ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ
Published : Jul 20, 2021, 1:53 pm IST
Updated : Jul 20, 2021, 1:53 pm IST
SHARE ARTICLE
Now QR-Code to track, trace liquor supplies in Punjab
Now QR-Code to track, trace liquor supplies in Punjab

 ਮੁੱਖ ਸਕੱਤਰ ਵੱਲੋਂ ਨਕਲੀ ਸ਼ਰਾਬ ਤੇ ਤਸਕਰੀ ਰੋਕਣ ਲਈ ਚੌਕਸੀ ਤੇ ਸੁਧਾਰ ਲਿਆਉਣ ਦੇ ਆਦੇਸ਼

ਚੰਡੀਗੜ੍ਹ : ਸਰਹੱਦੀ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇਕ ਰਿਸਪਾਂਸ (ਕਿਊ.ਆਰ.)-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਫੀਕਲ ਸਲੱਜ ਅਤੇ ਸੈਪਟੇਜ਼ ਮੈਨੇਜਮੈਂਟ (ਐਫ.ਐਸ.ਐਸ.ਐਮ.) ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ (ਟੀ.ਐਸ.ਯੂ.) ਸਥਾਪਤ ਕੀਤੀ ਜਾਵੇਗੀ।

FSSMFSSM

ਮੁੱਖ ਸਕੱਤਰ, ਪੰਜਾਬ ਵਿਨੀ ਮਹਾਜਨ ਨੇ ਅੱਜ ਇਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਕਾਰਜਕਾਰੀ ਕਮੇਟੀ ਦੀ 157ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ ਵੱਖ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ, ਜਿਨ੍ਹਾਂ ਵਿੱਚੋਂ ਕਈ ਜਨਤਕ ਪ੍ਰਾਈਵੇਟ ਭਾਈਵਾਲੀ ਤਹਿਤ ਲਾਗੂ ਕੀਤੇ ਜਾ ਰਹੇ ਹਨ,  ਦੀ ਸਮੀਖਿਆ ਵੀ ਕੀਤੀ।

Chief Secretary Vini MahajanChief Secretary Vini Mahajan

ਸਬੰਧਿਤ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਕਿਊ.ਆਰ.-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ, ਜੋ ਸ਼ਰਾਬ ਉਤਪਾਦਨ ਤੇ ਸਪਲਾਈ ਦੀ ਰੀਅਲ ਟਾਈਮ ਡਾਟਾ ਮੌਨੀਟਰਿੰਗ ਅਤੇ ਤਸਦੀਕ ਰਾਹੀਂ ਨਾਜਾਇਜ਼ ਅਤੇ ਨਕਲੀ ਸ਼ਰਾਬ ’ਤੇ ਤਿੱਖੀ ਨਜ਼ਰ ਰੱਖਣ ਵਿੱਚ ਮਦਦਗਾਰ ਹੋਵੇਗੀ।

Photo

ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸ੍ਰੀਮਤੀ ਮਹਾਜਨ ਨੇ ਸਬੰਧਤ ਵਿਭਾਗਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਪੀ.ਆਈ.ਡੀ.ਬੀ. ਕਾਰਜਕਾਰੀ ਕਮੇਟੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਤੀਜੇ ਪੜਾਅ ਲਈ 300 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਦੇ ਸ਼ਹਿਰੀ ਵਿਕਾਸ ’ਚ ਹੋਰ ਤੇਜ਼ੀ ਲਿਆਂਦੀ ਜਾ ਸਕੇ।

Captain Amarinder Singh Captain Amarinder Singh

ਸੰਗਰੂਰ ਕੋਠੀ, ਦਰਬਾਰ ਹਾਲ ਅਤੇ ਗੋਲ ਕੋਠੀ, ਕਪੂਰਥਲਾ, ਰਣ ਬਾਸ ਅਤੇ ਕਿਲਾ ਮੁਬਾਰਕ, ਪਟਿਆਲਾ ਵਿਖੇ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਦੀ ਸਾਂਭ-ਸੰਭਾਲ ਲਈ ਵਚਨਬੱਧ ਹੈ।

QR Code Scanning QR Code S

ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੰਦਿਆਂ ਉਨ੍ਹਾਂ ਨੇ ਅੰਮਿ੍ਰਤਸਰ ਵਿਖੇ ਜਨਤਕ ਨਿੱਜੀ ਭਾਈਵਾਲੀ ਤਹਿਤ ਸਰਕਟ ਹਾਊਸ ਦੇ ਵਿਕਾਸ, ਅਪਰੇਸ਼ਨ ਤੇ ਸਾਂਭ-ਸੰਭਾਲ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੋਹਾਲੀ ਅਤੇ ਅੰਮਿ੍ਰਤਸਰ ਵਿਖੇ ਕ੍ਰਮਵਾਰ 6 ਏਕੜ ਅਤੇ 8.26 ਏਕੜ ਵਿੱਚ ਕਮਰਸ਼ੀਅਲ-ਕਮ-ਕਨਵੈਨਸ਼ਨ ਸੈਂਟਰ ਦੇ ਪ੍ਰਾਜੈਕਟਾਂ ਨੂੰ ਸੋਧੇ ਹੋਏ ਮਾਪਦੰਡਾਂ ਨਾਲ ਪ੍ਰਵਾਨਗੀ ਦਿੱਤੀ ਗਈ।

AlcohalAlcohal

ਰਣਜੀਤ ਸਾਗਰ ਝੀਲ ਦੇ ਆਸਪਾਸ ਈਕੋ ਟੂਰਿਜ਼ਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ, ਜਿਸ ਲਈ ਬੋਲੀ ਪ੍ਰਕਿਰਿਆ ਅਧੀਨ ਹੈ। ਇਸ ਦੌਰਾਨ ਮਾਲ ਰੋਡ, ਪਟਿਆਲਾ ਵਿਖੇ ਪੀ.ਡਬਲਿਊ.ਡੀ. ਹੈੱਡਕੁਆਰਟਰ ਦੀ ਪੁਰਾਣੀ ਇਮਾਰਤ ਨੂੰ ਪੀ.ਪੀ.ਪੀ. ਆਧਾਰ ’ਤੇ ਹੈਰੀਟੇਜ ਹੋਟਲ ਵਜੋਂ ਵਿਕਸਿਤ ਕਰਨ ਅਤੇ ਲੁਧਿਆਣਾ ਵਿਖੇ ਬਹੁ-ਮੰਜ਼ਿਲਾ ਕਾਰ ਪਾਰਕਿੰਗ ਅਤੇ ਦਫ਼ਤਰ ਦੀ ਜਗ੍ਹਾ ਤੋਂ ਇਲਾਵਾ ਪਟਿਆਲਾ ਵਿਖੇ ਪੀ.ਪੀ.ਪੀ. ਆਧਾਰ ’ਤੇ ਬਹੁ-ਮੰਜ਼ਿਲਾ ਕਾਰ ਪਾਰਕਿੰਗ ਨਾਲ ਕਮਰਸ਼ੀਅਲ ਡਿਵੈਲਪਮੈਂਟ ਸਪੇਸ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement