ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਤ ਲੋਕਾਂ ਨੂੰ ਅਪਣੀਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿਤੀ
Published : Jul 20, 2023, 6:21 pm IST
Updated : Jul 20, 2023, 6:21 pm IST
SHARE ARTICLE
Cabinet Minister Lal Chand Kataruchak donates one month's salary for people affected by floods
Cabinet Minister Lal Chand Kataruchak donates one month's salary for people affected by floods

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ 1,10,000 ਰੁਪਏ ਦਾ ਚੈੱਕ

 

ਚੰਡੀਗੜ੍ਹ: ਸੂਬੇ ਵਿਚ ਹੜ੍ਹਾਂ ਦੀ ਲਪੇਟ ਵਿਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਪਣੀ ਇਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿਤੀ  ।

ਇਹ ਵੀ ਪੜ੍ਹੋ: ਇਸਰੋ ਨੇ ਚੰਦਰਯਾਨ-3 ਨੂੰ ਚੰਦਰਮਾ ਦੇ ਪੰਧ ਵਿਚ ਉਤਾਰਨ ਲਈ ਚੌਥੀ ਚਾਲ ਨੂੰ ਕੀਤਾ ਸਫਲਤਾਪੂਰਵਕ ਪੂਰਾ

ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਤੇ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਤ ਹੋਏ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ: ਲੜਕੀ ਨੇ ਮਹਿਲਾ 'ਤੇ ਲਗਾਇਆ ਦੇਹ ਵਪਾਰ ਕਰਵਾਉਣ ਦਾ ਇਲਜ਼ਾਮ, 3 ਸਾਲ ਤੱਕ ਘਰ 'ਚ ਬਣਾਇਆ ਬੰਧਕ 

ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ’ਚ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਲੋੜੀਂਦੀ ਸਹਾਇਤਾ ਜਿਵੇਂ ਫੂਡ ਪੈਕਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ  ਵਸਤਾਂ ਸਰਗਰਮੀ ਨਾਲ ਉਪਲਬਧ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਦਿੱਕਤਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement