ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਹੋਵੇਗਾ ਸਟੇਟ ਐਵਾਰਡ ਨਾਲ ਸਨਮਾਨ : ਚੰਨੀ
Published : Aug 20, 2018, 3:24 pm IST
Updated : Aug 20, 2018, 3:24 pm IST
SHARE ARTICLE
Charanjit Singh Channi addressing during the workshop
Charanjit Singh Channi addressing during the workshop

ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ.............

ਪਟਿਆਲਾ : ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ (ਆਈ.ਟੀ.ਆਈਜ) ਦੇ ਤਿੰਨ ਅਧਿਆਪਕਾਂ ਨੂੰ ਹਰ ਵਰ੍ਹੇ ਬਿਹਤਰ ਕਾਰਗੁਜ਼ਾਰੀ ਦਿਖਾਉਣ ਬਦਲੇ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਜਾਇਆ ਕਰੇਗਾ। ਸ. ਚੰਨੀ ਨੇ ਕਿਹਾ ਕਿ ''ਪ੍ਰੰਤੂ ਇਸ ਲਈ ਅਧਿਆਪਕਾਂ ਨੂੰ ਸੂਬੇ ਦੀਆਂ ਆਈ.ਟੀ.ਆਈਜ ਦੇ ਸਿਖਿਆਰਥੀਆਂ ਨੂੰ ਕਾਬਲ, ਹੁਨਰਮੰਦ ਤੇ ਸਮੇਂ ਦੇ ਹਾਣ ਦਾ ਬਨਾਉਣ ਲਈ ਖ਼ੁਦ ਕਿਤਾਬਾਂ ਅਤੇ ਔਜ਼ਾਰ ਚੁੱਕਣੇ ਪੈਣਗੇ

ਅਤੇ ਅਜਿਹਾ ਕਰਨ 'ਚ ਸਫ਼ਲ ਹੋਣ ਵਾਲੇ ਇੰਸਟ੍ਰਕਟਰ ਆਪਣੇ ਵਿਭਾਗ ਦੇ ਰਾਜੇ ਹੋਣਗੇ ਤੇ ਆਪਣੀ ਮਨਮਰਜ਼ੀ ਦੀ ਆਈ.ਟੀ.ਆਈ. 'ਚ ਸੇਵਾ ਨਿਭਾ ਸਕਣਗੇ। ਜਦੋਂਕਿ ਨੌਕਰੀ ਲੱਗਣ ਤੋਂ ਬਾਅਦ ਉਚੇਰੀ ਸਿੱਖਿਆ ਹਾਸਲ ਕਰਨ ਵਾਲਿਆਂ ਨੂੰ ਵੀ ਮਨਮਰਜੀ ਦੇ ਸਟੇਸ਼ਨ ਮਿਲਣਗੇ।'' ਸ. ਚੰਨੀ ਅੱਜ ਇਥੇ ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਸੰਪੰਨ ਹੋਈ ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਅਧਿਆਪਨ ਅਮਲੇ ਨੂੰ ਸਮੇਂ ਦੇ ਹਾਣ ਦਾ ਬਨਾਉਣ ਹਿੱਤ ਲਗਾਈ ਗਈ ਦੋ ਰੋਜ਼ਾ ਵਰਕਸ਼ਾਪ ਦੇ ਆਖਰੀ ਦਿਨ ਸ਼ਿਰਕਤ ਕਰਨ ਪੁੱਜੇ ਹੋਏ ਸਨ।

ਉਨ੍ਹਾਂ ਦੇ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਅਤੇ ਡਾਇਰੈਕਟਰ ਸ੍ਰੀ ਪਰਵੀਨ ਕੁਮਾਰ ਥਿੰਦ ਵੀ ਮੌਜੂਦ ਸਨ। ਇਸ ਮੌਕੇ ਰਾਜ ਭਰ ਦੀਆਂ ਕਰੀਬ 113 ਆਈ.ਟੀ.ਆਈਜ. ਤੋਂ ਪੁੱਜੇ ਤਕਰੀਬਨ ਸਾਰੇ ਹੀ ਮੁਖੀਆਂ ਅਤੇ ਅਧਿਆਪਕਾਂ ਨਾਲ ਨਿਜੀ ਸੰਵਾਂਦ ਰਚਾਉਣ ਤੋਂ ਪਹਿਲਾਂ ਇਨ੍ਹਾਂ ਨੂੰ ਸੰਬੋਧਨ ਕਰਦਿਆਂ ਸ. ਚੰਨੀ ਨੇ ਕਿਹਾ ਕਿ ''ਪੰਜਾਬ ਦੇ ਬੱਚਿਆਂ ਦਾ ਭਵਿੱਖ ਤੁਹਾਡੇ ਹੱਥ ਹੈ, ਇਸ ਲਈ ਇਨ੍ਹਾਂ ਦੀ ਸ਼ਖ਼ਸੀਅਤ ਦੀ ਬਹੁਪੱਖੀ ਉਸਾਰੀ ਕਰਕੇ ਇਨ੍ਹਾਂ ਨੂੰ ਮੌਜੂਦਾ ਮੁਕਾਬਲੇ ਦੇ ਯੁੱਗ ਦੇ ਮੁਤਾਬਕ ਨੌਕਰੀਆਂ ਦੇ ਯੋਗ ਬਣਾਇਆ ਜਾਵੇ।

ਇਸ ਲਈ ਤੁਸੀਂ ਪ੍ਰਣ ਕਰੋ ਕਿ ਪੰਜਾਬ ਦੀਆਂ ਆਈ.ਟੀ.ਆਈਜ ਨੂੰ ਦੇਸ਼ ਦੀਆਂ ਨੰਬਰ ਦੀਆਂ ਸੰਸਥਾਵਾਂ ਬਨਾਉਣਾ ਹੈ।'' ਇਸ ਤੋਂ ਪਹਿਲਾਂ ਵਿਭਾਗ ਦੇ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਆਈ.ਟੀ.ਆਈਜ 'ਚ ਬੱਡੀ ਪ੍ਰੋਗਰਾਮ ਲਾਗੂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ 'ਤੇ ਜੋਰ ਦਿਤਾ। ਇਸ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਦਾਰਿਆਂ ਦੇ ਕੋਰਸ ਤੇ ਸਿਲੇਬਸ ਨੂੰ ਬਿਹਤਰ ਤੇ ਸਮੇਂ ਦੇ ਹਾਣ ਦਾ ਬਨਾਉਣ ਲਈ ਗੰਭੀਰ ਸੁਝਾਅ ਦਿਤੇ। 

ਇਸ ਮੌਕੇ ਵਿਭਾਗ ਦੇ ਡਾਇਰੈਕਟਰ ਪਰਵੀਨ ਕੁਮਾਰ ਥਿੰਦ, ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਤੇ ਮੈਨੇਜਿੰਗ ਪਾਰਟਨਰ ਭੋਗ ਸੇਲਜ ਕਾਰਪੋਰੇਸ਼ਨ ਐਸ.ਐਸ. ਭੋਗਲ, ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਵੀ ਨੁਕਤੇ ਸਾਂਝੇ ਕੀਤੇ। ਵਰਕਸ਼ਾਪ ਦੀ ਸਮਾਪਤੀ ਮੌਕੇ ਤਕਨੀਕੀ ਸਿਖਿਆ ਬੋਰਡ ਦੇ ਸਕੱਤਰ ਚੰਦਰ ਗੈਂਦ ਨੇ ਧੰਨਵਾਦ ਕੀਤਾ, ਜਦਕਿ ਨੈਸ਼ਨਲ ਸਕਿਲ ਟ੍ਰੇਨਿੰਗ ਇੰਸਟੀਚਿਊਟ ਲੁਧਿਆਣਾ ਦੇ ਡਾਇਰੈਕਟਰ ਸ੍ਰੀਮਤੀ ਸੰਧਿਆ ਸਲਵਾਨ ਨੇ ਹੁਨਰ ਵਿਕਾਸ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਦਲਜੀਤ ਕੌਰ ਸਿੱਧੂ ਨੇ ਸਵਾਗਤ ਕੀਤਾ ਤੇ ਮੰਚ ਸੰਚਾਲਨ ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ ਪਟਿਆਲਾ ਦੇ ਲੈਕਚਰਾਰ ਸ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਕੀਤਾ। ਵਰਕਸ਼ਾਪ ਦੌਰਾਨ ਅਧਿਆਪਕ ਵਰਗ ਨੂੰ ਦਰਪੇਸ਼ ਸਮੱਸਿਆਵਾਂ, ਚੁਣੌਤੀਆਂ ਤੇ ਵਿਦਿਅਕ ਖੇਤਰ 'ਚ ਆ ਰਹੀਆਂ ਰੁਕਾਵਟਾਂ ਸਬੰਧੀ ਉਨ੍ਹਾਂ ਦੇ ਵਿਚਾਰ ਜਾਣੇ ਅਤੇ ਵਿਸ਼ਾ ਮਾਹਿਰਾਂ ਨੇ ਉਦਯੋਗਿਕ ਸਿਖਲਾਈ ਸੰਸਥਾਵਾਂ 'ਚ ਹੋਰ ਨਿਖਾਰ ਲਿਆਉਣ ਲਈ ਸੁਝਾਓ ਦਿਤੇ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement