Bathinda News : ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 3 ਵਿਅਕਤੀਆਂ ਨੂੰ ਨਸ਼ੀਲਾ ਪਦਾਰਥ ਤੇ ਦੋ ਕਾਰਾਂ ਤੇ ਡਰੱਗ ਮਨੀ ਸਮੇਤ ਕੀਤਾ ਕਾਬੂ

By : BALJINDERK

Published : Jul 20, 2024, 6:14 pm IST
Updated : Jul 20, 2024, 6:14 pm IST
SHARE ARTICLE
ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਲਿਜਾਂਦੀ ਹੋਈ
ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਲਿਜਾਂਦੀ ਹੋਈ

Bathinda News : ਮੁਲਜ਼ਮਾਂ ਪਾਸੋਂ1 ਕਿੱਲੋ 5 ਗ੍ਰਾਮ ਹੈਰੋਇਨ, 2 ਕਾਰਾਂ ਅਤੇ 2 ਲੱਖ 65 ਹਜ਼ਾਰ ਰੁਪਏ ਡਰੱਗ ਮਨੀ ਹੋਈ ਬਰਾਮਦ

Bathinda News : ਬਠਿੰਡਾ ਪੁਲਿਸ ਨੇ ਨਸ਼ੇ ਖਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਤਿੰਨ ਵਿਅਕਤੀਆਂ ਨੂੰ 1 ਕਿਲੋ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਆਰੋਪੀਆਂ ਤੋਂ ਦੋ ਕਾਰਾਂ ਅਤੇ 2 ਲੱਖ 65 ਹਜ਼ਾਰ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲਿਸ ਹੁਣ ਇਸ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਦੀਪਕ ਪਾਰੀਕ ਐੱਸ.ਐੱਸ.ਪੀ ਬਠਿੰਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ’ਚ ਪੁਲਿਸ ਪਾਰਟੀ ਨੇੜੇ ਪੁਲ ਸਰਹਿੰਦ ਨਹਿਰ ਰਿੰਗ ਰੋਡ ਸੀ ਤਾਂ ਇੱਕ ਇਨੋਵਾ ਕਾਰ ਨੂੰ ਨਹਿਰ ਦੀ ਪਟੜੀ ਪਰ ਖੜੀ ਦੇਖਿਆ, ਜਿਸ ਕਾਰ ਵਿੱਚ 2 ਨੌਜਵਾਨ ਸਵਾਰ ਸਨ। ਕਾਰ ਦੀ ਤਲਾਸ਼ੀ ਲੈਣ ਤੇ 2 ਨੌਜਵਾਨਾਂ ਪਾਸੋਂ 1 ਕਿੱਲੋ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ। 

ਇਹ ਵੀ ਪੜੋ:UP News : ਸਾਵਣ ਮਹੀਨੇ ’ਚ ਕਾਂਵੜ ਯਾਤਰਾ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੀ ਮੁਜੱਫ਼ਰਨਗਰ ਪੁਲਿਸ ਦਾ ਨਵਾਂ ਹੁਕਮ ਜਾਰੀ  

ਜਿਹਨਾਂ ਦੀ ਪਛਾਣ ਤਰਸੇਮ ਸਿੰਘ ਉਰਫ ਸੋਮਾ ਪੁੱਤਰ ਕਰਤਾਰ ਸਿੰਘ ਵਾਸੀ ਬਸਤੀ ਨੰਬਰ-2 ਬੀੜ ਤਲਾਬ ਬਠਿੰਡਾ ਹਾਲ ਅਬਾਦ ਐੱਸ.ਏ.ਐੱਸ.ਨਗਰ ਬਠਿੰਡਾ, ਕਰਨਪ੍ਰੀਤ ਸਿੰਘ ਪੁੱਤਰ ਮੰਗਤ ਸਿੰਘ ਵਾਸੀ ਪਿੰਡ ਕਾਠਗੜ੍ਹ ਜਿਲ੍ਹਾ ਫਾਜਿਲਕਾ ਹੋਈ। 
ਇਹਨਾਂ ਦੀ ਪੁੱਛ-ਗਿੱਛ ਦੌਰਾਨ ਤਰਸੇਮ ਸਿੰਘ ਉੇਕਤ ਨੇ ਮੰਨਿਆ ਕਿ ਉਹ ਇਹ ਹੈਰੋਇਨ ਗਨੇਸ਼ ਸਿੰਘ ਉਰਫ ਗੇਸ਼ੂ ਪੁੱਤਰ ਜੀਤ ਸਿੰਘ ਵਾਸੀ ਪਿੰਡ ਕਾਠਗੜ੍ਹ ਜਿਲ੍ਹਾ ਫਾਜਿਲਕਾ ਤੋਂ ਲੈ ਕੇ ਆਏ ਹਨ। ਜਿਸ ਨੂੰ ਉਕਤ ਮੁਕੱਦਮੇ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ। ਪੁੱਛ-ਗਿੱਛ ਦੌਰਾਨ ਤਰਸੇਮ ਸਿੰਘ ਪਾਸੋਂ 2 ਲੱਖ 65 ਹਜਾਰ ਰੁਪਏ ਡਰੱਗ ਮਨੀ ਅਤੇ ਇੱਕ ਹੌਂਡਾ ਸਿਟੀ ਕਾਰ ਨੰਬਰ ਪੀ.ਬੀ 03 ਬੀ.ਪੀ 4862 ਬਰਾਮਦ ਕੀਤੀ ਗਈ।ਤਿੰਨਾਂ ਦੋਸ਼ੀਆਂ ਨੂੰ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਤੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। 

(For more news apart from bathinda  police arrested 3 persons with drugs, two cars and drug money News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement