ਸਕੂਲੀ ਵਿਦਿਆਰਥੀਆਂ ਦੀ ਆਨ-ਲਾਈਨ ਸਿੱਖਿਆ ਲਈ ਮੀਲ ਦਾ ਪੱਥਰ ਸਾਬਤ ਹੋਇਆ ‘ਪੰਜਾਬ ਐਜੂਕੇਅਰ ਐਪ’
Published : Jul 20, 2021, 3:38 pm IST
Updated : Jul 20, 2021, 3:38 pm IST
SHARE ARTICLE
Punjab Educare App
Punjab Educare App

ਹੁਣ ਤੱਕ 35 ਕਰੋੜ ਤੋਂ ਵੱਧ ਲੋਕਾਂ ਨੇ ਦੇਖਿਆ

ਚੰਡੀਗੜ - ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੱਚਿਆ ਦੀ ਪੜਾਈ ਨੂੰ ਜਾਰੀ ਰੱਖਣ ਵਾਸਤੇ ਤਿਆਰ ਕੀਤਾ ‘ਪੰਜਾਬ ਐਜੂਕੇਅਰ ਐਪ’ ਵਿਦਿਆਰਥੀਆਂ ਦੀ ਆਨ-ਲਾਈਨ ਸਿੱਖਿਆ ਵਾਸਤੇ ਮੀਲ ਦਾ ਪੱਥਰ ਸਾਬਤ ਹੋਇਆ ਹੈ। ਇਸ ਨੂੰ ਹੁਣ ਤੱਕ 35 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ’ਤੇ ਰੋਜ਼ਾਨਾ 87 ਹਜ਼ਾਰ ਤੋਂ ਵੱਧ ਲੋਕ ਵਿਜ਼ਟ ਕਰ ਰਹੇ ਹਨ।

Vijay inder singlaVijay inder singla

ਸਿੱਖਿਆ ਮੰੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਹੇਠ ਸਿੱਖਿਆ ਵਿਭਾਗ ਦੇ ਵਿਸ਼ੇਸ਼ ਉੱਦਮ ਨਾਲ ਤਿਆਰ ਕੀਤਾ ਗਿਆ ਇਹ ‘ਆਨ-ਲਾਈਨ ਬਸਤਾ’ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਲਈ ਵੀ ਬਹੁਤ ਲਾਹੇਵੰਦ ਸਿੱਧ ਹੋਇਆ ਹੈ। ਇਸ ਦੀ ਅਹਿਮੀਅਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਐਪ ਦੀ ਹੁਣ ਤੱਕ 16 ਲੱਖ ਤੋਂ ਵੱਧ ਲੋਕਾਂ ਵੱਲੋਂ ਡਾਊਨਲੋਡ ਕਰਕੇ ਵਰਤੋਂ ਕੀਤੀ ਜਾ ਰਹੀ ਹੈ ਜਿਨਾਂ ਵਿੱਚ ਵਿਦਿਆਰਥੀ ਅਤੇ ਅਧਿਆਪਕ ਵਿਸ਼ੇਸ਼ ਤੌਰ ’ਤੇ ਸ਼ਾਮਲ ਹਨ।

Corona Virus Corona Virus

ਪਿਛਲੇ ਸਾਲ ਦੇ ਆਰੰਭ ਵਿੱਚ ਕੋਵਿਡ-19 ਮਹਾਮਾਰੀ ਦੀ ਸ਼ੁਰੂਆਤ ਕਾਰਨ ਵਿਦਿਆਰਥੀਆਂ ਦੀ ਆਨ ਲਾਈਨ ਪੜਾਈ ਵਾਸਤੇ ‘ਪੰਜਾਬ ਐਜੂਕੇਅਰ ਐਪ’ 11 ਜੁਲਾਈ 2020 ਨੂੰ ਸ਼ੁਰੂ ਕੀਤਾ ਗਿਆ ਸੀ। ਇਸ ਐਪ ਦੀ ਪੰਜਾਬ ਤੋਂ ਇਲਾਵਾ ਦੂਸਰੇ ਸੂਬਿਆਂ ਵਿੱਚ ਵੀ ਵਰਤੋਂ ਵਧ ਰਹੀ ਹੈ। ਇਸ ਐਪ ਰਾਹੀਂ ਪ੍ਰੀ- ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਦਾ ਸੋਧਿਆ ਸਿਲੇਬਸ, ਮਾਡਲ ਟੈਸਟ ਪੇਪਰ, ਰੋਜ਼ਾਨਾ ਸਲਾਈਡਾਂ, ਅੱਜ ਦਾ ਸ਼ਬਦ, ਸਾਰੀਆਂ ਜਮਾਤਾਂ ਲਈ ਰੋਜ਼ਾਨਾ ਘਰ ਦਾ ਕੰਮ, ਉਡਾਣ ਅਤੇ ਉਡਾਣ ਕੰਪੀਟਿਟਵ ਐਗਜ਼ਾਮ ਸੀਰੀਜ, ਨਕਸ਼ਿਆਂ ਬਾਰੇ ਜਾਣਕਾਰੀ, ਟੈਸਟਾਂ ਦਾ ਨਤੀਜਾ, ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ, ਅੰਗਰੇਜ਼ੀ ਬੋਲਣੀ ਸਿੱਖਣ ਲਈ ਵੱਖ-ਵੱਖ ਗਤੀਵਿਧੀਆਂ, ਐਨੀਮੇਟਡ ਵੀਡੀਓਜ਼, ਡਾਇਟ

Punjab Educare AppPunjab Educare App

ਈ.ਟੀ.ਟੀ ਕਾਲਜਾਂ ਬਾਰੇ ਜਾਣਕਾਰੀ ਅਤੇ ਵਿਦਿਆਰਥੀਆਂ ਦੇ ਸਿੱਖਣ- ਪਰਿਣਾਮਾਂ ਬਾਰੇ ਉਪਯੋਗੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸੈਕਸ਼ਨ ਅਧੀਨ ਪ੍ਰਾਇਮਰੀ ਵਿੰਗ ਵਿੱਚ ਸਿੱਖਣ- ਸਿਖਾਉਣ ਸਮੱਗਰੀ, ਅੱਖਰਕਾਰੀ, ਪੰਜਾਬ ਪ੍ਰਾਪਤੀ ਸਰਵੇਖਣ, ਸਿੱਖਣ- ਪਰਿਣਾਮਾਂ ਅਧਾਰਿਤ ਸਮੱਗਰੀ, ਟੈਲੀਵਿਜ਼ਨ ਪ੍ਰੋਗਰਾਮਾਂ, ਮਿਸ਼ਨ ਸ਼ਤ-ਪ੍ਰਤੀਸ਼ਤ ਅਤੇ ਰੀਡਿੰਗ ਕਾਰਨਰ ਟਾਈਟਲਾਂ ਅਧੀਨ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਵਿੰਗ ਅਧੀਨ ਸਾਰੀਆਂ ਜਮਾਤਾਂ ਦਾ ਪਾਠਕ੍ਰਮ, ਪਾਠ ਪੁਸਤਕਾਂ, ਵੀਡੀਓਜ਼ ਅਤੇ ਵੱਖ-ਵੱਖ ਵਿਸ਼ਿਆਂ ਦੇ ਪਾਠਾਂ ਦੇ ਐਜੂਸੈੱਟ ਲੈਕਚਰ ਅਪਲੋਡ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement