ਬਿਜਲੀ ਮੰਤਰੀ ਨੇ ਘਰ-ਘਰ ਨੌਕਰੀ ਮੁਹਿੰਮ ਤਹਿਤ 622 ਸਹਾਇਕ ਲਾਈਨਮੈਂਨ ਨੂੰ ਨਿਯੁਕਤੀ ਪੱਤਰ ਵੰਡੇ
Published : Aug 20, 2018, 5:12 pm IST
Updated : Aug 20, 2018, 5:12 pm IST
SHARE ARTICLE
Gurpreet Singh Kangar
Gurpreet Singh Kangar

ਪੰਜਾਬ ਸਰਕਾਰ ਨੂੰ ਪਹਿਲਾਂ ਖਰੀਦੇ ਜਾ ਰਹੇ 2000 ਰੁਪਏ ਪ੍ਰਤੀ ਕੁਇੰਟਲ ਦੀ ਥਾਂ ਪਛਵਾੜਾ ਖਾਣਾਂ ਤੋਂ ਹੁਣ 860 ਰੁਪਏ ਪ੍ਰਤੀ ਕੁਇੰਟਲ ਮਿਲੇਗਾ ਕੋਲਾ- ਬਿਜਲੀ ਮੰਤਰੀ

ਬਠਿੰਡਾ, 20 ਅਗਸਤ: ਬਿਜਲੀ ਅਤੇ ਨਵੇਂ ਤੇ ਨਵਿਆਉਣਯੋਗ ਊਰਜਾ ਮਾਮਲਿਆਂ ਦੇ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇੱਥੇ 622 ਸਹਾਇਕ ਲਾਈਨਮੈਂਨ ਨੂੰ ਨਿਯੁਕਤੀ ਪੱਤਰ ਸੌਂਪੇ ਜੋ ਕਿ ਲੰਬੇ ਸਮੇਂ ਤੋਂ ਲੰਬਿਤ ਪਏ ਸਨ। ਇਸ ਮੌਕੇ 'ਤੇ ਬੋਲਦਿਆਂ ਸ੍ਰੀ ਕਾਂਗੜ ਨੇ ਕਿਹਾ ਕਿ ਘਰ-ਘਰ ਨੌਕਰੀ ਮੁਹਿੰਮ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਪਹਿਲਕਦਮੀ ਹੈ, ਜਿਸ ਤਹਿਤ ਉਹਨਾਂ ਨੇ ਸੂਬੇ ਦੇ ਹਰੇਕ ਘਰ ਵਿੱਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ। ਸ੍ਰੀ ਕਾਂਗੜ ਨੇ ਅੱਗੇ ਕਿਹਾ ਕਿ ਪੰਜਾਬ ਪਾਵਰ ਸਟੇਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਪਹਿਲਾਂ ਹੀ 2800 ਸਹਾਇਕ ਲਾਈਨਮੈਂਨ, 300 ਜੂਨੀਅਰ ਇੰਜੀਨੀਅਰਾਂ ਅਤੇ 248 ਸਬ-ਸਟੇਸ਼ਨ ਸਹਾਇਕਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਵਿਭਾਗ ਵੱਲੋਂ ਸੇਵਾਕਾਲ ਦੌਰਾਨ ਮਾਰੇ ਗਏ 698 ਵਾਰਿਸਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਮਿਲ ਗਈ ਹੈ। ਸ੍ਰੀ ਕਾਂਗੜ ਨੇ ਅੱਗੇ ਕਿਹਾ ਕਿ ਜਲਦ ਹੀ ਪੀ.ਐਸ.ਪੀ.ਸੀ.ਐਲ. ਵੱਲੋਂ 338 ਲੋਅਰ ਡਿਵੀਜਨ ਕਲਰਕਾਂ ਦੀ ਭਰਤੀ ਕੀਤੀ ਜਾਵੇਗੀ।ਊਰਜਾ ਮੰਤਰੀ ਨੇ ਦੱਸਿਆ ਕਿ ਸੂਬੇ ਨੇ ਹਾਲ ਹੀ ਵਿੱਚ ਝਾਰਖੰਡ ਦੀਆਂ ਪਛਵਾੜਾ ਮਾਈਨਜ਼ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਤਹਿਤ ਪੀ.ਐਸ.ਪੀ.ਸੀ.ਐਲ. ਨੂੰ ਹੁਣ 860 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੋਲਾ ਮਿਲ ਜਾਇਆ ਕਰੇਗਾ ਜੋ ਕਿ ਪਹਿਲਾਂ 2000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਿਲਦਾ ਸੀ। ਉਹਨਾਂ ਇਹ ਵੀ ਦੱਸਿਆ ਕਿ ਇਸ ਸਮਝੌਤੇ ਕਰਕੇ 800 ਕਰੋੜ ਰੁਪਏ ਦੀ ਸਲਾਨਾ ਬਚਤ ਹੋਵੇਗੀ।

ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੀ.ਐਸ.ਪੀ.ਸੀ.ਐਲ ਦੀ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਿਜਲੀ ਸਬੰਧੀ ਨਵੀਆਂ ਯੋਜਨਾਵਾਂ ਤੇ ਨੀਤੀਆਂ ਬਣਾਕੇ ਉਪਭੋਗਤਾਵਾਂ ਨੂੰ ਹਰ ਸੰਭਵ ਸਹੂਲਤ, ਸੁਖਾਲੀਆਂ ਤੇ ਸੁਚਾਰੂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਪੋਰੇਸ਼ਨ ਵਚਨਬੱਧ ਹੈ । ਸਾਰੇ ਸੂਬੇ ਦੇ ਉਪ-ਮੰਡਲਾਂ ਵਿੱਚ ਪੈਂਦੇ ਨੀਮ ਸ਼ਹਿਰੀ ਖੇਤਰਾਂ 'ਚ ਟਿਊਬਵੈਲ ਕਨੈਕਸ਼ਨਾਂ ਦੀ ਮਾਲਕੀ ਤਬਦੀਲ ਕਰਵਾਉਣ ਸਬੰਧੀ ਕੈਂਪਾਂ ਦਾ ਆਯੋਜਨ ਵੀ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਹੁਣ ਕਿਸਾਨ ਖਪਤਕਾਰਾਂ ਲਈ ਮੌਕੇ 'ਤੇ ਹੀ ਨਾਂ ਬਦਲੀ ਕਰਵਾਉਣ ਦੀ ਇੱਕ ਵਿਸ਼ੇਸ਼ ਸਹੂਲਤ ਵੀ ਦਿੱਤੀ ਜਾ ਰਹੀ ਹੈ, ਜਿਸ ਨਾਲ ਬਿਜਲੀ ਦਫਤਰਾਂ 'ਚ ਵਾਰ-ਵਾਰ ਗੇੜੇ ਮਾਰਨ ਦੀ ਖੱਜਲ-ਖੁਆਰੀ ਤੋਂ ਵੀ ਬਚਿਆ ਜਾ ਸਕੇਗਾ।

linemanlinemanਸ੍ਰੀ ਕਾਂਗੜ ਨੇ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ 16 ਤੇ 17 ਅਗਸਤ ਨੂੰ ਕ੍ਰਮਵਾਰ 216 ਕਰੋੜ ਰੁਪਏ ਤੇ 124 ਕਰੋੜ ਰੁਪਏ ਡਿਜੀਟਲ ਤਰੀਕੇ ਨਾਲ ਇਕੱਠੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਬਿਜਲੀ ਬਿਲਾਂ ਦੇ ਭੁਗਤਾਨ ਵਜੋਂ 16 ਜੁਲਾਈ ਨੂੰ 100 ਕਰੋੜ ਤੇ 17 ਜੁਲਾਈ ਨੂੰ 220 ਕਰੋੜ ਦੀ ਰਕਮ ਇਕੱਠੀ ਕਰਕੇ ਇੱਕ ਨਵਾਂ ਰਿਕਾਰਡ ਸਥਾਪਿਤ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਦੇ ਮੁੱਖ ਪ੍ਰਬੰਧਕੀ ਨਿਰਦੇਸ਼ਕ ਇੰਜਨੀਅਰ ਬਲਦੇਵ ਸਿੰਘ ਸਰਾਂ, ਪੀ.ਐਸ.ਪੀ.ਸੀ.ਐਲ ਦੇ ਸਮੂਹ ਨਿਰਦੇਸ਼ਕ  ਤੇ ਇੰਜਨੀਅਰ ਸਾਹਿਬਾਨ, ਵਿੱਤ ਵਿਭਾਗ ਦੇ ਉੱਚ ਅਧਿਕਾਰੀ ਅਤੇ ਸਮੂਹ ਕਰਮਚਾਰੀ ਵਧਾਈ ਦੇ ਪਾਤਰ ਹਨ। ਸ੍ਰੀ ਕਾਂਗੜ ਨੇ ਦੱਸਿਆ ਕਿ ਬਹੁਤ ਜਲਦ ਹੀ ਵਿਭਾਗ ਵੱਲੋਂ ਡਿਜੀਟਲ ਤਰੀਕੇ ਨਾਲ ਭੁਗਤਾਨ ਦੇ ਸਬੰਧ  ਵਿੱਚ ਇਕ ਜਾਗਰੁਕਤਾ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਜਿਸ ਨਾਲ ਭਵਿੱਖ ਵਿੱਚ ਹੋਰ ਵੀ ਚੰਗੇ ਨਤੀਜੇ ਆਉਣ ਦੀ ਸੰਭਾਵਨਾ ਹੈ।

ਬਿਜਲੀ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੇ ਸਭ ਕਿਸਮ ਦੇ ਬਿਜਲੀ ਖ਼ਪਤਕਾਰਾਂ ਨੂੰ ਬੇਰੋਕ 24 ਘੰਟੇ ਬਿਜਲੀ ਦੀ ਸੇਵਾ ਦਿੱਤੀ ਜਾ ਰਹੀ ਹੈ ਅਤੇ ਇਸ ਵਾਰ ਝੋਨੇ ਦੀ ਫਸਲ ਦੌਰਾਨ ਕਿਸਾਨਾਂ ਨੂੰ 8 ਘੰੰਟੇ ਨਿਰੰਤਰ ਬਿਜਲੀ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ।ਉਹਨਾਂ ਇਹ ਵੀ ਦੱਸਿਆ ਕਿ  ਹਾਲ ਹੀ ਵਿੱਚ ਕਾਰਪੋਰੇਸ਼ਨ ਵੱਲੋਂ ਖ਼ਪਤਕਾਰਾਂ ਦੀ ਭਲਾਈ ਤੇ ਸਹੂਲਤ ਲਈ ਕਈ ਨਵੀਆਂ ਨੀਤੀਆਂ ਤੇ ਯੋਜਨਾਵਾਂ ਜਿਵੇਂ ਵਲੈਂਟਰੀ ਡਿਸਕਲੋਜਰ ਸਕੀਮ, ਪੇਂਡੂ ਖੇਤਰਾਂ ਵਿੱਚ ਜਿਥੇ ਵੀ ਲੋੜ ਹੋਵੇ ਟਿਊੁਬਵੈਲ ਕਨੈਕਸ਼ਨਾ ਦੀ ਮਾਲਕੀ ਦੇ ਤਬਾਦਲੇ ਸਬੰਧੀ ਮੋਕ 'ਤੇ ਹੀ ਨਿਪਟਾਰਾ ਯੋਜਨਾ ਆਦਿ ਸ਼ਾਮਲ ਹਨ। ਇਸ ਮੰਤਵ ਤਹਿਤ ਪੀ.ਐਸ.ਪੀ.ਸੀ.ਐਲ ਵੱਲੋਂ ਡਿਸਟ੍ਰੀਬਿਉਸ਼ਨ ਵਿੰਗ ਅਧੀਨ ਆਉਂਦੇ ਵੱਖ-ਵੱਖ ਦਫਤਰਾਂ ਵਿੱਚ 369 ਕੈਂਪਾਂ ਦਾ ਆਯੋਜਨ ਵੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸੂਬੇ ਵਿੱਚ ਘੱਟ ਰਹੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ 'ਪਾਣੀ ਬਚਾਓ ਪੈਸਾ ਬਚਾਓ' ਸਕੀਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਕਾਂਗਰਸ ਨੇਤਾ ਸ੍ਰੀ ਨਰਿੰਦਰ ਭਲੇਰੀਆ, ਇੰਜ: ਬਲਦੇਵ ਸਿੰਘ ਸਰਾਂ, ਮੁੱਖ ਪ੍ਰਬੰਧਕੀ ਨਿਰਦੇਸ਼ਕ, ਸ੍ਰੀ ਆਰ.ਪੀ. ਪਾਂਡਵ, ਡਾਇਰੈਕਟਰ(ਪ੍ਰਬੰਧਕੀ),ਇੰਜ: ਕੁਲਦੀਪ ਗਰਗ, ਮੁੱਖ ਇੰਜਨੀਅਰ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ, ਲਖਵਿੰਦਰ ਸਿੰਘ, ਮੁੱਖ ਇੰਜਨੀਅਰ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ, ਇੰਜ: ਭਗਵਾਨ ਸਿੰਘ ਮਠਾੜੂ, ਮੁੱਖ ਇੰਜਨੀਅਰ/ਡੀਐਸ, ਬਠਿੰਡਾ ਪੱਛਮੀ ਜੋਨ ਅਤੇ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਵੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement