
ਟਰੱਕ ਰਾਹੀਂ ਝਾਰਖੰਡ ਤੋਂ ਕਰਦੇ ਸਨ ਅਫ਼ੀਮ ਦੀ ਤਸਕਰੀ
ਬਟਾਲਾ : ਸਥਾਨਕ ਪੁਲਿਸ ਨੂੰ ਨਸ਼ਿਆਂ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਬਟਾਲਾ ਪੁਲਿਸ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਤਸਕਰਾਂ ਕੋਲੋਂ 23 ਕਿਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਉਥੇ ਹੀ ਬਟਾਲਾ ਪੁਲਿਸ ਨੇ ਦਾਅਵਾ ਕੀਤਾ ਕਿ ਉਕਤ ਗ੍ਰਿਫ਼ਤਾਰ ਨੌਜਵਾਨ ਸਮਗਲਰ ਹਨ ਅਤੇ ਉਹ ਟਰੱਕ ਰਾਹੀਂ ਅਫ਼ੀਮ ਦੀ ਤਸਕਰੀ ਝਾੜਖੰਡ ਤੋਂ ਕਰਦੇ ਹਨ।
photo
ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਹਨਾਂ ਕੋਲੋਂ 23 ਕਿਲੋ ਅਫ਼ੀਮ 50 ਹਜ਼ਾਰ ਰੁਪਏ ਨਕਦੀ ਅਤੇ ਟਰੱਕ ਜ਼ਬਤ ਕਰ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਫੜੀ ਗਈ ਅਫ਼ੀਮ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।