Amritsar News : ਪੁਲਿਸ ਨੇ ਇੱਕ ਕਿਲੋ ਆਈਸ ਡਰੱਗ ਅਤੇ 2.45 ਕਿਲੋ ਹੈਰੋਇਨ ਨਾਲ 3 ਲੋਕਾਂ ਨੂੰ ਕੀਤਾ ਕਾਬੂ
Published : Jul 20, 2024, 6:27 pm IST
Updated : Jul 20, 2024, 6:27 pm IST
SHARE ARTICLE
 Amritsar Police recovered drug
Amritsar Police recovered drug

ਆਰੋਪੀਆਂ ਦੇ ਪਾਕਿਸਤਾਨ 'ਚ ਨਸ਼ਾ ਤਸਕਰਾਂ ਦੇ ਨਾਲ ਸਨ ਸੰਬੰਧ - ਪੁਲਸ ਅਧਿਕਾਰੀ

Amritsar News : ਅੰਮ੍ਰਿਤਸਰ ਪੁਲਿਸ ਨੇ ਸਰਹੱਦੋਂ ਪਾਰ ਨਸ਼ੇ ਦੀ ਤਸਕਰੀ ਕਰਨ ਵਾਲੇ ਇੱਕ ਹੋਰ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੁੱਲ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਸਾਂਝੀ ਕੀਤੀ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੇ ਪਹਿਲਾਂ ਦਲਜੀਤ ਕੌਰ ਨਾਮਕ ਔਰਤ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ। ਜਦੋਂ ਪੁਲਿਸ ਨੇ ਪੁੱਛਗਿੱਛ ਕੀਤੀ ਤਾਂ ਪੁਲਿਸ ਨੇ ਇਸ ਮਾਮਲੇ 'ਚ 2 ਹੋਰ ਵਿਅਕਤੀਆਂ ਨੂੰ ਇਕ ਕਿਲੋ ਆਈਸ ਡਰੱਗ ਅਤੇ 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ ਨਾਲ ਕਾਬੂ ਕੀਤਾ ਹੈ। 

 ਉਨ੍ਹਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਗੁਰਬਖਸ਼ ਲਾਲਾ ਦੇ ਰੂਪ ਵਿੱਚ ਹੋਈ ਹੈ। ਦੂਸਰੇ ਦੀ ਪਹਿਚਾਣ ਅਰਸ਼ਦੀਪ ਸਿੰਘ ਦੇ ਰੂਪ ਵਿੱਚ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਜੋ ਗੁਰਬਖਸ਼ ਲਾਲਾ ਹੈ ,ਇਸ ਦੇ ਉੱਪਰ ਪਹਿਲਾਂ ਵੀ ਕਈ ਤਰੀਕੇ ਦੇ ਮਾਮਲੇ ਦਰਜ ਹਨ ਅਤੇ ਗੁਰਬਖਸ਼ ਲਾਲਾ ਅਤੇ ਅਰਸ਼ਦੀਪ ਸਿੰਘ ਨੂੰ ਪੁਲਿਸ ਨੇ 17 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ। 

ਇਹਨਾਂ ਕੋਲੋਂ ਸਾਰੀ ਬਰਾਮਦਗੀ ਕੀਤੀ ਗਈ ਹੈ ਅਤੇ ਇਸ ਦੇ ਉੱਪਰ ਥਾਣਾ ਇਸਲਾਮਾਬਾਦ ਦੇ ਵਿੱਚ ਹੀ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਦੇ ਸਿੱਧੇ ਪਾਕਿਸਤਾਨ ਦੇ ਨਾਲ ਸੰਬੰਧ ਸਨ ਤੇ ਇਹ ਫੋਨ ਦੇ ਰਸਤੇ ਪਾਕਿਸਤਾਨ ਦੇ ਵਿੱਚੋਂ ਆਈਸ ਡਰੱਗ ਅਤੇ ਹੈਰੋਇਨ ਦੀ ਖੇਪ ਮੰਗਵਾਉਂਦੇ ਸਨ। ਫਿਲਹਾਲ ਪੁਲਿਸ ਨੇ ਇਹਨਾਂ ਨੂੰ ਕਾਬੂ ਕਰਕੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। 

Location: India, Punjab

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement