
ਕੋਚਿੰਗ ਸੈਂਟਰ ਦੀ ਪਹਿਲੀ ਮੰਜ਼ਿਲ ’ਤੇ ਲਟਕਦੀ ਮਿਲੀ ਲਾਸ਼
ਲੁਧਿਆਣਾ: ਜ਼ਿਲ੍ਹੇ ਦੇ ਮਾਡਲ ਟਾਊਨ ਇਲਾਕੇ ਵਿਚ ਇਕ ਨਾਬਾਲਗ ਲੜਕੀ ਵਲੋਂ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਲੜਕੀ ਸਿਰ ਦਰਦ ਤੋਂ ਪਰੇਸ਼ਾਨ ਰਹਿੰਦੀ ਸੀ ਅਤੇ 2 ਸਾਲ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ।
ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ ਸੂਬਾ ਸਰਕਾਰ - CM ਮਾਨ
ਦਸਿਆ ਜਾ ਰਿਹਾ ਹੈ ਕਿ ਪਿਛਲੇ 10 ਦਿਨ ਤੋਂ ਉਸ ਦੀ ਦਵਾਈ ਖ਼ਤਮ ਹੋ ਗਈ ਪਰ ਪੈਸੇ ਨਾ ਹੋਣ ਕਾਰਨ ਉਸ ਦੀ ਮਾਂ ਨੇ ਇੰਤਜ਼ਾਰ ਕਰਨ ਲਈ ਕਿਹਾ। ਵੀਰਵਾਰ ਸਵੇਰੇ ਜਦੋਂ ਪ੍ਰਵਾਰ ਦੇ ਬਾਕੀ ਮੈਂਬਰ ਕੋਚਿੰਗ ਸੈਂਟਰ ਦੇ ਉਪਰ ਬਣੇ ਕਮਰੇ ਵਿਚ ਗਏ ਤਾਂ ਹੈਰਾਨ ਰਹਿ ਗਏ।
ਇਹ ਵੀ ਪੜ੍ਹੋ: ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ’ਤੇ 3 ਦਿਨ ਦੀ ਰੋਕ, ਧੁੱਸੀ ਬੰਨ੍ਹ ਟੁੱਟਣ ਕਾਰਨ ਲਾਂਘੇ ਤਕ ਪਹੁੰਚਿਆ ਰਾਵੀ ਦਾ ਪਾਣੀ
ਉਨ੍ਹਾਂ ਦੇਖਿਆ ਕਿ ਅਮਨਦੀਪ ਕੌਰ ਦੀ ਲਾਸ਼ ਗੇਟ ਦੀ ਗ੍ਰਿਲ ਨਾਲ ਲਟਕ ਰਹੀ ਸੀ। ਇਸ ਤੋਂ ਬਾਅਦ ਤੁਰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਮੌਕੇ ’ਤੇ ਪਹੁੰਚੀ। ਲੜਕੀ ਵਲੋਂ ਖੁਦਕੁਸ਼ੀ ਕਰਨ ਦੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ: ਮਣੀਪੁਰ ਵੀਡੀਓ ਮਾਮਲੇ 'ਤੇ ਸਰਕਾਰ ਚੁੱਪ ਰਹੀ ਤਾਂ ਅਸੀਂ ਕਰਾਂਗੇ ਕਾਰਵਾਈ : ਸੁਪਰੀਮ ਕੋਰਟ
ਮ੍ਰਿਤਕ ਦੀ ਮਾਂ ਜਗਦੀਪ ਕੌਰ ਨੇ ਦਸਿਆ ਕਿ ਉਨ੍ਹਾਂ ਦੀ ਲੜਕੀ ਸਿਰ ਦਰਦ ਤੋਂ ਪਰੇਸ਼ਾਨ ਰਹਿੰਦੀ ਸੀ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।