PSPCL ਤੇ PSTCL ਵਲੋਂ ਅਪ੍ਰੈਲ 2022 ਤੋਂ ਹੁਣ ਤੱਕ ਦਿਤੀਆਂ ਗਈਆਂ 3972 ਨੌਕਰੀਆਂ

By : GAGANDEEP

Published : Jul 20, 2023, 4:02 pm IST
Updated : Jul 20, 2023, 4:07 pm IST
SHARE ARTICLE
photo
photo

ਕਿਹਾ, ਸਤੰਬਰ ਤੱਕ ਐਸ.ਡੀ.ਓਜ਼ ਦੀਆਂ 139 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ

 

ਚੰਡੀਗੜ੍ਹ, 20 ਜੁਲਾਈ

 

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਦੇਣ ਦੇ ਮਿਸ਼ਨ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 3972 ਨੌਕਰੀਆਂ ਪ੍ਰਦਾਨ ਕੀਤੀਆਂ ਹਨ।

 

ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸੂਬੇ ਦੇ 3224 ਯੋਗ ਅਤੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਇਸ ਭਰਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਆਪਣੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 2630 ਨੌਕਰੀਆਂ ਅਤੇ ਤਰਸ ਦੇ ਆਧਾਰ 'ਤੇ 463 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 06 ਜੁਲਾਈ, 2023 ਨੂੰ ਇੱਕ ਸਮਾਗਮ ਦੌਰਾਨ ਪੀ.ਐਸ.ਪੀ.ਸੀ.ਐਲ ਦੇ 131 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸੇ ਦੌਰਾਨ ਪੀ.ਐਸ.ਟੀ.ਸੀ.ਐਲ ਨੇ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 748 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਐਸ.ਡੀ.ਓਜ਼ ਦੀਆਂ 139 ਅਸਾਮੀਆਂ ਦਾ ਇਸ਼ਤਿਹਾਰ ਵੀ ਦਿੱਤਾ ਗਿਆ ਹੈ ਜਿਸ ਦੀ ਭਰਤੀ ਪ੍ਰਕਿਰਿਆ ਇਸ ਸਾਲ ਸਤੰਬਰ ਤੱਕ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚ ਐਸ.ਡੀ.ਓਜ਼ ਦੀਆਂ ਖਾਲੀ ਅਸਾਮੀਆਂ ਵੀ ਇਸ ਭਰਤੀ ਰਾਹੀਂ ਭਰੀਆਂ ਜਾਣਗੀਆਂ।

ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ, ਜੋ ਕਿ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਬਿਜਲੀ ਪਹੁੰਚਾਉਣ ਲਈ ਜਿੰਮੇਵਾਰ ਹੈ, ਅਤੇ ਪੀ.ਐਸ.ਟੀ.ਸੀ.ਐਲ. ਜੋ ਪਾਵਰ ਟਰਾਂਸਮਿਸ਼ਨ ਘਾਟੇ ਨੂੰ ਕਾਬੂ ਕਰਨ ਅਤੇ ਘਟਾਉਣ ਦੇ ਨਾਲ-ਨਾਲ ਵਿਸ਼ਵ ਪੱਧਰੀ ਟਰਾਂਸਮਿਸ਼ਨ ਪ੍ਰਣਾਲੀ ਸਥਾਪਤ ਕਰਨ ਲਈ ਜ਼ਿੰਮੇਵਾਰ ਏਜੰਸੀ ਹੈ, ਰਾਜ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਅੱਗ ਕਿਹਾ ਕਿ ਇਹ ਵੀ ਸੂਬੇ ਦੇ ਬਿਜਲੀ ਵਿਭਾਗ ਵੱਲੋਂ ਸਮੇਂ ਸਿਰ ਚੁੱਕੇ ਕਦਮਾਂ ਸਦਕਾ ਹੀ ਸੰਭਵ ਹੋ ਸਕਿਆ ਹੈ ਕਿ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਵੀ ਪੂਰੀ ਕੀਤੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement