ਮੁੱਖ ਮੰਤਰੀ ਵੱਲੋਂ 26 ਜੁਲਾਈ ਤੋਂ 10ਵੀਂ,11ਵੀਂ ਤੇ 12ਵੀਂ ਦੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਐਲਾਨ
Published : Jul 20, 2021, 4:34 pm IST
Updated : Jul 20, 2021, 4:34 pm IST
SHARE ARTICLE
Captain Amarinder Singh
Captain Amarinder Singh

ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਹੋ ਜਾਣ ਕਾਰਨ ਅੰਦਰੂਨੀ ਇਕੱਠ ਕਰਨ ਦੀ ਗਿਣਤੀ ਵਧਾ ਕੇ 150 ਅਤੇ ਬਾਹਰੀ ਇਕੱਠ 300 ਵਿਅਕਤੀਆਂ ਤੱਕ ਕੀਤੀ

ਚੰਡੀਗੜ੍ਹ -  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਹੁਣ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲ੍ਹੇ ਜਾ ਸਕਣਗੇ। ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਵਿਅਕਤੀ ਕਰਨ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ।

       School closes in Toronto School 

ਪੰਜਾਬ ਲਈ ਕੋਵਿਡ ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਤੱਕ ਹੋ ਜਾਣ ਅਤੇ ਮੁੜ ਪੈਦਾ ਹੋਣ ਦੀ ਗਿਣਤੀ 0.75 ਫੀਸਦੀ ਰਹਿਣ (ਕੌਮੀ ਔਸਤ ਨਾਲੋਂ ਘੱਟ) ਉਤੇ ਗੌਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਦਸਵੀਂ ਤੋਂ ਬਾਰ੍ਹਵੀਂ ਤੱਕ ਕਲਾਸਾਂ ਲਾਉਣ ਦੀ ਇਜਾਜ਼ਤ ਹੋਵੇਗੀ ਪਰ ਸਿਰਫ ਉਹੀ ਅਧਿਆਪਕ ਅਤੇ ਸਟਾਫ ਨੂੰ ਫਿਜੀਕਲੀ ਹਾਜ਼ਰ ਹੋਣ ਦੀ ਆਗਿਆ ਹੋਵੇਗੀ ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਇਆ ਹੋਵੇ। ਉਨ੍ਹਾਂ ਨੇ ਆਦੇਸ਼ ਦਿੱਤਾ ਕਿ ਇਸ ਸਬੰਧ ਵਿਚ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਤੌਰ ਉਤੇ ਸੂਚਿਤ ਕਰਨਾ ਹੋਵੇਗਾ।

Corona vaccineCorona vaccine

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰ੍ਹਾਂ 2 ਅਗਸਤ, 2021 ਤੋਂ ਖੋਲ੍ਹਣ ਦੀ ਆਗਿਆ ਹੋਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਂਦੇ ਹਫ਼ਤਿਆਂ ਵਿਚ ਕੇਸਾਂ ਵਿਚ ਹੋਰ ਕਮੀ ਆਵੇਗੀ। ਸਮਾਜਿਕ ਇਕੱਠਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖੇਤਰਾਂ ਵਿਚ ਕਲਾਕਾਰਾਂ/ ਗਾਇਕਾਂ ਨੂੰ  ਅਜਿਹੇ ਸਮਾਗਮਾਂ/ਮੌਕਿਆਂ ਲਈ ਇਜਾਜ਼ਤ ਹੋਵੇਗੀ ਪਰ ਇਸ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੋਵੇਗਾ।

       gym for loosing weight gym 

ਮੁੱਖ ਮੰਤਰੀ ਵੱਲੋਂ ਬਾਰ, ਸਿਨੇਮਾ ਹਾਲਜ਼, ਰੈਸਟੋਰੈਂਟ, ਸਪਾਜ਼, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਮ, ਚਿੜੀਆਘਰ ਆਦਿ ਨੂੰ ਕੋਵਿਡ ਟੀਕਾਕਰਨ ਦੀ ਪਾਲਣਾ ਨੂੰ ਯਕੀਨੀ ਬਣਾ ਕੇ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਦਿੱਤੇ ਗਏ ਹੁਕਮਾਂ ਤੋਂ ਕੁਝ ਦਿਨਾਂ ਬਾਅਦ ਅੱਜ ਇਹ ਰਾਹਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਅਜਿਹੀ ਹੀ ਪਾਲਣਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ।

       Captain Amarinder Singh Captain Amarinder Singh

ਕੋਵਿਡ ਦੀ ਸਥਿਤੀ ਬਾਰੇ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਸਰੂਪ ਵਿਚ ਆਏ ਬਦਲਾਅ ਬਾਰੇ ਮਹੀਨਾਵਾਰ ਅੰਕੜਿਆਂ ਨੇ ਦਰਸਾਇਆ ਹੈ ਕਿ 90 ਫੀਸਦੀ ਤੋਂ ਵੱਧ ਵਾਇਰਸ ਦੀ ਕਿਸਮ ਚਿੰਤਾਜਨਕ ਹੈ ਕਿਉਂ ਜੋ ਮੂਲ ਵਾਇਰਸ ਵਿਵਹਾਰਕ ਤੌਰ ਉਤੇ ਹੋਰ ਕਿਸਮਾਂ ਵਿਚ ਬਦਲ ਚੁੱਕਾ ਹੈ ਅਤੇ ਜੂਨ ਮਹੀਨੇ ਵਿਚ ਵੀ ਡੈਲਟਾ ਨੇ ਜ਼ੋਰ ਫੜਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਡੈਲਟਾ ਪਲੱਸ ਦਾ ਕੋਈ ਨਵਾਂ ਕੇਸ ਨਹੀਂ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM
Advertisement