
ਅਨਮੋਲ ਗਗਨ ਮਾਨ ਪਾਰਟੀ ਦਾ ਹਿੱਸਾ ਸੀ ਤੇ ਹਮੇਸ਼ਾ ਬਣੇ ਰਹਿਣਗੇ: ਅਮਨ ਅਰੋੜਾ
Aman Arora rejects Anmol Gagan Mann's resignation: ਆਮ ਆਦਮੀ ਪਾਰਟੀ ਨੇ ਵਿਧਾਇਕਾ ਅਨਮੋਲ ਗਗਨ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਦਿੰਦਿਆ ਕਿਹਾ ਕਿ ਅੱਜ ਉਨ੍ਹਾਂ ਦੀ ਅਨਮੋਲ ਗਗਨ ਮਾਨ ਨਾਲ ਪਰਿਵਾਰਕ ਮਾਹੌਲ ਵਿਚ ਮੁਲਾਕਾਤ ਹੋਈ ਤੇ ਵਿਧਾਇਕਾ ਵਜੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਪਾਰਟੀ ਵਲੋਂ ਨਾਮਨਜ਼ੂਰ ਕਰਨ ਦਾ ਫ਼ੈਸਲਾ ਸੁਣਾਇਆ। ਅਮਨ ਅਰੋੜਾ ਅਨੁਸਾਰ ਅਨਮੋਲ ਗਗਨ ਮਾਨ ਨੇ ਪਾਰਟੀ ਦਾ ਫ਼ੈਸਲਾ ਸਵੀਕਾਰ ਕਰ ਲਿਆ ਹੈ।
ਟਵੀਟ ਵਿੱਚ ਅਮਨ ਅਰੋੜਾ ਨੇ ਲਿਖਿਆ ਹੈ, 'ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ । ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ ।ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ ।