
ਕੱਲ੍ਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਨਵਜੋਤ ਸਿੱਧੂ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ ਐਕਸ਼ਨ ਵਿਚ ਹਨ ਤੇ ਅੱਜ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਪਹੁੰਚੇ ਹਨ ਉੱਥੇ ਉਹਨਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਉਹਨਾਂ ਨਾਲ ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਸੁਖਪਾਲ ਭੁੱਲਰ, ਇੰਦਰਬੀਰ ਭੁਲਾਰੀਆ, ਲਾਲੀ ਮਜੀਠੀਆ ਅਤੇ ਹੋਰ ਵੀ ਕਈ ਆਗੂ ਮੌਜੂਦ ਸਨ। ਇੱਥੋਂ ਹੀ ਨਵਜੋਤ ਸਿੱਧੂ ਅੰਮ੍ਰਿਤਸਰ ਲਈ ਰਵਾਨਾ ਹੋਏ।
Navjot Sidhu In Khatkar Kalan
ਨਵਜੋਤ ਸਿੱਧੂ ਦੇ ਖਟਕੜ ਕਲਾਂ ਪਹੁੰਚਦੇ ਹੀ ਭਾਰੀ ਭੀੜ ਇਕੱਠੀ ਹੋ ਗਈ ਅਤੇ ਲੋਕ ਬਹੁਤ ਹੀ ਉਤਸ਼ਾਹਿਤ ਦਿਖੇ। ਇਸ ਦੌਰਾਨ ਪੁਲਿਸ ਦਾ ਵੀ ਪੂਰਾ ਪ੍ਰਬੰਧ ਕੀਤਾ ਹੋਇਆ ਸੀ ਅਤੇ ਨਵਜੋਤ ਸਿੱਧੂ ਨੇ ਆਪਣੀ ਸਮਰਥਕਾਂ ਦੇ ਨਾਲ 'ਭਗਤ ਸਿੰਘ ਤੇਰੀ ਸੋਚ 'ਤੇ, ਪਹਿਰਾ ਦਿਆਂਗੇ ਠੋਕ ਕੇ' ਦੇ ਨਾਅਰੇ ਵੀ ਲਗਾਏ। ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਕੱਲ੍ਹ ਪਹਿਲੀ ਵਾਰ ਅੰਮ੍ਰਿਤਸਰ ਜਾ ਰਹੇ ਹਨ। ਇੱਥੇ ਉਹ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਅਤੇ 2 ਦਿਨ ਅੰਮ੍ਰਿਤਸਰ ਵਿਚ ਹੀ ਰੁਕਣਗੇ।
Navjot Sidhu In Khatkar Kalan
ਇਸ ਦੇ ਨਾਲ ਹੀ ਦੱਸ ਦਈਏ ਕਿ ਜਿੱਥੇ ਕਈ ਲੋਕਾਂ ਨੇ ਸਿੱਧੂ ਦਾ ਸਮਰਥਨ ਅਤੇ ਜ਼ੋਰਦਾਰ ਸਵਾਗਤ ਕੀਤਾ। ਸਿੱਧੂ ਅੰਮ੍ਰਿਤਸਰ ਲਈ ਰਵਾਨਾ ਹੋਏ ਤਾਂ ਰਸਤੇ ਵਿੱਚ ਉਹ ਖੱਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਨਮਨ ਕਰਨ ਲਈ ਰੁਕੇ ਸੀ।