ਉਤਰਾਖੰਡ ’ਚ ਬੱਦਲ ਫਟਿਆ, ਇਕੋ ਪ੍ਰਵਾਰ
Published : Jul 20, 2021, 12:16 am IST
Updated : Jul 20, 2021, 12:16 am IST
SHARE ARTICLE
image
image

ਉਤਰਾਖੰਡ ’ਚ ਬੱਦਲ ਫਟਿਆ, ਇਕੋ ਪ੍ਰਵਾਰ

ਦੇਹਰਾਦੂਨ, 19 ਜੁਲਾਈ : ਉਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਬੱਦਲ ਫਟਣ ਕਾਰਨ 3 ਸਾਲ ਦੀ ਬੱਚੀ ਅਤੇ ਉਸ ਦੀ ਮਾਂ ਸਮੇਤ ਇਕ ਹੀ ਪ੍ਰਵਾਰ ਦੇ 3 ਜੀਆਂ ਦੀ ਮੌਤ ਹੋ ਗਈ ਅਤੇ ਇਕ ਹੋਰ ਲਾਪਤਾ ਹੈ। ਪ੍ਰਦੇਸ਼ ਦੇ ਜ਼ਿਆਦਾਤਰ ਥਾਵਾਂ ’ਤੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਆਮ ਜਨ-ਜੀਵਨ ਪ੍ਰਭਾਵਤ ਹੋਇਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਘਟਨਾ ’ਤੇ ਸੋਗ ਜ਼ਾਹਰ ਕਰਦਿਆਂ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਨੂੰ ਰਾਹਤ ਅਤੇ ਬਚਾਅ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿਤੇ ਹਨ। ਉਨ੍ਹਾਂ ਕਿਹਾ ਕਿ ਪਰਮਾਤਮਾ ਤੋਂ ਪ੍ਰਭਾਵਤਾਂ ਦੀ ਕੁਸ਼ਲਤਾ ਦੀ ਅਰਦਾਸ ਕਰਦਾ ਹਾਂ। ਉੱਤਰਕਾਸ਼ੀ ਦੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਦੇਵੇਂਦਰ ਪਟਵਾਲ ਨੇ ਦਸਿਆ ਕਿ ਉੱਤਰਕਾਸ਼ੀ ਜ਼ਿਲ੍ਹੇ ਦੇ ਗੰਗੋਰੀ ਰੋਡ ’ਤੇ ਮਾਂਡਵ ਪਿੰਡ ਵਿਚ ਬੱਦਲ ਫਟਣ ਕਾਰਨ ਇਕ ਹੀ ਪ੍ਰਵਾਰ ਦੇ ਤਿੰਨ ਜੀਅ ਮਾਧੁਰੀ ਦੇਵੀ (36), ਰਿਤੂ ਦੇਵੀ (32) ਅਤੇ ਉਸ ਦੀ ਤਿੰਨ ਸਾਲਾ ਧੀ ਦੀ ਮੌਤ ਹੋ ਗਈ।
 ਤਿੰਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਉਨ੍ਹਾਂ ਨੇ ਦਸਿਆ ਕਿ ਘਟਨਾ ਵਾਲੀ ਥਾਂ ਦੇ ਨੇੜੇ ਕੰਕਰਾੜੀ ਪਿੰਡ ਵਿਚ ਵੀ ਮਲਬੇ ਵਿਚ ਇਕ ਹੋਰ ਵਿਅਕਤੀ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ, ਜਿਸ ਦੀ ਭਾਲ ਲਈ ਮੁਹਿੰਮ ਚਲਾਈ ਜਾ ਰਹੀ ਹੈ। 
  ਮਲਬੇ ਵਿਚ ਲੋਕਾਂ ਦੇ ਫਸੇ ਹੋਣ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਿਸ ਅਤੇ ਸੂਬਾਈ ਰਾਜ ਆਫ਼ਤ ਮੋਚਨ ਬਲ ਦੀ ਟੀਮ ਨੇ ਤੁਰਤ ਬਚਾਅ ਅਤੇ ਰਾਹਤ ਮੁਹਿੰਮ ਸ਼ੁਰੂ ਕਰ ਕੇ ਜ਼ਿਆਦਾਤਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਉਧਰ ਸੂਬੇ ਦੀਆਂ ਜ਼ਿਆਦਾਤਰ ਥਾਵਾਂ ’ਤੇ ਪਿਛਲੇ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਲਗਾਤਾਰ ਜਾਰੀ ਮੀਂਹ ਨਾਲ ਗੰਗਾ, ਯਮੁਨਾ, ਭਾਗੀਰਥੀ, ਅਲਕਨੰਦਾ, ਮੰਦਾਕਿਨੀ, ਪਿੰਡਰ, ਨੰਦਾਕਿਨੀ, ਸਰਯੂ, ਗੋਰੀ, ਕਾਲੀ, ਰਾਮਗੰਗਾ ਆਦਿ ਸਾਰੀਆਂ ਨਦੀਆਂ ਉਫਾਨ ’ਤੇ ਹਨ ਅਤੇ ਜਿਨ੍ਹਾਂ ਦੀ ਨਿਗਰਾਨੀ ਕੀਤੀ 
ਜਾ ਰਹੀ ਹੈ।     (ਏਜੰਸੀ)

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement