਕਾਰ ਸਮੇਂ ਸੁਖਬੀਰ ਸਿੰਘ ਬਾਦਲ ਦੇ ਉਪ ਮੁੱਖ ਮੰਤਰੀ ਅਤੇ ਸੂਬੇ ਦੇ ਗ੍ਰਹਿ ਮੰਤਰੀ ਹੁੰਦਿਆਂ ਡੇਰਾ ਮੁੱਖੀ ਸਬੰਧੀ ਅਦਾਲਤਾਂ ਵਿਚ ਦਿਤੇ ਹਲਫ਼ਨਾਮੇ ਮੀਡੀਆ ਨਾਲ ਸਾਂਝੇ ਕਰਦਿਆਂ ਬਾਦਲ ਨੂੰ ਡੇਰੇ ਨਾਲ ਕੀਤੇ ਗੁਪਤ ਸਮਝੌਤਿਆਂ ਤੋਂ ਬਾਅਦ ਯੂ ਟਰਨ ਲੈਣ ਸਬੰਧੀ ਪੰਥ ਸਾਹਮਣੇ ਅਪਣੀ ਸਥਿਤੀ ਸਪਸ਼ਟ ਕਰਨ ਦੀ ਚੁਣੌਤੀ ਦਿਤੀ ਹੈ।

ਉਨ੍ਹਾਂ ਕਿਹਾ ਕਿ ਜੇ 2007 ਵਿਚ ਹੀ ਡੇਰਾ ਮੁਖੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੁਸ਼ਾਕ ਪਾਉਣ ਦੇ ਮਾਮਲੇ ਵਿਚ ਕਾਨੂੰਨੀ ਕਾਰਵਾਈ ਅਕਾਲੀ ਸਰਕਾਰ ਕਰ ਦਿੰਦੀ ਤਾਂ ਨਾ ਤਾਂ ਇਸ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਹੋਣੀਆਂ ਸਨ, ਨਾ ਹੀ ਬਹਿਬਲ ਕਲਾਂ ਵਰਗੇ ਗੋਲੀਕਾਂਡ ਹੋਣੇ ਸਨ ਅਤੇ ਨਾ ਹੀ ਸਮਾਜ ਵਿਚ ਵੰਡੀਆਂ ਪੈਣੀਆਂ ਸਨ।

ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜੀਰਾ ਅਤੇ ਪੰਜਾਬ ਕਾਂਗਰਸ ਦੇ ਬੁਲਾਰੇ ਦਲਜੀਤ ਸਿੰਘ ਗਿਲਜੀਆਂ ਵੀ ਹਾਜ਼ਰ ਸਨ। ਜਾਖੜ ਨੇ ਦਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਵੋਟਾਂ ਦੀ ਲਾਲਸਾ ਵਿਚ ਵਾਰ-ਵਾਰ ਪੰਥ ਦੀ ਪਿੱਠ ਵਿਚ ਛੁਰਾ ਮਾਰ ਕੇ ਡੇਰਾ ਮੁੱਖੀ ਨਾਲ ਅਪਣੀ ਸਾਂਝ ਪੁਗਾਈ ਹੈ।

ਉਨ੍ਹਾਂ ਕਿਹਾ ਕਿ ਹੁਣ ਤਾਂ ਡੇਰੇ ਦੇ ਪੈਰੋਕਾਰਾਂ ਨੇ ਬਕਾਇਦਾ ਪ੍ਰੈੱਸ ਕਾਨਫ਼ਰੰਸ ਕਰ ਕੇ ਜਨਤਕ ਤੌਰ 'ਤੇ ਇਹ ਤੱਥ ਸਵੀਕਾਰ ਕਰ ਲਿਆ ਹੈ ਕਿ ਉਨ੍ਹਾਂ ਨੇ ਅਕਾਲੀ ਦਲ ਦੇ ਹੱਕ ਵਿਚ ਮਤਦਾਨ ਕੀਤਾ ਹੈ। ਡੇਰੇ ਨਾਲ ਜੁੜੀਆਂ ਘਟਨਾਵਾਂ ਨੂੰ ਤਰਤੀਬ ਵਾਰ ਮੀਡੀਆ ਦੇ ਸਾਹਮਣੇ ਰੱਖਦਿਆਂ ਸੁਨੀਲ ਜਾਖੜ ਨੇ ਕਿਹਾ ਕਿ 2007 ਵਿਚ 11 ਤੋਂ 13 ਮਈ ਤਕ ਡੇਰਾ ਮੁਖੀ ਪੰਜਾਬ ਵਿਚ ਸਲਾਬਤਪੁਰੇ ਆਇਆ ਅਤੇ ਇਥੇ ਉਸ ਨੇ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੁਸ਼ਾਕ ਪਾ ਕੇ ਜਾਮ-ਏ-ਇੰਸਾ ਪਿਆਉਣ ਦਾ ਸਵਾਂਗ ਕੀਤਾ।

ਉਸ ਨੇ ਇਸ ਸਬੰਧੀ ਪੰਜਾਬ ਦੇ ਸਾਰੇ ਪ੍ਰਮੁੱਖ ਅਖ਼ਬਾਰਾਂ ਵਿਚ ਵੱਡੇ-ਵੱਡੇ ਇਸ਼ਤਿਹਾਰ ਦੇ ਕੇ ਵੀ ਇਸ ਦਾ ਐਲਾਨ ਕੀਤਾ। ਇਸ ਘਟਨਾ ਮਗਰੋਂ ਪਟਿਆਲਾ ਦੇ ਆਈਜੀ ਦੀ ਜਾਂਚ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਸਮੇਂ ਉਸ ਵਿਰੁਧ ਐਫ਼.ਆਈ.ਆਰ. ਦਰਜ ਕੀਤੀ ਗਈ ਅਤੇ ਇਹ ਪਰਚਾ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਵੀ ਹੋਇਆ ਸੀ।

ਉਸ ਸਮੇਂ ਐਫ਼.ਆਈ.ਆਰ. ਰੱਦ ਕਰਵਾਉਣ ਅਤੇ ਚਲਾਨ ਕੋਰਟ ਵਿਚ ਪੇਸ਼ ਕਰਨ ਤੋਂ ਰੋਕਣ ਲਈ ਡੇਰਾ ਮੁਖੀ ਵਲੋਂ ਕੀਤੀ ਚਾਰਾਜੋਈ ਦੌਰਾਨ ਅਕਾਲੀ ਦਲ ਦੀ ਸਰਕਾਰ ਜਿਸ ਵਿਚ ਸੁਖਬੀਰ ਸਿੰਘ ਬਾਦਲ ਗ੍ਰਹਿ ਮੰਤਰੀ ਤੇ ਉਪ ਮੁੱਖ ਮੰਤਰੀ ਸਨ, ਨੇ ਦੋ ਵਾਰ ਹਲਫ਼ਨਾਮੇ ਦਾਇਰ ਕਰ ਕੇ ਕਿਹਾ ਕਿ ਡੇਰਾ ਮੁਖੀ ਨੇ ਭਾਵਨਾਂਵਾਂ ਭੜਕਾਈਆਂ ਹਨ ਬਲਕਿ ਅਪਣੇ ਚੇਲਿਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਡੇਰਾ ਮੁਖੀ ਦੇ ਨਿੰਦਕਾਂ ਨੂੰ ਜੇ ਮਾਰਨਾ ਵੀ ਪਵੇ ਤਾਂ ਮਾਰ ਦੇਣ।

File Photo File Photo

ਜਾਖੜ ਨੇ ਕਿਹਾ ਕਿ ਇਸ ਦੌਰਾਨ 2008 ਵਿਚ ਹਾਈ ਕੋਰਟ ਵਲੋਂ ਚਲਾਨ ਪੇਸ਼ ਕਰਨ ਦੀ ਸਰਕਾਰ ਨੂੰ ਇਜਾਜ਼ਤ ਦਿਤੇ ਜਾਣ ਦੇ ਬਾਵਜੂਦ 4 ਸਾਲ ਤਕ ਅਕਾਲੀ ਸਰਕਾਰ ਨੇ ਚਲਾਨ ਕੋਰਟ ਵਿਚ ਪੇਸ਼ ਨਹੀਂ ਕੀਤਾ ਕਿਉਂਕਿ 2008 ਵਿਚ ਹਲਕਿਆਂ ਦੀ ਹੋਈ ਹੱਦਬੰਦੀ ਤੋਂ ਬਾਅਦ ਬਠਿੰਡਾ ਨੂੰ ਰਿਜਰਵ ਹਲਕੇ ਤੋਂ ਬਦਲ ਕੇ ਜਨਰਲ ਹਲਕਾ ਕਰ ਦਿਤਾ ਗਿਆ। ਹੁਣ ਕਿਉਂਕਿ ਬਾਦਲ ਪਰਵਾਰ ਨੇ ਇਥੋਂ 2009 ਵਿਚ ਲੋਕ ਸਭਾ ਚੋਣਾ ਲੜਨੀਆਂ ਸਨ,

ਇਸ ਲਈ ਡੇਰੇ ਨਾਲ ਇਥੋਂ ਸੌਦੇਬਾਜ਼ੀ ਸ਼ੁਰੂ ਹੋਈ। 2009 ਲੋਕ ਸਭਾ ਚੋਣਾਂ ਵਿਚ ਡੇਰੇ ਵਲੋਂ ਅਕਾਲੀ ਦਲ ਦੀ ਮਦਦ ਤੋਂ ਬਾਅਦ ਡੇਰਾ ਮੁਖੀ ਨੇ ਜਾਣ ਲਿਆ ਸੀ ਕਿ ਸੁਖਬੀਰ ਸਿੰਘ ਬਾਦਲ ਤੋਂ ਵੋਟਾਂ ਦਾ ਲਾਲਚ ਦੇ ਕੇ ਕੁੱਝ ਵੀ ਕਰਵਾਇਆ ਜਾ ਸਕਦਾ ਹੈ। ਇਸ ਲਈ ਉਸ ਦੇ ਦਬਾਅ ਵਿਚ 2012 ਦੀਆਂ ਚੋਣਾਂ ਤੋਂ ਸਿਰਫ਼ 3 ਦਿਨ ਪਹਿਲਾਂ ਸਰਕਾਰ ਨੇ ਯੂ ਟਰਨ ਲੈਂਦਿਆਂ ਨਵਾਂ ਹਲਫ਼ਨਾਮਾ ਦਾਇਰ ਕਰ ਦਿਤਾ ਕਿ 13 ਮਈ 2007 ਨੂੰ ਤਾਂ ਡੇਰਾ ਮੁੱਖੀ ਸਲਾਬਤਪੁਰੇ ਆਇਆ ਹੀ ਨਹੀਂ ਅਤੇ ਨਾ ਹੀ ਉਸ ਨੇ ਕੋਈ ਉਥੇ ਕੋਈ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਪੰਥਕ ਸਰਕਾਰ ਦੇ ਰਾਜ ਵਿਚ ਹੋਇਆ।

ਫਿਰ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਸੌਦੇਬਾਜ਼ੀ ਰਾਹੀਂ ਵੋਟਾਂ ਲੈਣ ਤੋਂ ਬਾਅਦ ਡੇਰਾ ਮੁਖੀ ਨੂੰ ਵੀ ਅਕਾਲੀ ਦਲ ਦੇ ਪ੍ਰਧਾਨ ਦੀ ਕਮਜ਼ੋਰੀ ਪਤਾ ਲੱਗ ਗਈ। ਫਿਰ ਜਦ ਉਸ ਨੇ 2015 ਵਿਚ ਅਪਣੀ ਨੋਟਾਂ ਦੀ ਕਮਾਈ ਕਰਨ ਵਾਲੀ ਫ਼ਿਲਮ ਜਾਰੀ ਕਰਵਾਉਣੀ ਸੀ ਤਾਂ 2007 ਵਾਂਗ ਭਾਵਨਾਵਾਂ ਭੜਕਾਉਣ ਦਾ ਏਜੰਡਾ ਲਾਗੂ ਕੀਤਾ। ਇਸੇ ਸਮੇਂ ਦੌਰਾਨ ਡੇਰੇ ਨੂੰ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ 'ਤੇ ਮਾਫ਼ੀ ਦਿਤੀ ਗਈ ਅਤੇ ਫ਼ਿਲਮ ਚਲਵਾਈ ਗਈ ਜਦਕਿ ਇਸੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਹੋਈਆਂ ਅਤੇ ਪੰਥਕ ਸਰਕਾਰ ਦੇ ਰਾਜ ਵਿਚ ਬਹਿਬਲ ਕਲਾਂ ਗੋਲੀਕਾਂਡ ਹੋਇਆ।

ਜਾਖੜ ਦੇ ਕੋਰੇ ਝੂਠ ਕਾਂਗਰਸ ਦੇ ਡੁਬਦੇ ਬੇੜੇ ਨੂੰ ਬਚਾ ਨਹੀਂ ਸਕਦੇ : ਅਕਾਲੀ ਦਲ
ਚੰਡੀਗੜ•, 19 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਬੋਲੇ ਜਾ ਰਹੇ ਕੋਰੇ ਝੂਠ ਕਾਂਗਰਸ ਪਾਰਟੀ ਦੇ ਡੁਬਦੇ ਬੇੜੇ ਨੂੰ ਬਚਾ ਨਹੀਂ ਸਕਦੇ ਤੇ ਪਾਰਟੀ ਨੇ ਉਹਨਾਂ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਸਿੱਖ ਕੌਮ ਦੀਆਂ ਧਾਰਮਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲੇ ਵਿਚ ਤਿੰਨ ਸਾਲ ਤਕ ਉਸ ਉਪਰ ਕੇਸ ਨਾਲ ਚਲਾਉਣ ਵਿਚ ਢਿੱਲ ਵਰਤਣ ਲਈ ਕਾਰਵਾਈ ਕਿਉਂ ਨਹੀਂ ਕੀਤੀ।

ਇਥੇ ਵਰਚੁਅਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਕਾਲੀ ਦਲ ਦੇ ਵਿਰੁਧ ਕੂੜ ਪ੍ਰਚਾਰ ਕਰਨ ਲਈ ਇੰਨੇ ਕਾਹਲੇ ਹਨ ਕਿ ਉਹ ਇਹ ਦੱਸਣਾ ਹੀ ਭੁੱਲ ਗਏ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੇ ਸਲਾਬਤਪੁਰਾ ਕੇਸ ਵਿਚ ਡੇਰਾ ਮੁਖੀ 'ਤੇ ਕੇਸ ਚਲਾਉਣ ਦੀ ਪ੍ਰਵਾਨਗੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਨੇ ਦਿੱਤੀ ਸੀ।  

ਉਹਨਾਂ ਕਿਹਾ ਕਿ ਡੇਰਾ ਮੁਖੀ ਖਿਲਾਫ ਨਾ ਸਿਰਫ ਧਾਰਾ 295 ਏ ਅਤੇ 298 ਤਹਿਤ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਕੀਤਾ ਗਿਆ ਬਲਕਿ ਧਾਰਾ 153 ਏ ਤਹਿਤ ਦੰਗੇ ਫੈਲਾਉਣ ਦੀ ਮਨਸ਼ਾ ਨਾਲ ਲੋਕਾਂ ਨੂੰ ਭੜਕਾਉਣ ਦਾ ਕੇਸ ਵੀ ਦਰਜ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਸਰਕਾਰ ਨੇ ਡੇਰਾ ਮੁਖੀ ਵਿਰੁਧ ਧਾਰਾ 295 ਏ ਤਹਿਤ ਕੇਸ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਸੀ ਤੇ 12 ਵਾਰ ਡੇਰਾ ਮੁਖੀ ਨੂੰ ਜਾਂਚ  ਨਾਲ ਜੋੜਿਆ ਗਿਆ ਸੀ।

 ਉਹਨਾਂ ਕਿਹਾ ਕਿ ਇਹ ਕੇਸ ਸੈਸ਼ਨ ਕੋਰਟ ਵਿਚ ਗਿਆ ਤੇ ਹੁਣ ਇਸ ਵੇਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੰਬਿਤ ਪਿਆ ਹੈ।ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਝੂਠਾਂ ਦਾ ਪਰਦਾਫਾਸ਼ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਜਾਖੜ ਜਾਂਚ ਦੇ ਤਰੀਕੇ ਅਤੇ ਜਾਂਚ ਅਫਸਰ ਵੱਲੋਂ ਮਾਮਲੇ ਦੀ ਅਸਲ ਤਾਰੀਕ  ਤੇ ਸ਼ਿਕਾਇਤਕਰਤਾ ਵੱਲੋਂ ਦੱਸੀ ਤਾਰੀਕ ਦਾ ਮਾਮਲਾ ਉਠਾ ਰਹੇ ਹਨ।

ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਮਹਿਸੂਸ ਕਰਦੀ ਹੈ ਕਿ ਜਾਂਚ ਅਫਸਰ  ਜਾਂ ਕਿਸੇ ਹੋਰ ਅਫਸਰ ਨੇ ਸਹੀ ਤਰੀਕੇ ਸਰਕਾਰੀ ਕੇਸ ਦੀ ਪੈਰਵਾਈ ਨਹੀਂ ਕੀਤੀ ਤਾਂ ਫਿਰ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ। ਉਹਨਾਂ ਸਵਾਲ ਕੀਤਾ ਕਿ ਹੁਣ ਤੱਕ ਸਰਕਾਰ ਸੁੱਤੀ ਕਿਉਂ ਹੋਈ ਹੈ ? ਹਾਲੇ ਤੱਕ ਮਾਮਲੇ ਦੀ ਕੋਈ ਜਾਂਚ ਕਿਉਂ ਨਹੀਂ ਕੀਤੀ ਗਈ ?

ਅਕਾਲੀ ਆਗੂ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸਿਰਫ ਇਸ ਕਰਕੇ ਤਰਲੋ ਮੱਛੀ ਹੋ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਦੇ ਮਾਮਲੇ ਵਿਚ ਉਹਨਾਂ ਕੋਲ ਵਿਖਾਉਣ ਲਈ ਕੁਝ ਵੀ ਨਹੀਂ ਹੈ। ਉਹਨਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਦਾ ਕਾਂਗਰਸ ਦਾ ਰਾਜਕਾਲ ਵੱਡੀਆਂ ਨਾਕਾਮੀਆਂ ਨਾਲ ਭਰਿਆ ਹੋਇਆ ਹੈ।

ਉਹਨਾਂ ਕਿਹਾ ਕਿ ਨਾ ਸਿਰਫ ਇਸ ਸਰਕਾਰ ਨੇ  ਸਮਾਜ ਦੇ ਹਰ ਵਰਗ ਨੂੰ ਦੁਖੀ ਕੀਤਾ ਹੈ ਤੇ ਆਪਣੇ ਵਾਅਦਿਆਂ ਤੋਂ ਭੱਜੀ ਹੈ ਬਲਕਿ  ਇਸਨੂੰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ, ਬੀਜ ਅਤੇ ਕੇਂਦਰੀ ਰਾਸ਼ਨ ਘੁਟਾਲੇ ਲਈ ਵੀ ਜਾਣਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ੍ਰੀ ਜਾਖੜ ਨਹੀਂ ਚਾਹੁੰਦੇ ਕਿ ਇਹਨਾਂ ਮੁੱਦਿਆਂ 'ਤੇ ਕੋਈ ਬਹਿਸ ਹੋਵੇ ਤੇ ਇਸ ਲਈ ਉਹ ਅਕਾਲੀ ਦਲ ਦੇ ਖਿਲਾਫ ਜਾਣ ਬੁੱਝ ਕੇ ਦੂਸ਼ਣਬਾਜ਼ੀ ਕਰ ਰਹੇ ਹਨ। ਉਹਨਾਂ ਨੇ ਸ੍ਰੀ ਜਾਖੜ ਨੂੰ ਭਰੋਸਾ ਦੁਆਇਆ ਕਿ ਪੰਜਾਬ ਦੇ ਲੋਕ ਉਹਨਾਂ ਨੂੰ ਇਕ ਬਹੁਤ ਹੀ ਸੰਵੇਦਨਸ਼ਲ ਤੇ ਭਾਵੁਕ ਮੁੱਦੇ 'ਤੇ ਘਟੀਆ ਰਾਜਨੀਤੀ ਕਰਨ ਦੀ ਸਜ਼ਾ ਜ਼ਰੂਰ ਦੇਣਗੇ ਜਿਵੇਂ ਕਿ ਲੋਕਾਂ ਨੇ ਬੀਤੇ ਸਮੇਂ ਵਿਚ ਵੀ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement