ਬਹੁਤ ਸ਼ਰਮ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਨਾਲ ਧੱਕਾ ਕਰ ਰਹੇ ਹਨ: ਸੁਖਬੀਰ ਸਿੰਘ ਬਾਦਲ

By : AMAN PANNU

Published : Jul 20, 2021, 6:15 pm IST
Updated : Jul 20, 2021, 6:15 pm IST
SHARE ARTICLE
SAD President Sukhbir Badal
SAD President Sukhbir Badal

‘ਸ਼ਰਮ ਕਰੋ, ਦੇਸ਼ ਕੇ ਅੰਨਦਾਤਾ ਕਾ ਅਪਮਾਨ ਬੰਦ ਕਰੋ’ ਵਰਗੇ ਨਾਅਰਿਆਂ ਵਾਲੀਆਂ ਤਖਤੀਆਂ ਚੁੱਕ ਕੇ ਅਕਾਲੀ ਦਲ ਤੇ ਬਸਪਾ ਦੇ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਦੇਸ਼ ਦੇ ਕਿਸਾਨਾਂ ਨਾਲ ਦੇਸ਼ ਦਾ ਪ੍ਰਧਾਨ ਮੰਤਰੀ ਹੀ ਅਨਿਆਂ ਕਰ ਰਿਹਾ ਹੈ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਹਊਮੈ ਤਿਆਗ ਕੇ ਅੰਨਦਾਤਾ ਪ੍ਰਤੀ ਅੜਬ ਰਵੱਈਆ ਨਹੀਂ ਅਪਣਾਉਣਾ ਚਾਹੀਦਾ।

ਹੋਰ ਪੜ੍ਹੋ: ਸਾਬਕਾ CJI ਰੰਜਨ ਗੋਗੋਈ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਔਰਤ ਵੀ ਬਣੀ ਜਾਸੂਸੀ ਦਾ ਸ਼ਿਕਾਰ

Sukhbir Singh BadalSukhbir Singh Badal

ਇਥੇ ਸਪੀਕਰ ਵੱਲੋਂ ਸਦਨ ਮੁਲਤਵੀ ਕਰਨ ਲਈ ਮਜਬੂਰ ਹੋਣ ਤੋਂ ਬਾਅਦ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਤੇ ਉਹਨਾਂ ਦਾ ਨਿਪਟਾਰਾ ਕਰਨ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਦੀ ਬਣਦੀ ਹੈ। ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਨੂੰ ਉਹਨਾਂ ਦੀਆਂ ਤਕਲੀਫਾਂ ਦੀ ਪਰਵਾਹ ਨਹੀਂ ਹੈ। ਅਜਿਹਾ ਰਵੱਈਆ ਸਿਹਤਮੰਦ ਲੋਕਤੰਤਰ ਲਈ ਚੰਗਾ ਨਹੀਂ ਹੈ।

ਹੋਰ ਪੜ੍ਹੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 26 ਜੁਲਾਈ ਨੂੰ ਸਿੱਖ ਸੰਪਰਦਾਵਾਂ ਦੀ ਸੱਦੀ ਬੈਠਕ 

 SAD demonstration outside Parliament on agricultural lawsSAD demonstration outside Parliament on agricultural laws

‘ਸ਼ਰਮ ਕਰੋ, ਦੇਸ਼ ਕੇ ਅੰਨਦਾਤਾ ਕਾ ਅਪਮਾਨ ਬੰਦ ਕਰੋ’ ਵਰਗੇ ਨਾਅਰਿਆਂ ਵਾਲੀਆਂ ਤਖਤੀਆਂ ਚੁੱਕ ਕੇ ਪ੍ਰਦਰਸ਼ਨ ਕਰਦਿਆਂ ਅਕਾਲੀ ਦਲ ਤੇ ਬਸਪਾ ਦੇ ਸੰਸਦ ਮੈਂਬਰਾਂ, ਜਿਹਨਾਂ ਵਿਚ ਬਸਪਾ ਦੇ ਜਨਰਲ ਸਕੱਤਰ ਸਤੀਸ਼ ਮਿਸ਼ਰਾ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਸਨ, ਨੇ ਕਿਹਾ ਕਿ ਐਨ ਡੀ ਏ ਸਰਕਾਰ ਨੇ ਆਪਣੇ ਭਾਰੀ ਬਹੁਮਤ ਦੀ ਦੁਰਵਰਤੋਂ ਕਰ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਾ ਕੰਮ ਰੋਕੂ ਮਤਾ ਪੇਸ਼ ਕਰਨ ਦੀ ਮਨਾਹੀ ਕਰ ਦਿੱਤੀ।

ਹੋਰ ਪੜ੍ਹੋ: ਜੇਫ਼ ਬੇਜੋਸ Space Mission ਲਈ ਤਿਆਰ, ਕਰੀਬ 11 ਮਿੰਟ ਤੱਕ ਕਰਨਗੇ ਪੁਲਾੜ ਦੀ ਸੈਰ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸੇ ਕਾਰਨ ਪਾਰਟੀ ਨੇ ਕੋਰੋਨਾ ਮਹਾਮਾਰੀ ਦੀ ਸਮੀਖਿਆ  ਲਈ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾ ਰਹੀ ਮੀਟਿੰਗ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਵੀ ਉਹ ਤਖਤੀਆਂ ਵਿਖਾਈਆਂ ਜਿਹਨਾਂ ’ਤੇ ਲਿਖਿਆ ਹੋਇਆ ਸੀ ਕਿ ਸਖ਼ਤ ਮਿਹਨਤ ਦੀ ਸ਼ਲਾਘਾ ਹੋਣੀ ,ਚਾਹੀਦੀ ਹੈ ਪਰ ਸਰਕਾਰ ਇਹਨਾਂ ਨੂੰ ਜ਼ਲੀਲ ਕਰ ਰਹੀ ਹੈ। ਉਹਨਾਂ ਦੇ ਨਾਲ ਸੀਨੀਅਰ ਐਮਪੀ ਬਲਵਿੰਦਰ ਸਿੰਘ ਭੂੰਦੜ ਤੇ ਨਰੇਸ਼ ਗੁਜਰਾਲ ਵੀ ਸਨ, ਜਿਹਨਾਂ ਸਭ ਨੇ ਮੰਗ ਕੀਤੀ ਕਿ ਤਿੰਨੋਂ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ।

ਹੋਰ ਪੜ੍ਹੋ: PM ਮੋਦੀ ਵਲੋਂ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਸੱਦੀ ਸਰਬ ਪਾਰਟੀ ਬੈਠਕ ਦਾ ਅਕਾਲੀਆਂ ਨੇ ਕੀਤਾ ਬਾਈਕਾਟ

ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਇਕੱਲੀ ਅਜਿਹੀ ਪਾਰਟੀ ਹੈ ਜਿਸਨੇ ਸੰਸਦ ਦੇ ਅੰਦਰ ਤੇ ਬਾਹਰ ਦੋਵੇਂ ਥਾਈਂ ਤਿੰਨ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ ਕੱਲ੍ਹ ਵੀ ਕਾਂਗਰਸ ਪਾਰਟੀ ਨੇ ਹੋਰ ਸਾਰੇ ਮੁੱਦੇ ਤਾਂ ਉਭਾਰੇ ਪਰ ਕਿਸਾਨਾਂ ਦਾ ਮੁੱਦਾ ਨਹੀਂ ਉਭਾਰਿਆ ਤੇ ਸਪਸ਼ਟ ਕਰ ਦਿੱਤਾ ਕਿ ਐਨ ਡੀ ਏ ਸਰਕਾਰ ਵੀ ਅੰਨਦਾਤਾ ਦਾ ਅਪਮਾਨ ਕਰਨਾ ਚਾਹੁੰਦੀ ਹੈ। ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਮੁੱਦੇ ਚੁੱਕਦਾ ਰਹੇਗਾ। ਉਹਨਾਂ ਕਿਹਾ ਕਿ ਅਸੀਂ ਕੱਲ੍ਹ ਵੀ ਤੇ ਅੱਜ ਵੀ ਕੰਮ ਰੋਕੂ ਮਤਾ ਪੇਸ਼ ਕੀਤਾ ਸੀ ਤੇ ਅਸੀਂ ਇਸ ਸੰਵੇਦਨਸ਼ੀਲ ਮੁੱਦੇ ਨੁੰ ਚੁੱਕਣ ਲਈ ਹੋਰ ਤਰੀਕਿਆਂ  ਦੀ ਵੀ ਵਰਤੋਂ ਕਰਾਂਗੇ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਸੰਸਦ ਦੇ ਅੰਦਰ ਕਿਸਾਨਾਂ ਦੀ ਆਵਾਜ਼ ਸੁਣੀ ਜਾ ਸਕੇ।

Harsimrat Badal Harsimrat Badal

ਇਸ ਦੌਰਾਨ ਅਕਾਲੀ ਦਲ ਤੇ ਬਸਪਾ ਦੇ ਐਮ ਪੀਜ਼ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਐਨ ਡੀ ਏ ਸਰਕਾਰ ਕਿਸਾਨਾਂ ਦੀਆਂ ਸ਼ਹਾਦਤਾਂ  ਨੂੰ ਮੰਨਣ ਤੋਂ ਇਨਕਾਰੀ ਹੈ ਤੇ ਇਸਨੇ ਸੰਘਰਸ਼ ਦੌਰਾਨ ਸ਼ਹੀਦ ਹੋਏ 500 ਤੋਂ ਜ਼ਿਆਦਾ ਕਿਸਾਨਾਂ ਦੇ ਪਰਿਵਾਰਾਂ ਨੁੰ ਮੁਆਵਜ਼ਾ ਦੇਣ ਤੋਂ ਵੀ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਖੇਤੀਬਾੜੀ ਕਾਨੂੰਨ ਸਾਡੇ ਸੰਵਿਧਾਨ ਨਿਰਮਾਤਿਆਂ ਦੀ ਸੰਘੀ ਭਾਰਤ ਦੀ ਸੋਚ ਤੇ ਭਾਵਨਾ ਦੇ ਵੀ ਬਿਲਕੁਲ ਉਲਟ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement