Sangrur News : ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਨੇ ਨਗਰ ਕੌਂਸਲ ਸੰਗਰੂਰ ਦੇ ਸਫ਼ਾਈ ਕਰਮਚਾਰੀਆਂ ਨਾਲ ਸਬੰਧਤ ਮਾਮਲੇ ’ਚ ਨੋਟਿਸ ਕੀਤਾ ਜਾਰੀ

By : BALJINDERK

Published : Jul 20, 2024, 12:30 pm IST
Updated : Jul 20, 2024, 12:30 pm IST
SHARE ARTICLE
notice
notice

Sangrur News : ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇੱਕ ਹਫ਼ਤੇ ’ਚ ਜਵਾਬ ਦੇਣ ਦੇ ਦਿੱਤੇ ਹੁਕਮ 

Sangrur News : ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਨੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆ/ਸਵੀਪਰਾਂ ਨਾਲ ਸਬੰਧਤ ਮਾਮਲੇ ’ਚ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਦੇ ਆਧਾਰ ’ਤੇ ਵਿਤਕਰੇ ਅਤੇ ਤੰਗ ਪ੍ਰੇਸ਼ਾਨ ਕਰਨ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਨੋਟਿਸ ਜਾਰੀ ਕੀਤਾ ਹੈ। ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇੱਕ ਹਫ਼ਤੇ ਵਿਚ ਜਵਾਬ ਦੇਣ ਦੇ ਹੁਕਮ ਦਿੱਤੇ ਹਨ। 

ਇਹ ਵੀ ਪੜੋ: UP News : ਸਾਵਣ ਮਹੀਨੇ ’ਚ ਕਾਂਵੜ ਯਾਤਰਾ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੀ ਮੁਜੱਫ਼ਰਨਗਰ ਪੁਲਿਸ ਦਾ ਨਵਾਂ ਹੁਕਮ ਜਾਰੀ  

ਇਸ ਸਬੰਧੀ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਸਾਬਕਾ ਸੂਬਾ ਸਕੱਤਰ ਭਾਜਪਾ ਪੰਜਾਬ ਜਤਿੰਦਰ ਕਾਲੜਾ ਨੇ ਦੱਸਿਆ ਕਿ ਉਨ੍ਹਾਂ ਨੇ ਅਨੁਸੂਚਿਤ ਜਾਤੀ ਦੇ ਰਾਸ਼ਟਰੀ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ ਕਿ ਨਗਰ ਕੌਾਸਲ ਸੰਗਰੂਰ ਦੇ ਸਫ਼ਾਈ ਕਰਮਚਾਰੀ ਜੋ ਕਿ ਅਨਪੜ੍ਹ ਜਾਂ ਘੱਟ ਪੜ੍ਹੇ ਲਿਖੇ ਹਨ, ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਕਾਨੂੰਨੀ ਹੱਕਾਂ ਤੋਂ ਵਾਂਝੇ ਹਨ। ਜਤਿੰਦਰ ਕਾਲੜਾ ਨੇ ਦੱਸਿਆ ਕਿ ਸਫ਼ਾਈ ਸੇਵਕ ਅਨੁਸੂਚਿਤ ਜਾਤੀ ਨਾਲ ਸਬੰਧਤ ਹਨ, ਉਨ੍ਹਾਂ ਦੀ ਤਨਖਾਹ ਵਿੱਚੋਂ ਪ੍ਰਾਵੀਡੈਂਟ ਫੰਡ ਕੱਟ ਲਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਖਾਤਿਆਂ ਵਿਚ ਨਿਯਮਤ ਤੌਰ 'ਤੇ ਜਮ੍ਹਾਂ ਨਹੀਂ ਕਰਵਾਇਆ ਜਾਂਦਾ ਹੈ, ਅਨੁਸੂਚਿਤ ਜਾਤੀ ਦੇ ਮੈਂਬਰਾਂ ਨੂੰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਹੋਰ ਕਰਮਚਾਰੀ ਜੋ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਨਹੀਂ ਹਨ, ਉਨ੍ਹਾਂ ਦਾ ਪ੍ਰਾਵੀਡੈਂਟ ਫੰਡ ਨਿਯਮਤ ਤੌਰ 'ਤੇ ਜਮ੍ਹਾ ਕਰਵਾਇਆ ਜਾਂਦਾ ਹੈ।  

ਇਹ ਵੀ ਪੜੋ: Haryana News : ਹਰਿਆਣਾ ’ਚ ਹੁਣ ਕਿਸੇ ਦੀ ਪੈਨਸ਼ਨ ਤਿੰਨ ਹਜ਼ਾਰ ਰੁਪਏ ਤੋਂ ਘੱਟ ਨਹੀਂ ਹੋਵੇਗੀ  

ਜਤਿੰਦਰ ਕਾਲੜਾ ਨੇ ਕਿਹਾ ਕਿ ਸਫ਼ਾਈ ਸੇਵਕਾਂ ਨੂੰ ਪ੍ਰਾਵੀਡੈਂਟ ਫੰਡ ਖਾਤਾ ਨੰਬਰ ਨਹੀਂ ਦਿੱਤਾ ਜਾਂਦਾ, ਕੁਝ ਸਫ਼ਾਈ ਸੇਵਕਾਂ ਦੀ ਪਿਛਲੇ ਸਾਲਾਂ ਦੌਰਾਨ ਵਿੱਤੀ ਸਾਧਨਾਂ ਦੀ ਘਾਟ ਕਾਰਨ ਮੌਤ ਹੋ ਗਈ ਸੀ, ਕਿਉਂਕਿ ਉਹ ਪ੍ਰਾਵੀਡੈਂਟ ਫੰਡ, ਪ੍ਰਾਵੀਡੈਂਟ ਫੰਡ ਦੇ ਵਿਆਜ ਅਤੇ ਨਗਰ ਕੌਂਸਲ ਦੇ ਬਰਾਬਰ ਹਿੱਸੇ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਪ੍ਰਾਵੀਡੈਂਟ ਫੰਡ ਨਿਯਮਤ ਤੌਰ 'ਤੇ ਜਮ੍ਹਾ ਨਾ ਹੋਣ ਕਾਰਨ ਅਨੁਸੂਚਿਤ ਜਾਤੀ ਦੇ ਮੈਂਬਰ ਵਿੱਤੀ ਸੰਕਟ ਨਾਲ ਜੂਝ ਰਹੇ ਹਨ, ਉਨ੍ਹਾਂ ਨੂੰ ਪ੍ਰਾਵੀਡੈਂਟ ਫੰਡ ਖਾਤਿਆਂ ਵਿਚ ਆਪਣੇ ਪੈਸੇ ਨਾ ਹੋਣ ਕਾਰਨ ਬਹੁਤ ਜ਼ਿਆਦਾ ਵਿਆਜ ਦਰਾਂ 'ਤੇ ਆਪਣੀਆਂ ਜ਼ਰੂਰਤਾਂ ਲਈ ਕਰਜ਼ਾ ਲੈਣਾ ਪੈਂਦਾ ਹੈ। 

ਇਹ ਵੀ ਪੜੋ: Payal Malik Decides To Divorce Armaan : ਪਾਇਲ ਮਲਿਕ ਨੇ ਅਰਮਾਨ ਤੋਂ ਵੱਖ ਹੋਣ ਦਾ ਕੀਤਾ ਫੈਸਲਾ ਕੀਤਾ 

ਇਸ ਸਬੰਧੀ ਜਤਿੰਦਰ ਕਾਲੜਾ ਨੇ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਤਾਂ ਜੋ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਨਾਲ ਕੋਈ ਵੀ ਬੇਇਨਸਾਫੀ ਨਾ ਹੋ ਸਕੇ।

(For more news apart from National Commission for Scheduled Castes issued a notice to the municipal council sangrur News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement