ਚਿੰਤਾ ਵਾਲੀ ਗੱਲ ਇਹ ਹੈ ਕਿ 60 ਮਰੀਜ਼ ਲਾਈਫ ਸੇਵਿੰਗ ਸਪੋਰਟ 'ਤੇ ਹਨ, ਜਿਸ ਵਿਚ 53 ਨੂੰ ਆਕਸੀਜਨ ਤੇ 7 ਨੂੰ ਆਈਸੀਯੂ ਵਿਚ ਰੱਖਿਆ ਗਿਆ ਹੈ।
ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਦਾ ਕਹਿਰ ਮੁੜ ਵਧ ਰਿਹਾ ਹੈ। ਸੂਬੇ 'ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਵਿਚ ਲੁਧਿਆਣਾ ਵਿਚ 2 ਅਤੇ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ 1-1 ਮਰੀਜ਼ ਦੀ ਮੌਤ ਹੋਈ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ 60 ਮਰੀਜ਼ ਲਾਈਫ ਸੇਵਿੰਗ ਸਪੋਰਟ 'ਤੇ ਹਨ, ਜਿਸ ਵਿਚ 53 ਨੂੰ ਆਕਸੀਜਨ ਤੇ 7 ਨੂੰ ਆਈਸੀਯੂ ਵਿਚ ਰੱਖਿਆ ਗਿਆ ਹੈ।
ਦੇਰ ਸ਼ਾਮ ਤੱਕ ਦੇ ਅੰਕੜਿਆਂ ਮੁਤਾਬਕ ਬੀਤੇ ਦਿਨ 356 ਨਵੇਂ ਪਾਜ਼ੇਟਿਵ ਮਾਮਲੇ ਦਰਜ ਹੋਏ ਹਨ। ਸਭ ਤੋਂ ਉਪਰ ਜ਼ਿਲ੍ਹਾ ਐਸ ਏ ਐਸ ਨਗਰ ਮੋਹਾਲੀ ਹੈ। ਇਥੇ 89 ਨਵੇਂ ਮਾਮਲੇ ਆਏ ਹਨ। ਜ਼ਿਲ੍ਹਾ ਬਠਿੰਡਾ ਅਤੇ ਲੁਧਿਆਣਾ ਵਿਚ 46-46 ਮਾਮਲੇ ਆਏ ਹਨ। ਪਟਿਆਲਾ ਵਿਚ 41 ਤੇ ਜਲੰਧਰ ਵਿਚ ਅੱਜ 30 ਕੋਰੋਨਾ ਪਾਜ਼ੇਟਿਵ ਮਾਮਲੇ ਦਰਜ ਹੋਏ ਹਨ। ਸੂਬੇ ਵਿਚ ਕੁਲ ਇਲਾਜ ਅਧੀਨ ਐਕਟਿਵ ਕੇਸ ਵੀ 1,742 ਹੋ ਚੁੱਕੇ ਹਨ।