
21 ਦਿਨ ਪਹਿਲਾਂ ਸਟੱਡੀ ਵੀਜ਼ਾ ਤੇ ਗਿਆ ਸੀ ਨੌਜੁਆਨ
ਗੁਰਦਾਸਪੁਰ : ਵਿਦੇਸ਼ਾਂ ਵਿਚੋਂ ਰੋਜ਼ਾਨਾ ਪੰਜਾਬੀ ਨੌਜੁਆਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਜਿਤ ਮਹਿਰਾ ਵਜੋਂ ਹੋਈ ਹੈ, ਜੋ ਕਿ ਮੁਹੱਲਾ ਇਸਲਾਮਾਬਾਦ, ਗੁਰਦਾਸਪੁਰ ਦਾ ਰਹਿਣ ਵਾਲਾ ਸੀ।
ਨੌਜੁਆਨ 21 ਦਿਨ ਪਹਿਲਾਂ ਹੀ ਸਟੱਡੀ ਵੀਜ਼ਾ ਤੇ ਕੈਨੇਡਾ ਗਿਆ ਸੀ। ਨੌਜਵਾਨ ਦੀ ਮੌ.ਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਪਈ।