ਸੂਬੇ ਦੇ ਕਿਸਾਨਾਂ ਤੋਂ ਬਿਨਾਂ ਕਮੇਟੀ ਦਾ ਬਣਨਾ ‘ਰੂਹ ਬਿਨਾਂ ਸਰੀਰ’ ਵਾਂਗ- CM ਭਗਵੰਤ ਮਾਨ
Published : Jul 20, 2022, 5:09 pm IST
Updated : Jul 20, 2022, 5:09 pm IST
SHARE ARTICLE
CM Bhagwant Mann
CM Bhagwant Mann

ਖੇਤੀ ਬਿੱਲਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦੇ ਸਖ਼ਤ ਵਿਰੋਧ ਕਰਕੇ ਉਨ੍ਹਾਂ ਨੂੰ ਕਮੇਟੀ ਤੋਂ ਬਾਹਰ ਰੱਖਿਆ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘੱਟੋ ਘੱਟ ਸਮਰਥਨ ਮੁੱਲ ਦੀਆਂ ਸਿਫਾਰਸ਼ਾਂ ਲਈ ਕਾਇਮ ਕੀਤੀ ਕਮੇਟੀ ਵਿੱਚੋਂ ਪੰਜਾਬ ਨੂੰ ਬਾਹਰ ਰੱਖਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ।  ਇਕ ਬਿਆਨ ਵਿਚ ਮੁੱਖ ਮੰਤਰੀ ਨੇ ਇਸ ਨੂੰ ਕੇਂਦਰ ਸਰਕਾਰ ਦਾ ਵਿਤਕਰੇ ਭਰਿਆ ਕਦਮ ਦੱਸਦਿਆਂ ਕਿਹਾ ਕਿ ਕੌਮੀ ਅੰਨ ਭੰਡਾਰ ਵਿਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਨੂੰ ਉਚ ਤਾਕਤੀ ਕਮੇਟੀ ਵਿੱਚੋਂ ਬਾਹਰ ਕਿਉਂ ਰੱਖਿਆ ਗਿਆ ਜਿਸ ਬਾਰੇ ਕੇਂਦਰ ਦੀ ਸਰਕਾਰ ਹੀ ਭਲੀ ਭਾਂਤ ਦੱਸ ਸਕਦੀ ਹੈ।

 

CM mannCM mann

 

ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਗਿਆ ਹੈ, ਇਸ ਤੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਆਪਣੀਆਂ ਭਾਵਨਾਵਾਂ ਪ੍ਰਗਟਾਉਣ ਦਾ ਮੌਕਾ ਨਹੀਂ ਦੇਣਾ ਚਾਹੁੰਦੀ ਅਤੇ ਖਾਸ ਕਰਕੇ ਘਾਤਕ ਖੇਤੀ ਕਾਨੂੰਨ ਵਿਰੁੱਧ ਸੂਬੇ ਦੇ ਕਿਸਾਨਾਂ ਦੇ ਸਖ਼ਤ ਵਿਰੋਧ ਤੋਂ ਬਾਅਦ ਕੇਂਦਰ ਨੇ ਇਹ ਵਤੀਰਾ ਅਪਣਾਇਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦਾ ਪੰਜਾਬ ਨਾਲ ਤਾਨਾਸ਼ਾਹੀ ਵਾਲਾ ਸਲੂਕ ਸਹਿਣ ਨਹੀਂ ਕੀਤਾ ਜਾ ਸਕਦਾ ਕਿਉਂਕਿ ਪੰਜਾਬ ਦੇ ਕਿਸਾਨ ਨੁਮਾਇੰਦਿਆਂ ਤੋਂ ਬਿਨਾਂ ਇਸ ਕਮੇਟੀ ਦੀ ਕੋਈ ਮਹੱਤਤਾ ਨਹੀਂ ਰਹਿ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਨੁਮਾਇੰਦਗੀ ਤੋਂ ਬਿਨਾਂ ਬਣੀ ਕਮੇਟੀ “ਰੂਹ ਬਿਨਾਂ ਸਰੀਰ” ਵਾਂਗ ਹੈ।

 

 

Bhagwant MannBhagwant Mann

 

ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਕਿਸਾਨਾਂ ਦੀ ਭਲਾਈ ਕਰਨ ਦੀ ਬਜਾਏ ਪੰਜਾਬ ਦੇ ਅੰਨਦਾਤਿਆਂ ਨਾਲ ਕਿੜ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਕਿਸਾਨਾਂ ਦਾ ਕਾਨੂੰਨੀ ਹੱਕ ਹੈ ਅਤੇ ਜੇ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਨੂੰ ਇਸ ਦਾ ਲਾਭ ਮਿਲਣਾ ਚਾਹੀਦਾ ਹੈ ਤਾਂ ਇਸ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਜ਼ਰੂਰ ਸ਼ਾਮਲ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਸ਼ਮੂਲੀਅਤ ਤੋਂ ਬਗ਼ੈਰ ਜ਼ਮੀਨੀ ਹਕੀਕਤਾਂ ਤੋਂ ਕੋਰੇ ਅਰਥ ਸ਼ਾਸਤਰੀਆਂ ਉਤੇ ਆਧਾਰਤ ਇਹ ਕਮੇਟੀ ਦੇਸ਼ ਖ਼ਾਸ ਤੌਰ ਉਤੇ ਪੰਜਾਬ ਦੇ ਅੰਨਦਾਤਿਆਂ ਨਾਲ ਨਿਆਂ ਕਰਨ ਦੇ ਯੋਗ ਨਹੀਂ ਹੋਵੇਗੀ।

 

Bhagwant Mann CM Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਬੇਤਹਾਸ਼ਾ ਵਧ ਰਹੀਆਂ ਖੇਤੀ ਲਾਗਤਾਂ ਅਤੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਉਪਜ ਦੇ ਮਿਲ ਰਹੇ ਨਿਗੂਣੇ ਭਾਅ ਕਾਰਨ ਉਹ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦਬੇ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਾਲੇ ਪੰਜਾਬੀ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਮਗਰੋਂ ਹੀ ਐਮ.ਐਸ.ਪੀ. ਤੈਅ ਕਰਨ ਦੀ ਲੋੜ ਹੈ ਤਾਂ ਕਿ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ, ‘‘ਕੇਂਦਰ ਸਰਕਾਰ ਨੂੰ ਸਮੇਂ ਦੀ ਮੰਗ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬੀ ਕਿਸਾਨਾਂ ਨੂੰ ਇਸ ਕਮੇਟੀ ਵਿੱਚ ਜ਼ਰੂਰ ਸ਼ਾਮਲ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਹੋ ਸਕੇ।”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਤੋਂ ਪਰਤੇ ਨੌਜਵਾਨਾਂ ਦੇ ਪਰਿਵਾਰ ਵਾਲੇ ਹੋਏ ਪਏ ਬੇਹੱਦ ਪਰੇਸ਼ਾਨ

16 Feb 2025 12:09 PM

ਅਮਰੀਕਾ ਤੋਂ ਪਰਤੇ ਨੌਜਵਾਨ ਢਕ ਰਹੇ ਆਪਣੇ ਮੂੰਹ, ਪੁਲਿਸ ਦੀਆਂ ਗੱਡੀਆਂ 'ਚ ਬੈਠੇ ਦਿਖਾਈ ਦਿੱਤੇ ਨੌਜਵਾਨ

16 Feb 2025 12:04 PM

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM
Advertisement