Vigilance Bureau Punjab: ਪਰਲਜ਼ ਘੁਟਾਲੇ ''ਚ ਬੇਲਾ ਵਿਸਟਾ ਦਾ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਵਿਜੀਲੈਂਸ ਬਿਊਰੋ ਵਲੋਂ ਮੁੰਬਈ ਤੋਂ ਕਾਬੂ
Published : Jul 20, 2024, 9:19 am IST
Updated : Jul 20, 2024, 9:19 am IST
SHARE ARTICLE
Bella Vista developer Prashant Manjrekar arrested from Mumbai by Vigilance Bureau in Pearls scam
Bella Vista developer Prashant Manjrekar arrested from Mumbai by Vigilance Bureau in Pearls scam

Vigilance Bureau Punjab: ਦੁਬਈ ਜਾਣ ਦੀ ਫ਼ਿਰਾਕ 'ਚ ਸੀ ਪ੍ਰਸ਼ਾਂਤ ਮੰਜਰੇਕਰ

 

Vigilance Bureau Punjab : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਮੀਗ੍ਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਮੁਕੱਦਮੇ ਵਿੱਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਲੋੜੀਂਦੇ ਭਗੌੜੇ ਮੁਲਜ਼ਮ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਹਵਾਈ ਅੱਡੇ ਤੋਂ ਦੁਬਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।

ਪੜ੍ਹੋ ਇਹ ਖ਼ਬਰ :  Aliwal News: ਨਹਿਰ ਵਿਚ ਨਹਾਉਣ ਲਈ ਗਏ ਮੌਜੂਦਾ ਸਰਪੰਚ ਸਮੇਤ ਤਿੰਨ ਵਿਅਕਤੀ ਰੁੜ੍ਹੇ, ਭਾਲ ਵਿਚ ਜੁੜੀ ਪੁਲਿਸ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਪਿੰਡ ਘੋਲੂਮਾਜਰਾ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰਬਰ 79 ਮਿਤੀ 16-07-2020 ਨੂੰ ਆਈ.ਪੀ.ਸੀ. ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਦਰਜ ਮੁਕੱਦਮੇ ਵਿੱਚ ਲੋੜੀਂਦਾ ਸੀ। ਮੁਲਜ਼ਮ ਇਸ ਗੱਲ ਤੋਂ ਜਾਣੂ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐਲ. ਲਿਮਟਿਡ ਨੂੰ ਪਿੰਡ ਘੋਲੂਮਾਜਰਾ ਅਤੇ ਹੋਰ ਥਾਵਾਂ ਉਤੇ ਪੀਏਸੀਐਲ ਕੰਪਨੀ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਜਾਇਦਾਦਾਂ ਨੂੰ ਵੇਚਣ ਅਦਿ ‘ਤੇ ਰੋਕ ਲਗਾਈ ਹੋਈ ਹੈ।

ਪੜ੍ਹੋ ਇਹ ਖ਼ਬਰ :  Rajasthan Road Accident: ਰਾਜਸਥਾਨ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜਾਬ ਦੇ ਇੱਕੋ ਪਰਿਵਾਰ ਦੇ ਛੇ ਜੀਆਂ ਦੀ ਹੋਈ ਮੌ.ਤ

ਉਨ੍ਹਾਂ ਅੱਗੇ ਦੱਸਿਆ ਕਿ ਫੀਨੋਮੀਨਲ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ/ਪ੍ਰਮੋਟਰਾਂ ਨੇ ਹੋਰਨਾਂ ਦੀ ਮਿਲੀਭੁਗਤ ਨਾਲ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿਖੇ ਪੀ.ਏ.ਸੀ.ਐਲ. ਦੀ  ਅਦਾਲਤ ਵੱਲੋਂ ਵਿਵਾਦਿਤ ਕਰਾਰ ਦਿੱਤੀ 115 ਵਿੱਘੇ ਜ਼ਮੀਨ ‘ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਮਕ ਦੋ ਕਲੋਨੀਆਂ ਤਿਆਰ ਕੀਤੀਆਂ ਸਨ। ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ/ਮਕਾਨ ਵੇਚ ਕੇ ਮੋਟਾ ਪੈਸਾ ਕਮਾਇਆ ਜਿਸ ਕਰਕੇ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਕੱਦਮੇ ਵਿੱਚ ਇਨ੍ਹਾਂ ਕੰਪਨੀਆਂ ਦੇ ਪ੍ਰਮੋਟਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਿਕਰਯੋਗ ਹੈ ਕਿ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਇਸ ਵਿਕਰੀ ਨਾਲ ਇਕੱਤਰ ਕੀਤੀ ਰਾਸ਼ੀ ਇਸ ਕੰਪਨੀ ਵੱਲੋਂ ਪੇਸ਼ ਕੀਤੀ ਸਮੂਹਿਕ ਨਿਵੇਸ਼ ਯੋਜਨਾ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Bella Vista developer Prashant Manjrekar arrested from Mumbai by Vigilance Bureau in Pearls scam, stay tuned to Rozana Spokesman)

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement