ਲੋਕ ਨਿਰਮਾਣ ਵਿਭਾਗ ਨੂੰ ਦਰਦਨਾਕ ਹਾਦਸੇ ਦੀ ਤਕਨੀਕੀ ਜਾਂਚ ਕਰਨ ਦੇ ਹੁਕਮ
Published : Aug 20, 2018, 11:54 am IST
Updated : Aug 20, 2018, 11:56 am IST
SHARE ARTICLE
CM announces ex-gratia grant
CM announces ex-gratia grant

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਫਤਹਿਗੜ ਸਾਹਿਬ ਜ਼ਿਲ੍ਹੇ ਦੇ ਪਿੰਡ ਲੱਖਣਪੁਰ ਵਿੱਚ ਇਕ ਸ਼ੈਲਰ ਦੀ ਕੰਧ ਡਿੱਗਣ ਨਾਲ ਛੇ ਮਜ਼ਦੂਰਾਂ ਦੇ ਮਾਰੇ ਜਾਣ ਦੀ ...

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਫਤਹਿਗੜ ਸਾਹਿਬ ਜ਼ਿਲ੍ਹੇ ਦੇ ਪਿੰਡ ਲੱਖਣਪੁਰ ਵਿਚ ਇਕ ਸ਼ੈਲਰ ਦੀ ਕੰਧ ਡਿੱਗਣ ਨਾਲ ਛੇ ਮਜ਼ਦੂਰਾਂ ਦੇ ਮਾਰੇ ਜਾਣ ਦੀ ਦੁਖਦਾਇਕ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਲਈ ਇਕ-ਇਕ ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਫਤਹਿਗੜ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀ ਪੰਜ ਮਜ਼ਦੂਰਾਂ ਦਾ ਹਰ ਸੰਭਵ ਇਲਾਜ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ ਜਿਨ੍ਹਾਂ ਦੇ ਇਲਾਜ ਦਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ।

ਜ਼ਖਮੀਆਂ ਨੂੰ ਚੰਡੀਗੜ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾ ਦਿਤਾ ਗਿਆ। ਮੁੱਖ ਮੰਤਰੀ ਦੇ ਹੁਕਮਾਂ 'ਤੇ ਸ਼ੈਲਰ ਮਾਲਕ ਵਿਰੁੱਧ ਆਈ.ਪੀ.ਸੀ. ਦੀ ਧਾਰਾ 304 ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਇਸੇ ਦੌਰਾਨ ਲੋਕ ਨਿਰਮਾਣ ਵਿਭਾਗ ਨੂੰ ਇਸ ਦੁਖਦਾਇਕ ਘਟਨਾ ਦੇ ਤਕਨੀਕੀ ਕਾਰਨਾਂ ਬਾਰੇ ਵਿਸਥਾਰਤ ਰਿਪੋਰਟ ਸੌਂਪਣ ਲਈ ਆਖਿਆ ਗਿਆ ਹੈ। ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ ਅਤੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement