Bathinda News : ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ ਪਤਨੀ ਦਾ ਕੁਹਾੜੀ ਨਾਲ ਕੀਤਾ ਕਤਲ ,ਮ੍ਰਿਤਕਾ ਸੀ 2 ਬੱਚਿਆਂ ਦੀ ਮਾਂ
Published : Jul 20, 2024, 2:52 pm IST
Updated : Jul 20, 2024, 2:52 pm IST
SHARE ARTICLE
husband killed his wife
husband killed his wife

10 ਸਾਲ ਪਹਿਲਾਂ ਹੋਇਆ ਸੀ ਦੋਵਾਂ ਦਾ ਵਿਆਹ

Bathinda News : ਬਠਿੰਡਾ 'ਚ ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ ਪਤਨੀ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਹਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਖੂਨ ਨਾਲ ਲੱਥਪੱਥ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਮਨਦੀਪ ਸਿੰਘ ਅਤੇ ਹਰਮਨਪ੍ਰੀਤ ਕੌਰ ਦਾ ਵਿਆਹ ਕਰੀਬ 10 ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦੇ ਦੋ ਬੱਚੇ ਹਨ।

ਮ੍ਰਿਤਕਾ ਹਰਮਨਪ੍ਰੀਤ ਕੌਰ ਦੇ ਚਚੇਰੇ ਭਰਾ ਸਿਕੰਦਰ ਸਿੰਘ ਦਾ ਕਹਿਣਾ ਹੈ ਕਿ ਮਨਦੀਪ ਸਿੰਘ ਨੇ ਉਸਦੀ ਭੈਣ ਹਰਮਨਪ੍ਰੀਤ ਕੌਰ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਹੈ ਪਰ ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।  

ਥਾਣਾ ਕੋਟ ਫੱਤਾ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਹਰਮਨਪ੍ਰੀਤ ਕੌਰ ਦੇ ਪਤੀ ਮਨਦੀਪ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement