ਰਾਫ਼ੇਲ ਸਮਝੌਤੇ ਵਿਰੁਧ ਯੂਥ ਕਾਂਗਰਸ ਵਲੋਂ ਪ੍ਰਦਰਸ਼ਨ
Published : Aug 20, 2018, 1:05 pm IST
Updated : Aug 20, 2018, 1:05 pm IST
SHARE ARTICLE
Youth Congress leaders and workers during shouting slogans
Youth Congress leaders and workers during shouting slogans

ਯੂਥ ਕਾਂਗਰਸ ਹਲਕਾ ਡੇਰਾਬੱਸੀ ਵਲੋਂ ਪੰਜਾਬ ਯੂਥ ਕਾਂਗਰਸ ਦੇ ਆਗੂ ਉਦੇਵੀਰ ਸਿੰਘ ਢਿੱਲੋਂ ਅਤੇ ਹਲਕਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਜੀਤ ਸਿੰਘ............

ਡੇਰਾਬੱਸੀ : ਯੂਥ ਕਾਂਗਰਸ ਹਲਕਾ ਡੇਰਾਬੱਸੀ ਵਲੋਂ ਪੰਜਾਬ ਯੂਥ ਕਾਂਗਰਸ ਦੇ ਆਗੂ ਉਦੇਵੀਰ ਸਿੰਘ ਢਿੱਲੋਂ ਅਤੇ ਹਲਕਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਜੀਤ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਕੀਤੇ ਗਏ ਰਾਫ਼ੇਲ ਸਮਝੌਤੇ ਨੂੰ ਹਿੰਦੁਸਤਾਨ ਦਾ ਵੱਡਾ ਘੋਟਾਲਾ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਨੂੰ ਸਬੋਧੰਨ ਕਰਦਿਆਂ ਉਦੇਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਰਾਫ਼ੇਲ ਸਮਝੌਤਾ ਹੁਣ ਤਕ ਦਾ ਸੱਭ ਤੋਂ ਵੱਡਾ ਘੋਟਾਲਾ ਹੈ।

ਉਨ੍ਹਾਂ ਕਿਹਾ ਕਿ ਰਾਫ਼ੇਲ ਸਮਝੌਤਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤਾ ਗਿਆ ਵੱਡਾ ਭ੍ਰਿਸ਼ਟਾਚਾਰ ਹੈ ਅਤੇ ਮੋਦੀ ਦੀਆਂ ਦੇਸ਼ ਵਿਰੋਧੀ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਭਾਰਤ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ। ਨਰਿੰਦਰ ਮੋਦੀ ਦੀ ਸਰਕਾਰ ਨੇ ਪਹਿਲਾਂ ਵੀ ਨੋਟਬੰਦੀ ਵਰਗੇ ਘਾਤਕ ਫ਼ੈਸਲੇ ਕਰ ਕੇ ਦੇਸ਼ ਨੂੰ ਬਰਬਾਦੀ ਦੇ ਕੰਢੇ 'ਤੇ ਖੜਾ ਕਰ ਦਿਤਾ ਹੈ ਅਤੇ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਬੇਰੁਜ਼ਗਾਰੀ ਵਿਚ ਭਾਰੀ ਵਾਧਾ ਹੋਇਆ ਹੈ ਜੋ ਦੇਸ਼ ਲਈ ਮਾਰੂ ਸਾਬਤ ਹੋਵੇਗਾ। ਇਸ ਮੌਕੇ ਯੂਥ ਦੇ ਪ੍ਰਧਾਨ ਗੁਰਜੀਤ ਸਿੰਘ ਭਾਂਖਰਪੁਰ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਵਲੋਂ ਕੀਤਾ ਗਿਆ ਇਹ ਸਮਝੌਤਾ ਦਰਸਾਉਂਦਾ ਹੈ

ਕਿ ਭਾਜਪਾ ਸਰਕਾਰ ਆਮ ਲੋਕਾਂ ਨਹੀ ਸਗੋਂ ਕੁੱਝ ਚੁਣਵੇਂ ਪੂੰਜੀਪਤੀਆਂ ਲਈ ਕੰਮ ਕਰ ਰਹੀ ਹੈ। ਬਲਾਕ ਯੂਥ ਕਾਂਗਰਸ ਪ੍ਰਧਾਨ ਲੱਕੀ ਸੈਣੀ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਦਾ ਨੌਜਵਾਨ ਭਾਜਪਾ ਦੀਆਂ ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਤੋਂ ਤੰਗ ਆ ਚੁਕਾ ਹੈ ਅਤੇ 2019 ਦੀਆਂ ਲੋਕ ਸਭਾ ਚੋਣਾਂ ਅੰਦਰ ਦੇਸ਼ ਦੇ ਲੋਕ ਭਾਜਪਾ ਦੀ ਸਰਕਾਰ ਨੂੰ ਚਲਦਾ ਕਰ ਦੇਣਗੇ। 

ਇਸ ਮੌਕੇ ਯੂਥ ਕਾਂਗਰਸ ਦੇ ਹਲਕਾ ਮੀਤ ਪ੍ਰਧਾਨ ਨਵਤੇਜ਼ ਨਵੀ, ਰਵਿੰਦਰ ਰਵੀ ਰਾਮਪੁਰਸੈਣੀਆਂ, ਰਣਜੀਤ ਸਿੰਘ ਰੈਡੀ, ਸਿਟੀ ਪ੍ਰਧਾਨ ਮਨੋਜ਼ ਸ਼ਰਮਾ, ਲੱਕੀ ਚੋਧਰੀ ਖੇੜੀ ਗੁੱਜਰਾਂ, ਸੋਨੂੰ ਰਾਣਾ ਦਫਰਪੁਰ, ਰਿੰਕੂ ਗੁੱਜ਼ਰ, ਹਨੀ ਪਡਿੰਤ, ਇੰਦਰਜੀਤ ਚੇਅਰਮੈਨ, ਧਰਮਿੰਦਰ ਸਿੰਘ ਕਾਰਕੋਰ, ਗੁਰਵਿੰਦਰ ਸਿੰਘ, ਲਖਵੀਰ ਸਿੰਘ ਲੱਖਾ,  ਚਮਨ ਸੈਣੀ, ਪ੍ਰਵੀਨ ਸੈਣੀ, ਪਹਿਲ ਸਿੰਘ ਮੁਕੰਦਪੁਰ, ਹੈਪੀ ਕੌਂਸ਼ਲ ਅਤੇ ਵੱਡੀ ਗਿਣਤੀ ਵਿਚ ਯੂਥ ਕਾਂਗਰਸ ਵਰਕਰ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement