
ਦੋਵੇਂ ਪੁਲਿਸ ਰਿਮਾਂਡ 'ਤੇ
ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਦੇ ਕਬਜ਼ੇ 'ਚੋਂ 60.43 ਗ੍ਰਾਮ ਹੈਰੋਇਨ ਅਤੇ ਦੂਜੇ ਦੇ ਕਬਜ਼ੇ 'ਚੋਂ 22.21 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵਾਂ ਮੁਲਜ਼ਮਾਂ ਦੀ ਪਛਾਣ ਰੋਬਿਨ (24 ਸਾਲ) ਵਾਸੀ ਫ਼ਿਰੋਜ਼ਪੁਰ ਅਤੇ ਵਿਜੇ ਕੁਮਾਰ (34 ਸਾਲ) ਵਾਸੀ ਬੱਢ ਮਾਜਰਾ ਪੰਜਾਬ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਭੋਗ ਸਮਾਗਮ ਮਗਰੋਂ ਗੁਰਦੁਆਰਾ ਸਾਹਿਬ 'ਚ ਹੀ ਚੱਲੀਆਂ ਗੋਲ਼ੀਆਂ, ਇਕ ਵਿਅਕਤੀ ਦੀ ਮੌਤ
ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ। ਦੋਸ਼ੀ ਰੋਬਿਨ 2 ਦਿਨ ਅਤੇ ਵਿਜੇ ਕੁਮਾਰ 1 ਦਿਨ ਦੇ ਪੁਲਿਸ ਰਿਮਾਂਡ 'ਤੇ ਹੈ। ਪੁਲਿਸ ਦੋਵਾਂ ਦੋਸ਼ੀਆਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ: ਰਾਜਸਥਾਨ: ਖੇਤ ਵਿਚ ਕੰਮ ਕਰ ਰਹੇ ਦਾਦੇ ਸਹੁਰੇ ਤੇ ਪੋਤ ਨੂੰਹ ਨੂੰ ਲੱਗਿਆ ਕਰੰਟ, ਦੋਵਾਂ ਦੀ ਮੌਤ
ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਪੰਜਾਬ ਤੋਂ ਨਸ਼ਾ ਲਿਆਉਂਦੇ ਸਨ। ਉਹ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਤੋਂ ਸਸਤੇ ਭਾਅ 'ਤੇ ਨਸ਼ੇ ਲਿਆ ਕੇ ਸ਼ਿਮਲਾ ਤੋਂ ਇਲਾਵਾ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ 'ਚ ਸਪਲਾਈ ਕਰਦੇ ਸਨ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਹੋਈ ਸੀ। ਪਹਿਲੇ ਮਾਮਲੇ ਵਿਚ ਪੁਲਿਸ ਟੀਮ ਨੇ ਮਲੋਆ ਵਿਖੇ ਨਾਕਾ ਲਾਇਆ ਹੋਇਆ ਸੀ। ਜਦੋਂ ਮੁਲਜ਼ਮ ਉਥੇ ਆਇਆ ਤਾਂ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਹੋਈ। ਜਦੋਂ ਮੁਲਜ਼ਮ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਹ ਕੋਈ ਜਵਾਬ ਨਹੀਂ ਦੇ ਸਕਿਆ।