
Mansa News : ਦੂਜੇ ਪਿੰਡ 'ਚੋਂ ਮਿਲੀ ਲਾਸ਼, ਇਕ ਪੁੱਤਰ ਦਾ ਪਿਤਾ ਨਸ਼ੇ ਦਾ ਸੀ ਆਦੀ
Mansa News : ਮਾਨਸਾ ਦੇ ਪਿੰਡ ਬੁਰਜ ਰਾਠੀ ਦੇ ਇੱਕ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਧਰ, ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਉੱਭਾ ਵਿਖੇ 24 ਸਾਲਾ ਸੁਖਪ੍ਰੀਤ ਸਿੰਘ ਵਾਸੀ ਪਿੰਡ ਬੁਰਜ ਰਾਠੀ ਦੀ ਲਾਸ਼ ਪਈ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਸੁਖਪ੍ਰੀਤ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਆਦੀ ਸੀ।
ਮ੍ਰਿਤਕ ਸੁਖਪ੍ਰੀਤ ਦੇ ਭਰਾ ਗਗਨਪ੍ਰੀਤ ਨੇ ਦੱਸਿਆ ਕਿ ਉਹ ਆਪਣੇ ਭਰਾ ਦੀ ਲਾਸ਼ ਪਿੰਡ ਉੱਭਾ ਤੋਂ ਲੈ ਕੇ ਆਇਆ ਸੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਹੈ। ਸੁਖਪ੍ਰੀਤ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਇੱਕ ਸਾਲ ਦਾ ਬੇਟਾ ਛੱਡ ਗਿਆ ਹੈ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ, ਜੇਕਰ ਸਰਕਾਰ ਨੇ ਕੰਮ ਕੀਤਾ ਹੁੰਦਾ ਤਾਂ ਅੱਜ ਉਨ੍ਹਾਂ ਦਾ ਭਰਾ ਉਨ੍ਹਾਂ ਦੇ ਨਾਲ ਹੁੰਦਾ।
(For more news apart from young man died under suspicious circumstances in Mansa News in Punjabi, stay tuned to Rozana Spokesman)