
ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਸੂਬੇ ਵਿਚ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੇ ਉਤਪਾਦਨ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ...............
ਚੰਡੀਗੜ੍ਹ : ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਸੂਬੇ ਵਿਚ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੇ ਉਤਪਾਦਨ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਸੂਬੇ ਦੇ ਜ਼ਿਲ੍ਹਾ ਸਿਹਤ ਅਫ਼ਸਰਾਂ ਅਤੇ ਅਸਿਸਟੈਂਟ ਫ਼ੂਡ ਕਮਿਸ਼ਨਰਾਂ ਨੂੰ ਅਜਿਹੇ ਕਾਲੇ ਕਾਰੋਬਾਰ ਨਾਲ ਸਬੰਧਤ ਵਿਅਕਤੀਆਂ ਵਿਰੁਧ ਫ਼ੂਡ ਸੇਫ਼ਟੀ ਤੇ ਸਡੈਂਡਰਡਜ਼ ਐਕਟ 2006 ਤਹਿਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮਹਿੰਦਰਾ ਨੇ ਦਸਿਆ ਕਿ ਪਿਛਲੇ 10 ਦਿਨਾਂ ਦੌਰਾਨ ਫ਼ੂਡ ਸੇਫਟੀ ਵਿੰਗ ਅਤੇ ਹੋਰ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਸੂਬੇ ਵਿਚ 650 ਥਾਵਾਂ ਜਿਨ੍ਹਾਂ ਵਿਚ ਪਟਿਆਲਾ, ਬਠਿੰਡਾ, ਬਾਘਾਪੁਰਾਣਾ, ਮੋਗਾ, ਸਮਰਾਲਾ ਅਤੇ ਕਪੂਰਥਲਾ ਸ਼ਾਮਲ ਹਨ,
'ਤੇ ਛਾਪੇ ਮਾਰੇ ਗਏ। ਮਹਿੰਦਰਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਡੇਅਰੀ ਵਿਕਾਸ ਵਿਭਾਗ, ਪੁਲਿਸ ਵਿਭਾਗ, ਸਹਿਕਾਰੀ ਵਿਭਾਗ, ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਮੋਢੇ ਨਾਲ ਮੋਢੇ ਜੋੜ ਕੇ ਕੰਮ ਕਰਨ ਦੀ ਲੋੜ ਹੈ। ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਲੈਬ ਸਟਾਫ਼ ਨੂੰ ਈਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ।