ਕੰਧ ਡਿੱਗਣ ਨਾਲ ਛੇ ਮਜ਼ਦੂਰਾਂ ਦੀ ਮੌਤ, ਛੇ ਜ਼ਖ਼ਮੀ
Published : Aug 20, 2018, 9:33 am IST
Updated : Aug 20, 2018, 9:33 am IST
SHARE ARTICLE
District police chief Alka Meena assessing the spot
District police chief Alka Meena assessing the spot

ਪਿੰਡ ਲਖਣਪੁਰ ਵਿਚ ਬਣ ਰਹੇ ਨਵੇਂ ਸ਼ੈਲਰ ਦੀ ਸਵੇਰੇ ਕੰਧ ਡਿੱਗ ਜਾਣ ਨਾਲ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਛੇ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ..............

ਖਮਾਣੋਂ : ਪਿੰਡ ਲਖਣਪੁਰ ਵਿਚ ਬਣ ਰਹੇ ਨਵੇਂ ਸ਼ੈਲਰ ਦੀ ਸਵੇਰੇ ਕੰਧ ਡਿੱਗ ਜਾਣ ਨਾਲ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਛੇ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ। ਮੌਕੇ 'ਤੇ 16 ਮਜ਼ਦੂਰ ਕੰਮ ਕਰ ਰਹੇ ਸਨ। ਮੌਕੇ 'ਤੇ ਪਹੁੰਚੀ ਪੁਲਿਸ ਅਤੇ ਡਾਕਟਰਾਂ ਦੀ ਟੀਮ ਨੇ ਮਲਬੇ ਹੇਠ ਦਬੇ ਮਜ਼ਦੂਰਾਂ ਨੂੰ ਕਢਿਆ ਅਤੇ ਜ਼ਖ਼ਮੀ ਮਜ਼ਦੂਰਾਂ ਨੂੰ ਮੁਢਲੀ ਸਹਾਇਤਾ ਦੇ ਕੇ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ਭੇਜ ਦਿਤਾ। ਇਕ ਮਜ਼ਦੂਰ ਨੇ ਹਸਪਤਾਲ ਵਿਚ ਜਾ ਕੇ ਦਮ ਤੋੜ ਦਿਤਾ। ਪੰਜ ਮਜ਼ਦੂਰਾਂ ਨੇ ਮੌਕੇ ਤੋਂ ਭੱਜ ਕੇ ਅਪਣੀ ਜਾਨ ਬਚਾਈ।

ਮਰਨ ਵਾਲਿਆਂ ਵਿਚ ਜਗਜੀਤ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਲਖਣਪੁਰ, ਮਨਜੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਲਖਣਪੁਰ, ਰਮੇਸ਼ਵਰ ਮੁਖੀਆ ਪੁੱਤਰ ਰਾਜ ਕੁਮਾਰ ਮੁਖੀਆ (ਪ੍ਰਵਾਸੀ ਮਜਦੂਰ), ਰਣਬੀਰ ਸਿੰਘ ਵਾਸੀ ਧੂਰੀ, ਹਰਪ੍ਰੀਤ ਸਿੰਘ ਵਾਸੀ ਮਾਨਾਵਾਲਾ (ਧੂਰੀ) ਅਤੇ ਰਘਬੀਰ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਫ਼ਰੌਰ ਸ਼ਾਮਲ ਹਨ। ਰਘਵੀਰ ਸਿੰਘ ਪੁੱਤਰ ਮੇਵਾ ਸਿੰਘ ਦੀ ਹਸਪਤਾਲ ਜਾਂਦੇ ਹੋਏ ਰਸਤੇ ਵਿਚ ਮੌਤ ਹੋ ਗਈ।

ਜ਼ਖ਼ਮੀਆਂ ਵਿਚ ਜਸਵੀਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਫ਼ਰੌਰ, ਹਰਭਜਨ ਸਿੰਘ ਪੁੱਤਰ ਅਮਰ ਸਿੰਘ ਵਾਸੀ ਫ਼ਰੌਰ, ਲਖਵੀਰ ਸਿੰਘ ਪੁੱਤਰ ਬਹਾਦਰ ਸਿੰਘ ਧੂਰੀ, ਮੱਖਣ ਸਿੰਘ ਪੁੱਤਰ ਭੋਲਾ ਸਿੰਘ ਗਗੜਪੁਰ ਅਤੇ ਕੁਲਵੰਤ ਸਿੰਘ ਪੁੱਤਰ ਪਹਿਲਵਾਨ ਸਿੰਘ ਧੂਰੀ ਸ਼ਾਮਲ ਹਨ। ਹਾਦਸੇ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਪਹੁੰਚੇ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਪਰਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਜ਼ਖ਼ਮੀਆਂ ਦਾ ਇਲਾਜ ਸਰਕਾਰ ਵਲੋਂ ਕਰਵਾਇਆ ਜਾਵੇਗਾ। ਪੁਲਿਸ ਨੇ ਧਾਰਾ 304 ਅਧੀਨ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਲੋਕ ਨਿਰਮਾਣ ਵਿਭਾਗ ਤੋਂ ਵੀ ਤਕਨੀਕੀ ਜਾਂਚ ਰੀਪੋਰਟ ਮੰਗੀ ਗਈ ਹੈ। ਐਸ.ਡੀ.ਐਮ. ਪਰਮਜੀਤ ਸਿੰਘ ਨੇ ਦਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟ ਮਾਰਟਮ ਤੋਂ ਬਾਅਦ ਪਰਵਾਰ ਨੂੰ ਸੌਂਪ ਦਿੱਤੀਆਂ ਜਾਣਗੀਆਂ। ਇਸ ਮੌਕੇ ਐਸ.ਪੀ. (ਜਾਂਚ) ਹਰਪਾਲ ਸਿੰਘ, ਏ.ਐਸ.ਪੀ. ਨਵਨੀਤ ਬੈਂਸ,  ਐਸ.ਐਮ.ਓ. ਡਾ. ਨਰੇਸ਼ ਕੁਮਾਰ, ਐਸ.ਐਚ.ਓ. ਨਵਦੀਪ ਸਿੰਘ ਵੀ ਮੌਜੂਦ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement