Punjab News: ਬਨੂੜ ਟੋਲ ਪਲਾਜ਼ਾ ’ਤੇ ਬੱਸ ਡਰਾਈਵਰ ਦਾ ਸ਼ਰਮਨਾਕ ਕਾਰਾ, ਮਹਿਲਾ ਟੋਲ ਕਰਮਚਾਰੀ ਨੂੰ ਮਾਰਿਆ ਥੱਪੜ
Published : Jul 20, 2024, 2:41 pm IST
Updated : Jul 20, 2024, 2:41 pm IST
SHARE ARTICLE
FILE PHOTO
FILE PHOTO

Punjab News: ਬੈਰੀਕੇਡ ਹਟਾਉਣ ਨੂੰ ਲੈ ਕੇ ਵਧਿਆ ਵਿਵਾਦ

 

Punjab News: ਪੰਜਾਬ ਦੇ ਬਨੂੜ, ਪਟਿਆਲਾ ਵਿੱਚ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ 'ਤੇ ਚੰਡੀਗੜ੍ਹ ਡਿਪੂ ਦੀ ਬੱਸ ਦੇ ਡਰਾਈਵਰ ਨੇ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ। ਇਹ ਸਾਰੀ ਘਟਨਾ ਟੋਲ ਪਲਾਜ਼ਾ 'ਤੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ। ਬੱਸ ਦੀ ਪਛਾਣ ਇਸ ਦੇ ਨੰਬਰ ਤੋਂ ਕੀਤੀ ਗਈ ਹੈ। ਹੁਣ ਸੀਸੀਟੀਵੀ ਪਟਿਆਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ, ਜਿਸ ਦੇ ਆਧਾਰ ’ਤੇ ਬਨੂੜ ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।

ਪੜ੍ਹੋ ਇਹ ਖ਼ਬਰ :  Punjab News: ਅੰਮ੍ਰਿਤਸਰ ਹਵਾਈ ਅੱਡੇ ’ਤੇ ਮਿਲਾਨ ਤੋਂ ਆਏ ਯਾਤਰੀ ਕੋਲੋਂ 50 ਲੱਖ ਰੁਪਏ ਦਾ ਸੋਨਾ ਜ਼ਬਤ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੱਲ੍ਹ ਦੁਪਹਿਰ 1 ਵਜੇ ਦੇ ਕਰੀਬ ਵਾਪਰੀ। ਟੋਲ ਪਲਾਜ਼ਾ 'ਤੇ ਕਾਫੀ ਦੇਰ ਤੱਕ ਆਵਾਜਾਈ ਰਹੀ। ਇਸ ਦੌਰਾਨ ਉਕਤ ਬੱਸ ਦੇ ਕੰਡਕਟਰ ਨੇ ਟੋਲ ਪਲਾਜ਼ਾ ਦਾ ਬੈਰੀਕੇਡ ਹਟਾ ਦਿੱਤਾ ਅਤੇ ਇਸ ਦੌਰਾਨ ਤਿੰਨ ਤੋਂ ਚਾਰ ਵਾਹਨ ਟੋਲ ਪਲਾਜ਼ਾ ਤੋਂ ਲੰਘ ਗਏ।

ਪੜ੍ਹੋ ਇਹ ਖ਼ਬਰ :   NEET UG ਨਤੀਜਾ 2024 ਘੋਸ਼ਿਤ, ਸਭ ਕੋਂ ਪਹਿਲਾਂ ਇੱਥੇ ਕਰੋ ਚੈੱਕ

ਜਿਸ ਤੋਂ ਬਾਅਦ ਜਦੋਂ ਉਕਤ ਬੱਸ ਟੋਲ ਕੱਟਵਾ ਕੇ ਰਵਾਨਾ ਹੋਣ ਲੱਗੀ ਤਾਂ ਬੱਸ ਦੇ ਕੰਡਕਟਰ ਵੱਲੋਂ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ ਗਿਆ। ਜਿਸ ਤੋਂ ਬਾਅਦ ਮੌਕੇ 'ਤੇ ਝਗੜਾ ਵਧ ਗਿਆ ਤਾਂ ਉਕਤ ਬੱਸ ਚਾਲਕ ਬੱਸ ਨੂੰ ਉਕਤ ਜਗ੍ਹਾ ਤੋਂ ਭਜਾ ਕੇ ਲੈ ਗਿਆ। ਹਾਲਾਂਕਿ ਟੋਲ 'ਤੇ ਮੌਜੂਦ ਮੁਲਾਜ਼ਮਾਂ ਵੱਲੋਂ ਮੌਕੇ 'ਤੇ ਪੱਥਰ ਵੀ ਸੁੱਟੇ ਗਏ। ਪਟਿਆਲਾ ਪੁਲਿਸ ਜਲਦੀ ਹੀ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਪਟਿਆਲਾ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Banur toll plaza female toll employee was slapped, stay tuned to Rozana Spokesman)

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement