ਸੂਬਾ ਸਰਕਾਰ ਵੱਲੋਂ ਦਿਵਿਆਂਗ ਸਕੀਮਾਂ ਦੇ ਲਾਭ ਮਿਊਕੋਰਮਾਈਕੋਸਿਸ ਪੀੜਤਾਂ ਨੂੰ ਵੀ ਦਿੱਤੇ ਜਾਣਗੇ: CM
Published : Jul 20, 2021, 4:48 pm IST
Updated : Jul 20, 2021, 4:48 pm IST
SHARE ARTICLE
Captain Amarinder Singh
Captain Amarinder Singh

ਸਰਕਾਰੀ ਹਸਪਤਾਲਾਂ ਵਿੱਚ ਮਿਊਕੋਰਮਾਈਕੋਸਿਸ ਦੇ ਠੀਕ ਹੋਏ ਮਾਮਲਿਆਂ ਦੀ ਮੁਫਤ ਜਾਂਚ ਦੇ ਹੁਕਮ

ਚੰਡੀਗੜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਦਿਵਿਆਂਗ ਵਿਅਕਤੀਆਂ ਲਈ ਮੌਜੂਦਾ ਸਕੀਮਾਂ ਦਾ ਦਾਇਰਾ ਵਧਾਉਂਦੇ ਹੋਏ ਇਨਾਂ ਦੇ ਲਾਭ ਉਨਾਂ ਵਿਅਕਤੀਆਂ ਨੂੰ ਵੀ ਦੇਣ ਦਾ ਐਲਾਨ ਕੀਤਾ ਜੋਕਿ ਮਿਊਕੋਰਮਾਈਕੋਸਿਸ ਕਾਰਨ ਦਿਵਿਆਂਗ (ਸਰੀਰਕ ਤੌਰ ’ਤੇ ਪੀੜਤ) ਹੋ ਗਏ ਹਨ। ਮੁੱਖ ਮੰਤਰੀ ਨੇ ਇਹ ਐਲਾਨ ਵਰਚੁਅਲ ਕਾਨਫਰੰਸ ਰਾਹੀਂ ਸੂਬੇ ਵਿੱਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਕੀਤਾ। ਉਨਾਂ ਕਿਹਾ ਕਿ ਉਪਰੋਕਤ ਲਾਭ, ਦਿਵਿਆਂਗ ਹੋ ਜਾਣ ਦੇ ਸਰੂਪ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਦਾਨ ਕੀਤੇ ਜਾਣਗੇ।

Corona Virus Corona Virus

ਮੁੱਖ ਮੰਤਰੀ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਿਊਕੋਰਮਾਈਕੋਸਿਸ ਦੇ ਠੀਕ ਹੋਏ ਮਾਮਲਿਆਂ ਦੀ ਮੁਫ਼ਤ ਜਾਂਚ ਲਈ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਪੋਸਟ ਕੋਵਿਡ ਕੇਅਰ ਸੈਂਟਰ ਸਥਾਪਤ ਕੀਤੇ ਜਾਣ। ਹਾਲਾਂਕਿ ਮਿਊਕੋਰਮਾਈਕੋਸਿਸ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਅਤੇ ਬੀਤੇ ਹਫ਼ਤੇ ਪ੍ਰਤੀਦਿਨ ਸਿਰਫ਼ 3-4 ਮਾਮਲੇ ਹੀ ਸਾਹਮਣੇ ਆਏ ਹਨ

Amphotericin bAmphotericin b

ਪਰ ਫਿਰ ਵੀ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਥਿਤੀ ਦੀ ਨਿਗਰਾਨੀ ਕੀਤੀ ਜਾਵੇ ਅਤੇ ਕੋਵਿਡ ਤੋਂ ਠੀਕ ਹੋ ਰਹੇ ਮਰੀਜਾਂ ’ਤੇ ਨਜ਼ਰ ਰੱਖੀ ਜਾਵੇ। ਸਿਹਤ ਸਕੱਤਰ ਹੁਸਨ ਲਾਲ ਨੇ ਮੀਟਿੰਗ ਮੌਕੇ ਜਾਣਕਾਰੀ ਦਿੱਤੀ ਕਿ ਐਮਫੋਟੈਰੀਸਿਨ ਬੀ ਦੇ ਟੀਕੇ ਨਾਲ ਥਰੈਪੀ ਤੋਂ ਬਾਅਦ 3-6 ਮਹੀਨਿਆਂ ਲਈ ਪੋਸਾਕੋਨਾਜ਼ੋਲ ਦੀ ਗੋਲੀ ਲੈਣਾ ਜਾਰੀ ਰੱਖਿਆ ਜਾਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement