ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ ਦੇ ਛੇਹਰਟਾ ’ਚ ਖੜ੍ਹੀ ਥਾਰ ’ਚੋਂ ਮਿਲੀ ਨੌਜਵਾਨ ਦੀ ਲਾਸ਼
Published : Jul 20, 2026, 6:56 pm IST
Updated : Jul 20, 2026, 6:56 pm IST
SHARE ARTICLE
 Body of a young man found in a parked Thar in Amritsar's Chheharta.
Body of a young man found in a parked Thar in Amritsar's Chheharta.

ਪਿੰਡ ਝੰਝੋਟੀ ਦੇ ਫਤਿਹਵੀਰ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ

ਛੇਹਰਟਾ : ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਸੰਧੂ ਕਲੋਨੀ ਦੇ ਬਾਹਰ ਖੜ੍ਹੀ ਕਾਲੇ ਰੰਗ ਦੀ ਥਾਰ ਗੱਡੀ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਥਾਰ ਗੱਡੀ ਬੀਤੀ ਰਾਤ ਤੋਂ ਹੀ ਉੱਥੇ ਖੜੀ ਸੀ, ਲਵਾਰਿਸ ਖੜ੍ਹੀ ਗੱਡੀ ਨੂੰ ਵੇਖ ਕੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ । ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਵਲੋਂ ਗੱਡੀ ਦੀ ਛਾਣਬੀਨ ਕੀਤੀ ਤਾਂ ਗੱਡੀ ਦੀ ਡਰਾਈਵਰ ਸੀਟ ਤੋਂ ਇਕ ਵਿਅਕਤੀ ਮ੍ਰਿਤਕ ਹਾਲਤ ਵਿਚ ਤੇ ਗੱਡੀ ਵਿਚੋਂ ਸ਼ਰਾਬ ਦੀ ਬੋਤਲ ਤੇ ਮੋਬਾਇਲ ਫੋਨ ਮਿਲਿਆ ਹੈ। ਜਿਸ ਤੋਂ ਬਾਅਦ ਪੁਲਿਸ ਮ੍ਰਿਤਕ ਵਿਅਕਤੀ ਸਮੇਤ ਗੱਡੀ ਨੂੰ ਹਸਪਤਾਲ ਲੈ ਗਈ ਹੈ।

ਮ੍ਰਿਤਕ ਵਿਅਕਤੀ ਦੀ ਪਹਿਚਾਣ ਫਤਿਹਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ  ਝੰਝੋਟੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਅਜੇ ਇਹ ਸਾਫ਼ ਨਹੀਂ ਹੋਇਆ ਹੈ ਕਿ ਵਿਅਕਤੀ ਦੀ ਮੌਤ ਕਿੰਨਾ ਹਲਾਤਾਂ ਵਿਚ ਹੋਈ ਹੈ। ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਵਲੋਂ ਉਕਤ ਮਾਮਲੇ ਸੰਬੰਧੀ ਕੋਈ ਵੀ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਪੁਲਿਸ ਥਾਣਾ ਛੇਹਰਟਾ ਦੇ ਮੁੱਖ ਅਫ਼ਸਰ ਇੰਸਪੈਕਟਰ ਬਲਵਿੰਦਰ ਸਿੰਘ ਨਾਲ ਗੱਲ ਕਰਨ ਤੇ ਉਨਾਂ ਕਿਹਾ ਕਿ ਵਿਅਕਤੀ ਦੀ ਮੌਤ ਗੱਡੀ ਵਿਚ ਏਸੀ ਚਲਾ ਕੇ ਸੌਣ ਨਾਲ ਹੋਈ ਹੈ। ਅਧਿਕਾਰੀ ਦਾ ਕਹਿਣਾ ਹੈ ਕਿ ਵਿਅਕਤੀ ਨੇ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ, ਉਸ ਕੋਲੋਂ ਗੱਡੀ ਨਹੀਂ ਚਲ ਰਹੀ ਸੀ, ਜਿਸ ਕਾਰਨ ਉਹ ਗੱਡੀ ਸਾਈਡ ਤੇ ਲਾ ਕੇ ਗੱਡੀ ਵਿਚ ਸੌਂ ਗਿਆ।ਇਸ ਤੋਂ ਬਾਅਦ ਏ.ਸੀ ਨਾਲ ਉਸ ਦਾ ਦਮ ਘੁੱਟ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਬਣਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement